Image default
About us

ਰੋਕਣ ਦੇ ਬਾਵਜੂਦ ਵੀ 88 ਪ੍ਰਾਈਵੇਟ ਸਕੂਲ ਕਰ ਰਹੇ ਇਹ ਕੰਮ, ਲੱਗਿਆ ਜੁਰਮਾਨਾ

ਰੋਕਣ ਦੇ ਬਾਵਜੂਦ ਵੀ 88 ਪ੍ਰਾਈਵੇਟ ਸਕੂਲ ਕਰ ਰਹੇ ਇਹ ਕੰਮ, ਲੱਗਿਆ ਜੁਰਮਾਨਾ

 

 

 

Advertisement

ਮੁਹਾਲੀ, 26 ਅਕਤੂਬਰ (ਰੋਜਾਨਾ ਸਪੋਕਸਮੈਨ)- ਪੰਜਾਬ ਸਕੂਲ ਸਿੱਖਿਆ ਬੋਰਡ ਨੇ ਪੰਜਾਬ ਦੇ 88 ਪ੍ਰਾਈਵੇਟ ਸਕੂਲਾਂ ਨੂੰ ਭਾਰੀ ਜੁਰਮਾਨਾ ਲਗਾਇਆ ਹੈ। ਦਰਅਸਲ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਮਾਨਤਾ ਨਿਯਮਾਂ ਦਾ ਹਵਾਲਾ ਦਿੰਦੇ ਹੋਏ, ਸਾਰੇ ਸਕੂਲਾਂ ਨੂੰ ਇਕ ਪੱਤਰ ਜਾਰੀ ਕੀਤਾ ਗਿਆ ਸੀ ਕਿ 10ਵੀਂ ਜਮਾਤ ਵਿਚ ਇਕ ਸੈਕਸ਼ਨ ਵਿਚ 50 ਤੋਂ ਵੱਧ ਵਿਦਿਆਰਥੀ ਦਾਖਲ ਨਹੀਂ ਕੀਤੇ ਜਾ ਸਕਦੇ ਹਨ।

12ਵੀਂ ਜਮਾਤ ਦੇ ਹਿਊਮੈਨਟੀਜ਼ ਗਰੁੱਪ ਵਿਚ ਇਕ ਸੈਕਸ਼ਨ ਵਿਚ ਵੱਧ ਤੋਂ ਵੱਧ 60 ਵਿਦਿਆਰਥੀ ਅਤੇ 12ਵੀਂ ਜਮਾਤ ਦੇ ਕਾਮਰਸ ਅਤੇ ਸਾਇੰਸ ਗਰੁੱਪ ਵਿਚ ਇਕ ਸੈਕਸ਼ਨ ਵਿਚ 50 ਤੋਂ ਵੱਧ ਵਿਦਿਆਰਥੀ ਦਾਖ਼ਲ ਨਹੀਂ ਕੀਤੇ ਜਾ ਸਕਦੇ। ਜੇਕਰ ਇਸ ਤੋਂ ਵੱਧ ਵਿਦਿਆਰਥੀਆਂ ਨੂੰ ਦਾਖਲਾ ਦੇਣਾ ਹੈ, ਤਾਂ ਉਸ ਲਈ ਵੱਖਰੇ ਸੈਕਸ਼ਨ ਨੂੰ ਮਨਜ਼ੂਰੀ ਦੇਣੀ ਪਵੇਗੀ।

