Image default
ਤਾਜਾ ਖਬਰਾਂ

ਮੀਂਹ ਤੋਂ ਬਾਅਦ ਹੁਣ ਸੀਤ ਲਹਿਰ ਦਾ ਹਮਲਾ, ਨਵੇਂ ਸਾਲ ਮੌਕੇ ਪੰਜਾਬ ਸਮੇਤ ਇਨ੍ਹਾਂ ਸੂਬਿਆਂ ‘ਚ ਕਿਹੋ ਜਿਹਾ ਰਹੇਗਾ ਮੌਸਮ!

ਚੰਡੀਗੜ੍ਹ- ਉੱਤਰੀ ਭਾਰਤ ਦੇ ਕਈ ਸੂਬੇ ਠੰਡ ਦੀ ਲਪੇਟ ‘ਚ ਹਨ। ਦੋ ਦਿਨਾਂ ਦੀ ਬਰਸਾਤ ਤੋਂ ਬਾਅਦ ਹੁਣ ਸੀਤ ਲਹਿਰ ਚੱਲ ਰਹੀ ਹੈ। ਸਵੇਰ ਅਤੇ ਸ਼ਾਮ ਨੂੰ ਹਲਕੀ ਧੁੰਦ ਵੀ ਦੇਖਣ ਨੂੰ ਮਿਲ ਰਹੀ ਹੈ। ਭਾਰਤ ਮੌਸਮ ਵਿਭਾਗ (IMD) ਨੇ ਆਉਣ ਵਾਲੇ ਦਿਨਾਂ ਵਿੱਚ ਉੱਤਰ-ਪੱਛਮੀ ਅਤੇ ਮੱਧ ਭਾਰਤ ਦੇ ਕਈ ਹਿੱਸਿਆਂ ਵਿੱਚ ਗੰਭੀਰ ਸੀਤ ਲਹਿਰ ਅਤੇ ਸੰਘਣੀ ਧੁੰਦ ਦੀ ਚੇਤਾਵਨੀ ਜਾਰੀ ਕੀਤੀ ਹੈ।

ਹੁਣ ਸੀਤ ਲਹਿਰ ਦਾ ਹਮਲਾ

Advertisement

ਮੌਸਮ ਵਿਭਾਗ ਨੇ 30 ਦਸੰਬਰ (ਸੋਮਵਾਰ), 31 ਦਸੰਬਰ (ਮੰਗਲਵਾਰ) ਅਤੇ 1 ਜਨਵਰੀ (ਬੁੱਧਵਾਰ) ਨੂੰ ਹਿਮਾਚਲ ਪ੍ਰਦੇਸ਼ ਅਤੇ ਰਾਜਸਥਾਨ ਦੇ ਕੁਝ ਖੇਤਰਾਂ ਵਿੱਚ ਸੀਤ ਲਹਿਰ ਦੀ ਭਵਿੱਖਬਾਣੀ ਕੀਤੀ ਹੈ। ਇਸ ਦੌਰਾਨ ਪੰਜਾਬ, ਹਰਿਆਣਾ, ਜੰਮੂ-ਕਸ਼ਮੀਰ ਅਤੇ ਰਾਜਸਥਾਨ ਦੇ ਕੁਝ ਇਲਾਕਿਆਂ ‘ਚ ਵੀ ਤਾਪਮਾਨ ‘ਚ ਗਿਰਾਵਟ ਦੇਖਣ ਨੂੰ ਮਿਲ ਸਕਦੀ ਹੈ। ਨਵੇਂ ਸਾਲ ਯਾਨੀ ਬੁੱਧਵਾਰ ਨੂੰ ਵੀ ਇਨ੍ਹਾਂ ਸਾਰੇ ਸੂਬਿਆਂ ‘ਚ ਸ਼ੀਤ ਲਹਿਰ ਆਵੇਗੀ। ਤਾਪਮਾਨ ਵਿੱਚ ਗਿਰਾਵਟ ਆਵੇਗੀ।

ਇਹ ਵੀ ਪੜ੍ਹੋ-ਫਿਲਮ ਸਿਕੰਦਰ ਦਾ ਸ਼ਾਨਦਾਰ ਟੀਜ਼ਰ ਹੋਇਆ ਰਿਲੀਜ਼, ਸਲਮਾਨ ਖਾਨ ਦਾ ਐਕਸ਼ਨ ਅਵਤਾਰ

ਇਨ੍ਹਾਂ ਰਾਜਾਂ ਵਿੱਚ ਸੰਘਣੀ ਧੁੰਦ ਬਣੀ ਰਹੇਗੀ
ਅਗਲੇ ਤਿੰਨ ਦਿਨਾਂ ਯਾਨੀ ਨਵੇਂ ਸਾਲ (ਬੁੱਧਵਾਰ) ਤੱਕ ਦੇਰ ਰਾਤ ਅਤੇ ਸਵੇਰ ਦੇ ਸਮੇਂ ਦੌਰਾਨ ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼, ਰਾਜਸਥਾਨ ਅਤੇ ਹੋਰ ਰਾਜਾਂ ਵਿੱਚ ਸੰਘਣੀ ਤੋਂ ਬਹੁਤ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਉੱਤਰ-ਪੱਛਮੀ, ਪੱਛਮ ਅਤੇ ਮੱਧ ਭਾਰਤ ਵਿੱਚ ਤਾਪਮਾਨ 3-5 ਡਿਗਰੀ ਸੈਲਸੀਅਸ ਹੇਠਾਂ ਆਉਣ ਦੀ ਸੰਭਾਵਨਾ ਹੈ। ਇਸ ਕਾਰਨ ਅਗਲੇ ਕੁਝ ਦਿਨਾਂ ਵਿੱਚ ਕੜਾਕੇ ਦੀ ਠੰਢ ਪੈ ਸਕਦੀ ਹੈ।

Advertisement

ਕਸ਼ਮੀਰ ਵਿੱਚ ਭਾਰੀ ਬਰਫ਼ਬਾਰੀ ਕਾਰਨ ਜਨਜੀਵਨ ਪ੍ਰਭਾਵਿਤ
ਕਸ਼ਮੀਰ ਵਿੱਚ ਸੀਜ਼ਨ ਦੀ ਸਭ ਤੋਂ ਭਾਰੀ ਬਰਫ਼ਬਾਰੀ ਨੇ ਹਵਾਈ, ਰੇਲ ਅਤੇ ਸੜਕੀ ਆਵਾਜਾਈ ਵਿੱਚ ਵਿਘਨ ਪਾਇਆ ਹੈ। ਬਿਜਲੀ ਅਤੇ ਪਾਣੀ ਦੀ ਸਪਲਾਈ ਠੱਪ ਹੋਣ ਕਾਰਨ ਲੋਕਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਭਾਰੀ ਬਰਫ਼ਬਾਰੀ ਕਾਰਨ ਜੰਮੂ-ਸ੍ਰੀਨਗਰ ਨੈਸ਼ਨਲ ਹਾਈਵੇਅ ਨੂੰ ਬੰਦ ਕਰ ਦਿੱਤਾ ਗਿਆ ਹੈ। ਬਨਿਹਾਲ ਅਤੇ ਬਾਰਾਮੂਲਾ ਵਿਚਕਾਰ ਰੇਲ ਸੇਵਾ ਮੁਅੱਤਲ ਕਰ ਦਿੱਤੀ ਗਈ ਹੈ। ਸ੍ਰੀਨਗਰ ਤੋਂ ਹਵਾਈ ਆਵਾਜਾਈ ਰੋਕ ਦਿੱਤੀ ਗਈ ਹੈ।

