Image default
ਤਾਜਾ ਖਬਰਾਂ

ਮੌਸਮ ਵਿਭਾਗ ਨੇ ਅੱਜ ਮੀਂਹ ਲਈ ਔਰੇਂਜ ਅਲਰਟ ਜਾਰੀ ਕੀਤਾ

ਮੌਸਮ ਵਿਭਾਗ ਨੇ ਅੱਜ ਮੀਂਹ ਲਈ ਔਰੇਂਜ ਅਲਰਟ ਜਾਰੀ ਕੀਤਾ

 

 

 

Advertisement

ਚੰਡੀਗੜ੍ਹ, 23 ਜੁਲਾਈ (ਬਾਬੂਸ਼ਾਹੀ)- ਮੌਸਮ ਵਿਭਾਗ ਨੇ ਪੰਜਾਬ ਦੇ ਹੁਸ਼ਿਆਰਪੁਰ, ਗੁਰਦਾਸਪੁਰ ਅਤੇ ਪਠਾਨਕੋਟ ਵਿੱਚ ਸਵੇਰੇ 9 ਵਜੇ ਤੱਕ ਔਰੇਂਜ ਅਲਰਟ ਜਾਰੀ ਕੀਤਾ ਹੈ। ਇੱਥੇ ਭਾਰੀ ਮੀਂਹ ਦੇ ਨਾਲ 40 ਕਿਲੋਮੀਟਰ ਦੀ ਰਫ਼ਤਾਰ ਨਾਲ ਹਵਾਵਾਂ ਵੀ ਚੱਲ ਸਕਦੀਆਂ ਹਨ। ਜਦਕਿ ਆਸਪਾਸ ਦੇ ਇਲਾਕਿਆਂ ‘ਚ ਵੀ ਮੀਂਹ ਪੈਣ ਦੀ ਸੰਭਾਵਨਾ ਹੈ।

ਸੂਬੇ ਵਿੱਚ ਜੂਨ ਤੋਂ ਹੁਣ ਤੱਕ 43 ਫੀਸਦੀ ਘੱਟ ਮੀਂਹ ਦਰਜ ਕੀਤਾ ਗਿਆ ਹੈ। ਮੌਸਮ ਵਿਭਾਗ (IMD) ਨੇ ਅੱਜ ਯਾਨੀ ਮੰਗਲਵਾਰ ਨੂੰ ਮੀਂਹ ਨੂੰ ਲੈ ਕੇ ਔਰੇਂਜ ਅਲਰਟ ਜਾਰੀ ਕੀਤਾ ਹੈ। ਪਰ ਇਹ ਅਲਰਟ ਸਿਰਫ਼ ਦੋ ਜ਼ਿਲ੍ਹਿਆਂ ਪਠਾਨਕੋਟ ਅਤੇ ਹੁਸ਼ਿਆਰਪੁਰ ਲਈ ਹੈ। ਜਦੋਂ ਕਿ ਗੁਰਦਾਸਪੁਰ, ਅੰਮ੍ਰਿਤਸਰ, ਰੂਪਨਗਰ, ਮੋਹਾਲੀ, ਬਠਿੰਡਾ ਅਤੇ ਮਾਨਸਾ ਲਈ ਯੈਲੋ ਅਲਰਟ ਹੈ।

ਮੰਗਲਵਾਰ ਨੂੰ ਬਾਕੀ ਸਾਰੇ ਜ਼ਿਲ੍ਹਿਆਂ ਵਿੱਚ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਸੀ। ਪੰਜਾਬ ‘ਚ ਬੁੱਧਵਾਰ ਨੂੰ ਵੀ ਅਜਿਹਾ ਹੀ ਮੌਸਮ ਰਹਿਣ ਦੀ ਸੰਭਾਵਨਾ ਹੈ। ਪਰ ਇਹ ਅਲਰਟ ਸਿਰਫ਼ ਇਨ੍ਹਾਂ ਜ਼ਿਲ੍ਹਿਆਂ ਵਿੱਚ ਹੀ ਰਹੇਗਾ, ਜਦੋਂਕਿ ਬਾਕੀ ਪੰਜਾਬ ਵਿੱਚ ਕਿਤੇ-ਕਿਤੇ ਬਾਰਿਸ਼ ਹੋਵੇਗੀ।

Advertisement

Related posts

Breaking- ਹਿਮਾਚਲ ਤੇ ਗੁਜਰਾਤ ਚੋਣਾਂ ਲਈ ਐਗਜਿਟ ਪੋਲ ‘ਤੇ ਭਾਰਤੀ ਚੋਣ ਕਮਿਸ਼ਨ ਵੱਲੋਂ ਪਾਬੰਦੀ

punjabdiary

Breaking- ਚੋਣ ਕਮਿਸ਼ਨਰ ਤੋਂ ਮਨੋਜ ਤਿਵਾੜੀ ਦੇ ਖਿਲਾਫ ਕਾਰਵਾਈ ਕੀਤੀ ਜਾਵੇ – ਮਨੀਸ਼ ਸਿਸੋਦੀਆ ਦਾ ਬਿਆਨ, ਵੀਡੀਓ ਵੇਖੋ

punjabdiary

Breaking- ਜਿਲ੍ਹਾ ਫਰੀਦਕੋਟ ਦੀਆਂ 11 ਪ੍ਰਾਇਮਰੀ ਸਿਹਤ ਕੇਂਦਰਾਂ ਨੂੰ ਆਮ ਆਦਮੀ ਕਲੀਨਿਕਾਂ ‘ਚ ਤਬਦੀਲ ਕੀਤਾ ਜਾਵੇਗਾ- ਡਿਪਟੀ ਕਮਿਸ਼ਨਰ

punjabdiary

Leave a Comment