ਸਿੱਖਿਆ ਬੋਰਡ ਦੀ ਨਿਗਾਹ ਵਿਚ ਇਹ ਮਾਮਲਾ ਆਇਆ ਸੀ ਕਿ ਇਸ ਪੱਤਰ ਦੇ ਬਾਵਜੂਦ ਕਈ ਪ੍ਰਾਈਵੇਟ ਸਕੂਲਾਂ ਨੇ ਨਿਰਧਾਰਤ ਸੀਮਾ ਤੋਂ ਵੱਧ ਵਿਦਿਆਰਥੀ ਦਾਖਲ ਕੀਤੇ ਅਤੇ ਇਸ ਲਈ ਸਿੱਖਿਆ ਬੋਰਡ ਤੋਂ ਕੋਈ ਪ੍ਰਵਾਨਗੀ ਵੀ ਨਹੀਂ ਲਈ। ਅਜਿਹਾ ਕਰਨ ਵਾਲੇ ਪ੍ਰਾਈਵੇਟ ਸਕੂਲਾਂ ਦੀ ਗਿਣਤੀ 88 ਦੱਸੀ ਜਾਂਦੀ ਹੈ। ਇਸ ਬਾਰੇ ਪਤਾ ਲੱਗਣ ’ਤੇ ਪਹਿਲਾਂ ਸਿੱਖਿਆ ਬੋਰਡ ਨੇ ਅਜਿਹੇ ਸਕੂਲਾਂ ਨੂੰ ਨੋਟਿਸ ਜਾਰੀ ਕਰਕੇ ਉਨ੍ਹਾਂ ਤੋਂ ਜਵਾਬ ਮੰਗਿਆ ਸੀ

ਪਰ ਹੁਣ ਸਿੱਖਿਆ ਬੋਰਡ ਦੇ ਸਹਾਇਕ ਸਕੱਤਰ ਐਫੀਲੀਏਸ਼ਨ ਨੇ ਇਨ੍ਹਾਂ ਸਾਰੇ ਸਕੂਲਾਂ ’ਤੇ ਭਾਰੀ ਜੁਰਮਾਨਾ ਲਾਇਆ ਹੈ। ਸਿੱਖਿਆ ਬੋਰਡ ਨੇ ਕਿਹਾ ਹੈ ਕਿ ਜਿਨ੍ਹਾਂ ਸੰਸਥਾਵਾਂ ਨੇ ਪ੍ਰਵਾਨਿਤ ਸੰਖਿਆ ਜਾਂ ਸੈਕਸ਼ਨ ਤੋਂ ਵੱਧ ਵਿਦਿਆਰਥੀ ਦਾਖ਼ਲ ਕੀਤੇ ਹਨ, ਉਨ੍ਹਾਂ ਸੰਸਥਾਵਾਂ ਦੇ ਪ੍ਰਮਾਣਿਤ ਨੰਬਰ/ਸੈਕਸ਼ਨ ਤੋਂ ਵੱਧ ਦਾਖਲੇ ਵਾਲੇ 10 ਵਿਦਿਆਰਥੀ ਸਿਰਫ਼ 1000 ਰੁਪਏ ਦੇ ਜੁਰਮਾਨੇ ਦੇ ਨਾਲ ਅਕਾਦਮਿਕ ਪੱਧਰ 2023-2024 ਲਈ ਹਾਜ਼ਰ ਹੋਣਗੇ। ਇਸ ਨੂੰ ਕਰਵਾਉਣ ਲਈ ਪ੍ਰਵਾਨਗੀ ਦਿੱਤੀ ਗਈ ਹੈ।

Advertisement

Related posts

ਪੀ.ਐਸ.ਟੀ .ਈ.ਟੀ-2 ਪ੍ਰੀਖਿਆ ਵਿੱਚ 90.72 ਫ਼ੀਸਦੀ ਵਿਦਿਆਰਥੀ ਹੋਏ ਅਪੀਅਰ : ਹਰਜੋਤ ਸਿੰਘ ਬੈਂਸ

punjabdiary

ਸਿਹਤ ਵਿਭਾਗ ਦੇ ਡਰੱਗ-ਡੀ-ਅਡਿਕਸ਼ਨ ਪ੍ਰੋਗਰਾਮ ਸਬੰਧੀ ਪਿੰਡ ਔਲਖ ਵਿਖੇ ਕੀਤਾ ਜਾਗਰੂਕ

punjabdiary

Breaking- ਮੁੱਖ ਮੰਤਰੀ ਨੇ ਪੰਜਾਬ ਵਿਚ ਨਿਵੇਸ਼ ਕਰਨ ਲਈ ਵੱਖ-ਵੱਖ ਨਿਵੇਸ਼ਕਾਂ ਨੂੰ ਪੰਜਾਬ ਨਿਵੇਸ਼ਕ ਸੰਮੇਲਨ ਵਿਚ ਸ਼ਾਮਲ ਹੋਣ ਦਾ ਸੱਦਾ ਦਿੱਤਾ

punjabdiary

Leave a Comment