ਇਹ ਵੀ ਪੜ੍ਹੋ-ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਨਾਜ਼ੁਕ, ਕਿਸਾਨਾਂ ਨਾਲ ਪ੍ਰਸ਼ਾਸਨ ਦੀ ਮੀਟਿੰਗ ਦਾ ਦੂਜਾ ਦੌਰ ਵੀ ਫੇਲ੍ਹ

5 ਦਿਨਾਂ ਤੱਕ ਤਾਪਮਾਨ ਵਿੱਚ ਗਿਰਾਵਟ ਰਹੇਗੀ
ਮੌਸਮ ਵਿਭਾਗ ਮੁਤਾਬਕ 3 ਜਨਵਰੀ ਤੱਕ ਹੋਰ ਧੁੰਦ ਅਤੇ ਸੀਤ ਲਹਿਰ ਦੇਖਣ ਨੂੰ ਮਿਲ ਸਕਦੀ ਹੈ। ਇਨ੍ਹਾਂ 5 ਦਿਨਾਂ ‘ਚ ਪੰਜਾਬ ਦੇ ਤਾਪਮਾਨ ‘ਚ 3 ਡਿਗਰੀ ਦੀ ਗਿਰਾਵਟ ਆ ਸਕਦੀ ਹੈ। ਜਦਕਿ ਚੰਡੀਗੜ੍ਹ ਦੇ ਤਾਪਮਾਨ ‘ਚ ਜ਼ਿਆਦਾ ਬਦਲਾਅ ਨਹੀਂ ਹੋਵੇਗਾ। ਮੌਸਮ ਕੇਂਦਰ ਮੁਤਾਬਕ ਚੰਡੀਗੜ੍ਹ ਅਤੇ ਪੰਜਾਬ ‘ਚ ਦਸੰਬਰ ਦੇ ਆਖਰੀ ਦਿਨਾਂ ‘ਚ ਬਾਰਿਸ਼ ਹੋਵੇਗੀ। ਇਸ ਤੋਂ ਬਾਅਦ ਜੰਮੂ-ਕਸ਼ਮੀਰ ਅਤੇ ਹਿਮਾਚਲ ਪ੍ਰਦੇਸ਼ ਦੇ ਨਾਲ-ਨਾਲ ਮੈਦਾਨੀ ਇਲਾਕਿਆਂ ‘ਚ ਵੀ ਬਾਰਿਸ਼ ਹੋ ਸਕਦੀ ਹੈ। ਜਿਸ ਤੋਂ ਬਾਅਦ ਪੰਜਾਬ-ਚੰਡੀਗੜ੍ਹ ‘ਚ ਇਕ ਵਾਰ ਫਿਰ ਤਾਪਮਾਨ ਡਿੱਗਣ ਦੀ ਸੰਭਾਵਨਾ ਹੈ।

-(ਪੀਟੀਸੀ ਨਿਊਜ)

Advertisement

ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ਤੇ ਪੜ੍ਹੋਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ

Related posts

ਅਹਿਮ ਖ਼ਬਰ – ਅਮਿਤਾਭ ਬਚਨ ਸ਼ੂਟਿੰਗ ਦੌਰਾਨ ਹੋਏ ਹਾਦਸੇ ਦਾ ਸ਼ਿਕਾਰ

punjabdiary

ਗੰਭੀਰਪੁਰ ਲੋਅਰ ਸਕੂਲ ਵਿੱਚ ਸਾਲਾਨਾ – ਸਮਾਗਮ ਕਰਵਾਇਆ

punjabdiary

ਫਰੀਦਕੋਟ ਵਾਸੀਆਂ, ਹੁਣ ਇਸ ਦਿਨ ਲੱਗੇਗੀ ਕੌਮੀ ਲੋਕ ਅਦਾਲਤ, ਵੱਧ ਤੋਂ ਵੱਧ ਲਵੋ ਲਾਹਾ

Balwinder hali

Leave a Comment