ਮੋਗਾ-ਪਟਿਆਲਾ ਦੇ ਆਸ-ਪਾਸ ਦੇ ਇਲਾਕਿਆਂ ‘ਚ ਦੇਰ ਰਾਤ ਨੂੰ ਹੋਈ ਹਲਕੀ ਬਾਰਿਸ਼ ਨੇ ਲੋਕਾਂ ਨੂੰ ਦਿੱਤੀ ਗਰਮੀ ਤੋਂ ਰਾਹਤ
ਚੰਡੀਗੜ੍ਹ, 30 ਮਈ (ਡੇਲੀ ਪੋਸਟ ਪੰਜਾਬੀ)- ਪੰਜਾਬ ਦੇ ਪਟਿਆਲਾ, ਮੋਗਾ ਅਤੇ ਆਸਪਾਸ ਦੇ ਇਲਾਕਿਆਂ ਵਿੱਚ ਬੁੱਧਵਾਰ ਰਾਤ ਨੂੰ ਹੋਈ ਹਲਕੀ ਬਾਰਿਸ਼ ਨੇ ਲੋਕਾਂ ਨੂੰ ਗਰਮੀ ਤੋਂ ਰਾਹਤ ਦਿੱਤੀ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਵੱਲੋਂ ਪਿਛਲੇ ਕੁਝ ਦਿਨਾਂ ਤੋਂ ਜਾਰੀ ਰੈੱਡ ਅਲਰਟ ਨੂੰ ਹੁਣ ਆਰੇਂਜ ਵਿੱਚ ਬਦਲ ਦਿੱਤਾ ਗਿਆ ਹੈ। ਇਸ ਦੇ ਨਾਲ ਹੀ 1 ਜੂਨ ਨੂੰ ਯੈਲੋ ਅਲਰਟ ਅਤੇ 2 ਜੂਨ ਨੂੰ ਆਮ ਦਿਨ ਐਲਾਨਿਆ ਗਿਆ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਪੱਛਮੀ ਗੜਬੜੀ ਦੇ ਸਰਗਰਮ ਹੋਣ ਦੀ ਸੰਭਾਵਨਾ ਵੀ ਜਤਾਈ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਦੇ 17 ਜ਼ਿਲ੍ਹਿਆਂ ਅੰਮ੍ਰਿਤਸਰ, ਤਰਨਤਾਰਨ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਮੁਕਤਸਰ, ਫ਼ਰੀਦਕੋਟ, ਮੋਗਾ, ਕਪੂਰਥਲਾ, ਜਲੰਧਰ, ਬਠਿੰਡਾ, ਬਰਨਾਲਾ, ਲੁਧਿਆਣਾ, ਐਸ.ਏ.ਐਸ.ਨਗਰ, ਫ਼ਤਹਿਗੜ੍ਹ ਸਾਹਿਬ, ਸੰਗਰੂਰ ਵਿੱਚ ਅੱਜ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਜਦੋਂ ਕਿ ਬਾਕੀ ਸਾਰੇ 6 ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਚੇਤਾਵਨੀ ਵਿੱਚ ਬਦਲਾਅ ਨਾਲ ਮੌਸਮ ਵਿਭਾਗ ਨੇ ਆਉਣ ਵਾਲੇ 2 ਤੋਂ 3 ਦਿਨਾਂ ਵਿੱਚ ਤਾਪਮਾਨ ਵਿੱਚ 1 ਤੋਂ 4 ਡਿਗਰੀ ਤੱਕ ਗਿਰਾਵਟ ਆਉਣ ਦੀ ਸੰਭਾਵਨਾ ਜਤਾਈ ਹੈ, ਜੋ ਕਿ ਲੋਕਾਂ ਲਈ ਰਾਹਤ ਦੀ ਖਬਰ ਹੈ। ਮੌਸਮ ਵਿਭਾਗ ਵੱਲੋਂ ਜਾਰੀ ਜਾਣਕਾਰੀ ਅਨੁਸਾਰ ਆਉਣ ਵਾਲੇ ਦਿਨਾਂ ਵਿੱਚ ਉੱਤਰੀ ਭਾਰਤ ਵਿੱਚ ਪੱਛਮੀ ਗੜਬੜੀ ਸਰਗਰਮ ਹੋ ਰਹੀ ਹੈ। ਜਿਸ ਕਾਰਨ 31 ਮਈ ਤੋਂ ਪੰਜਾਬ ਦੇ ਕੁਝ ਇਲਾਕਿਆਂ ‘ਚ ਬੱਦਲ ਛਾਏ ਰਹਿਣ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ। ਜਿਸ ਤੋਂ ਬਾਅਦ ਪੰਜਾਬ ਦੇ ਤਾਪਮਾਨ ‘ਚ ਮਾਮੂਲੀ ਗਿਰਾਵਟ ਆਵੇਗੀ, ਜਿਸ ਨਾਲ ਕੁਝ ਸਮੇਂ ਲਈ ਗਰਮੀ ਤੋਂ ਰਾਹਤ ਮਿਲੇਗੀ।
ਬੁੱਧਵਾਰ ਸ਼ਾਮ ਨੂੰ ਅੰਮ੍ਰਿਤਸਰ ਸ਼ਹਿਰ ਦਾ ਤਾਪਮਾਨ 45.8 ਡਿਗਰੀ ਦੇ ਕਰੀਬ ਦਰਜ ਕੀਤਾ ਗਿਆ। ਅੱਜ ਇਹ ਤਾਪਮਾਨ ਥੋੜ੍ਹਾ ਵਧ ਸਕਦਾ ਹੈ ਅਤੇ 47 ਡਿਗਰੀ ਦੇ ਨੇੜੇ ਪਹੁੰਚ ਸਕਦਾ ਹੈ। ਜਦੋਂ ਕਿ 31 ਮਈ ਤੋਂ ਅੰਸ਼ਕ ਬੱਦਲ ਛਾਏ ਰਹਿਣ ਦੀ ਸੰਭਾਵਨਾ ਹੈ। ਬੀਤੀ ਸ਼ਾਮ ਜਲੰਧਰ ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ 45.9 ਡਿਗਰੀ ਦਰਜ ਕੀਤਾ ਗਿਆ। ਅੱਜ ਵੱਧ ਤੋਂ ਵੱਧ ਤਾਪਮਾਨ 45 ਡਿਗਰੀ ਦੇ ਆਸਪਾਸ ਰਹਿਣ ਦਾ ਅਨੁਮਾਨ ਹੈ। ਜਦੋਂ ਕਿ ਇੱਥੇ 31 ਮਈ ਨੂੰ ਮੀਂਹ ਪੈਣ ਦੀ ਸੰਭਾਵਨਾ ਹੈ। ਲੁਧਿਆਣਾ ‘ਚ ਬੁੱਧਵਾਰ ਨੂੰ ਵੱਧ ਤੋਂ ਵੱਧ ਤਾਪਮਾਨ 46.1 ਡਿਗਰੀ ਦਰਜ ਕੀਤਾ ਗਿਆ। ਅੱਜ ਤਾਪਮਾਨ 47 ਡਿਗਰੀ ਦੇ ਆਸਪਾਸ ਪਹੁੰਚਣ ਦਾ ਅਨੁਮਾਨ ਹੈ। ਬਠਿੰਡਾ ਕੱਲ੍ਹ ਵੱਧ ਤੋਂ ਵੱਧ ਤਾਪਮਾਨ 48.5 ਡਿਗਰੀ ਦਰਜ ਕੀਤਾ ਗਿਆ। ਅੱਜ ਦਾ ਵੱਧ ਤੋਂ ਵੱਧ ਤਾਪਮਾਨ ਵੀ 49 ਡਿਗਰੀ ਦੇ ਆਸ-ਪਾਸ ਰਹਿਣ ਦਾ ਅਨੁਮਾਨ ਹੈ।