ਮਾਮਲਾ 206 ਪੰਚਾਇਤਾਂ ‘ਤੇ ਪਾਬੰਦੀ ਦਾ; ਪੰਜਾਬ ਸਰਕਾਰ ਨੇ ਹਾਈ ਕੋਰਟ ਵਿੱਚ ਅਰਜ਼ੀ ਦਾਇਰ ਕਰਕੇ 14 ਨੂੰ ਸੁਣਵਾਈ ਦੀ ਕੀਤੀ ਮੰਗ
ਚੰਡੀਗੜ੍ਹ, 11 ਅਕਤੂਬਰ (ਪੀਟੀਸੀ ਨਿਊਜ)- ਪੰਜਾਬ ਵਿੱਚ ਪੰਚਾਇਤੀ ਚੋਣਾਂ ਨੂੰ ਲੈ ਕੇ ਇੱਕ ਵੱਡਾ ਅਪਡੇਟ ਆਇਆ ਹੈ। 206 ਪੰਚਾਇਤਾਂ ‘ਤੇ ਹਾਈਕੋਰਟ ਦੇ ਸਟੇਅ ਦੇ ਮਾਮਲੇ ‘ਚ ਪੰਜਾਬ ਸਰਕਾਰ ਸੁਪਰੀਮ ਕੋਰਟ ਨਹੀਂ ਜਾਵੇਗੀ। ਪੰਜਾਬ ਸਰਕਾਰ ਨੇ 206 ਗ੍ਰਾਮ ਪੰਚਾਇਤਾਂ ਦੀਆਂ ਚੋਣਾਂ ‘ਤੇ ਰੋਕ ਲਗਾਉਣ ਲਈ ਪੰਜਾਬ-ਹਰਿਆਣਾ ਹਾਈਕੋਰਟ ‘ਚ ਅਰਜ਼ੀ ਦਾਇਰ ਕੀਤੀ ਹੈ। ਸਰਕਾਰ ਨੇ ਹਾਈ ਕੋਰਟ ਨੂੰ ਇਸ ਮਾਮਲੇ ਦੀ ਸੁਣਵਾਈ 14 ਅਕਤੂਬਰ ਨੂੰ ਕਰਨ ਦੀ ਬੇਨਤੀ ਕੀਤੀ ਹੈ।
ਦੱਸ ਦੇਈਏ ਕਿ ਬੀਤੇ ਬੁੱਧਵਾਰ ਨੂੰ ਪੰਜਾਬ-ਹਰਿਆਣਾ ਹਾਈਕੋਰਟ ਨੇ ਚੋਣਾਂ ਲਈ ਨਾਮਜ਼ਦਗੀ ਦੌਰਾਨ ਹੋਈ ਧੋਖਾਧੜੀ ਦੇ ਮੱਦੇਨਜ਼ਰ ਦਾਇਰ ਕਰੀਬ 250 ਪਟੀਸ਼ਨਾਂ ‘ਤੇ ਰੋਕ ਲਗਾ ਦਿੱਤੀ ਸੀ। ਅਦਾਲਤ ਨੇ ਉਕਤ ਪੰਚਾਇਤਾਂ ਦੀ ਚੋਣ ਪ੍ਰਕਿਰਿਆ ‘ਤੇ 16 ਅਕਤੂਬਰ ਤੱਕ ਰੋਕ ਲਗਾ ਦਿੱਤੀ ਹੈ।
ਇਹ ਵੀ ਪੜ੍ਹੋ- ਨਵਰਾਤਿਆ ਦੇ ਅੱਠਵੇਂ ਦਿਨ ਮਾਂ ਮਹਾਗੌਰੀ ਦੀ ਹੁੰਦੀ ਹੈ ਪੂਜਾ, ਜਾਣੋ ਸ਼ੁਭ ਸਮਾਂ ਅਤੇ ਪੂਜਾ ਦਾ ਤਰੀਕਾ
ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਪੰਚਾਇਤੀ ਚੋਣਾਂ ਰੋਕਣ ਦੇ ਹਾਈ ਕੋਰਟ ਦੇ ਹੁਕਮਾਂ ਖ਼ਿਲਾਫ਼ ਸੁਪਰੀਮ ਕੋਰਟ ਵਿੱਚ ਨਹੀਂ ਜਾਵੇਗੀ। ਫਿਲਹਾਲ ਪੰਜਾਬ ਸਰਕਾਰ ਨੇ ਹਾਈਕੋਰਟ ‘ਚ ਅਰਜ਼ੀ ਦਾਇਰ ਕਰਕੇ ਮਾਮਲੇ ਦੀ ਸੁਣਵਾਈ 16 ਅਕਤੂਬਰ ਦੀ ਬਜਾਏ 14 ਅਕਤੂਬਰ ਨੂੰ ਕਰਨ ਦੀ ਮੰਗ ਕੀਤੀ ਹੈ। ਇਸ ਸਬੰਧੀ ਅੱਜ ਹਾਈ ਕੋਰਟ ਵਿੱਚ ਅਰਜ਼ੀ ਦਾਇਰ ਕੀਤੀ ਗਈ ਹੈ।
ਦੱਸ ਦੇਈਏ ਕਿ 15 ਅਕਤੂਬਰ ਨੂੰ ਪੰਚਾਇਤੀ ਚੋਣਾਂ ਹੋਣੀਆਂ ਹਨ, ਇਸ ਲਈ ਸਰਕਾਰ ਇਸ ਮਾਮਲੇ ਦੀ ਸੁਣਵਾਈ 14 ਅਕਤੂਬਰ ਨੂੰ ਕਰਨ ਦੀ ਮੰਗ ਕਰ ਰਹੀ ਹੈ।
ਇਹ ਵੀ ਪੜ੍ਹੋ- ਦਿਲਜੀਤ ਦੇ ਨਾਂ ‘ਤੇ ਲੱਖਾਂ ਕਰੋੜਾਂ ਦਾ ਘਪਲਾ, ਕਈ ਖਿਡਾਰੀਆਂ ਦੇ ਨਾਂ ਵੀ ਸ਼ਾਮਲ
ਮਾਮਲਾ 206 ਪੰਚਾਇਤਾਂ ‘ਤੇ ਪਾਬੰਦੀ ਦਾ; ਪੰਜਾਬ ਸਰਕਾਰ ਨੇ ਹਾਈ ਕੋਰਟ ਵਿੱਚ ਅਰਜ਼ੀ ਦਾਇਰ ਕਰਕੇ 14 ਨੂੰ ਸੁਣਵਾਈ ਦੀ ਕੀਤੀ ਮੰਗ
ਇਹ ਵੀ ਪੜ੍ਹੋ- ਪਰਾਲੀ ਨੂੰ ਅੱਗ ਲੱਗਣ ‘ਤੇ SHO ਹੋਣਗੇ ਜ਼ਿੰਮੇਵਾਰ; ਦੋ ਨੋਟਿਸਾਂ ਤੋਂ ਬਾਅਦ ਕੀਤੀ ਜਾਵੇਗੀ ਕਾਰਵਾਈ
ਚੰਡੀਗੜ੍ਹ, 11 ਅਕਤੂਬਰ (ਪੀਟੀਸੀ ਨਿਊਜ)- ਪੰਜਾਬ ਵਿੱਚ ਪੰਚਾਇਤੀ ਚੋਣਾਂ ਨੂੰ ਲੈ ਕੇ ਇੱਕ ਵੱਡਾ ਅਪਡੇਟ ਆਇਆ ਹੈ। 206 ਪੰਚਾਇਤਾਂ ‘ਤੇ ਹਾਈਕੋਰਟ ਦੇ ਸਟੇਅ ਦੇ ਮਾਮਲੇ ‘ਚ ਪੰਜਾਬ ਸਰਕਾਰ ਸੁਪਰੀਮ ਕੋਰਟ ਨਹੀਂ ਜਾਵੇਗੀ। ਪੰਜਾਬ ਸਰਕਾਰ ਨੇ 206 ਗ੍ਰਾਮ ਪੰਚਾਇਤਾਂ ਦੀਆਂ ਚੋਣਾਂ ‘ਤੇ ਰੋਕ ਲਗਾਉਣ ਲਈ ਪੰਜਾਬ-ਹਰਿਆਣਾ ਹਾਈਕੋਰਟ ‘ਚ ਅਰਜ਼ੀ ਦਾਇਰ ਕੀਤੀ ਹੈ। ਸਰਕਾਰ ਨੇ ਹਾਈ ਕੋਰਟ ਨੂੰ ਇਸ ਮਾਮਲੇ ਦੀ ਸੁਣਵਾਈ 14 ਅਕਤੂਬਰ ਨੂੰ ਕਰਨ ਦੀ ਬੇਨਤੀ ਕੀਤੀ ਹੈ।
ਦੱਸ ਦੇਈਏ ਕਿ ਬੀਤੇ ਬੁੱਧਵਾਰ ਨੂੰ ਪੰਜਾਬ-ਹਰਿਆਣਾ ਹਾਈਕੋਰਟ ਨੇ ਚੋਣਾਂ ਲਈ ਨਾਮਜ਼ਦਗੀ ਦੌਰਾਨ ਹੋਈ ਧੋਖਾਧੜੀ ਦੇ ਮੱਦੇਨਜ਼ਰ ਦਾਇਰ ਕਰੀਬ 250 ਪਟੀਸ਼ਨਾਂ ‘ਤੇ ਰੋਕ ਲਗਾ ਦਿੱਤੀ ਸੀ। ਅਦਾਲਤ ਨੇ ਉਕਤ ਪੰਚਾਇਤਾਂ ਦੀ ਚੋਣ ਪ੍ਰਕਿਰਿਆ ‘ਤੇ 16 ਅਕਤੂਬਰ ਤੱਕ ਰੋਕ ਲਗਾ ਦਿੱਤੀ ਹੈ।
ਇਹ ਵੀ ਪੜ੍ਹੋ- ਭਾਰਤ ਨੇ ਦੂਜੇ ਮੈਚ ‘ਚ ਬੰਗਲਾਦੇਸ਼ ਨੂੰ 86 ਦੌੜਾਂ ਨਾਲ ਹਰਾ ਕੇ ਟੀ-20 ਸੀਰੀਜ਼ ‘ਤੇ ਕੀਤਾ ਕਬਜ਼ਾ
ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਪੰਚਾਇਤੀ ਚੋਣਾਂ ਰੋਕਣ ਦੇ ਹਾਈ ਕੋਰਟ ਦੇ ਹੁਕਮਾਂ ਖ਼ਿਲਾਫ਼ ਸੁਪਰੀਮ ਕੋਰਟ ਵਿੱਚ ਨਹੀਂ ਜਾਵੇਗੀ। ਫਿਲਹਾਲ ਪੰਜਾਬ ਸਰਕਾਰ ਨੇ ਹਾਈਕੋਰਟ ‘ਚ ਅਰਜ਼ੀ ਦਾਇਰ ਕਰਕੇ ਮਾਮਲੇ ਦੀ ਸੁਣਵਾਈ 16 ਅਕਤੂਬਰ ਦੀ ਬਜਾਏ 14 ਅਕਤੂਬਰ ਨੂੰ ਕਰਨ ਦੀ ਮੰਗ ਕੀਤੀ ਹੈ। ਇਸ ਸਬੰਧੀ ਅੱਜ ਹਾਈ ਕੋਰਟ ਵਿੱਚ ਅਰਜ਼ੀ ਦਾਇਰ ਕੀਤੀ ਗਈ ਹੈ।
ਇਹ ਵੀ ਪੜ੍ਹੋ- ਪੰਚਾਇਤੀ ਚੋਣਾਂ ਵਿੱਚ ਗੜਬੜੀਆਂ ਦਾ ਹਵਾਲਾ ਦੇ ਕੇ 100 ਤੋਂ ਵੱਧ ਨਵੀਆਂ ਪਟੀਸ਼ਨਾਂ ਕੀਤੀਆਂ ਗਈਆਂ ਦਾਇਰ
ਦੱਸ ਦੇਈਏ ਕਿ 15 ਅਕਤੂਬਰ ਨੂੰ ਪੰਚਾਇਤੀ ਚੋਣਾਂ ਹੋਣੀਆਂ ਹਨ, ਇਸ ਲਈ ਸਰਕਾਰ ਇਸ ਮਾਮਲੇ ਦੀ ਸੁਣਵਾਈ 14 ਅਕਤੂਬਰ ਨੂੰ ਕਰਨ ਦੀ ਮੰਗ ਕਰ ਰਹੀ ਹੈ।
ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।