Image default
ਅਪਰਾਧ

ਰੋਪੜ ‘ਚ ਕਲਯੁੱਗੀ ਵਕੀਲ ਪੁੱਤ ਦਾ ਕਾਰਾ, ਬਜ਼ੁਰਗ ਮਾਂ ਦੀ ਕਰਦਾ ਸੀ ਬੇਰਹਿਮੀ ਨਾਲ ਕੁੱਟਮਾਰ, ਹੋਇਆ ਗ੍ਰਿਫਤਾਰ

ਰੋਪੜ ‘ਚ ਕਲਯੁੱਗੀ ਵਕੀਲ ਪੁੱਤ ਦਾ ਕਾਰਾ, ਬਜ਼ੁਰਗ ਮਾਂ ਦੀ ਕਰਦਾ ਸੀ ਬੇਰਹਿਮੀ ਨਾਲ ਕੁੱਟਮਾਰ, ਹੋਇਆ ਗ੍ਰਿਫਤਾਰ

 

 

 

Advertisement

 

ਰੋਪੜ, 28 ਅਕਤੂਬਰ (ਡੇਲੀ ਪੋਸਟ ਪੰਜਾਬੀ)- ਮਾਂ-ਪੁੱਤ ਦਾ ਰਿਸ਼ਤਾ ਦੁਨੀਆ ਵਿਚ ਸਭ ਤੋਂ ਨੇੜੇ ਦਾ ਮੰਨਿਆ ਜਾਂਦਾ ਹੈ। ਮਾਂ ਨੂੰ ਰੱਬ ਦਾ ਰੂਪ ਮੰਨਿਆ ਜਾਂਦਾ ਹੈ ਤੇ ਆਪਣੇ ਬੱਚਿਆਂ ਖਾਤਰ ਮਾਂ ਕਿਸੇ ਵੀ ਮੁਸ਼ਕਲ ਦਾ ਸਾਹਮਣਾ ਕਰਨ ਲਈ ਤਿਆਰ ਹੋ ਜਾਂਦੀ ਹੈ। ਪਰ ਉਹ ਹੀ ਬੱਚਾ ਜੇਕਰ ਵੱਡਾ ਹੋ ਕੇ ਮਾਂ ਨਾਲ ਗਲਤ ਵਿਵਹਾਰ ਕਰੇ ਤਾਂ ਸੋਚੋ ਉਸ ਮਾਂ ‘ਤੇ ਕੀ ਬੀਤੇਗੀ। ਅਜਿਹਾ ਹੀ ਇਕ ਮਾਮਲਾ ਰੋਪੜ ਤੋਂ ਸਾਹਮਣੇ ਆਇਆ ਹੈ ਜਿਥੇ ਇਕ ਪੜ੍ਹੇ ਲਿਖੇ ਵਕੀਲ ਪੁੱਤ ਵੱਲੋਂ ਆਪਣੀ ਬਜ਼ੁਰਗ ਮਾਂ ‘ਤੇ ਅਣਮਨੁੱਖੀ ਤਸ਼ੱਦਦ ਕੀਤਾ ਜਾ ਰਿਹਾ ਸੀ।

ਇਸ ਦਾ ਖੁਲਾਸਾ ਉਦੋਂ ਹੋਇਆ ਜਦੋਂ ਗਿਆਨੀ ਜ਼ੈਲ ਸਿੰਘ ਨਗਰ ਵਿਚ ਮਾਂ ਨੂੰ ਮਿਲਣ ਆਈ ਧੀ ਨੇ ਸੀਸੀਟੀਵੀ ਫੁਟੇਜ ਦੇਖੀ। ਧੀ ਨੇ ਮਨੁੱਖਤਾ ਦੀ ਸੇਵਾ ਸੰਸਥਾ ਪੁਲਿਸ ਨੂੰ ਸ਼ਿਕਾਇਤ ਕੀਤੀ ਤੇ ਮਾਂ ਨੂੰ ਪੁੱਤ ਦੇ ਚੁੰਗਲ ਵਿਚੋਂ ਬਾਹਰ ਕੱਢਿਆ ਜਿਸ ਦੇ ਬਾਅਦ ਪੁਲਿਸ ਨੇ ਮੁਲਜ਼ਮ ਵਕੀਲ ਅੰਕੁਰ ਵਰਮਾ ਨੂੰ ਗ੍ਰਿਫਤਾਰ ਕਰ ਲਿਆ ਹੈ।

Advertisement

ਰੋਪੜ ਦੇ ਗਿਆਨੀ ਜੈਲ ਸਿੰਘ ਨਗਰ ਵਿਚ ਰਹਿੰਦੇ ਵਕੀਲ ਅੰਕੁਰ ਵਰਮਾ ਤੇ ਉਸਦੀ ਪਤਨੀ ਅਤੇ ਨਾਬਾਲਗ ਬੇਟੇ ਵੱਲੋ ਬਜ਼ੁਰਗ ਵਿਧਵਾ ਮਾਂ ਦੇ ਨਾਲ ਅਣਮਨੁੱਖੀ ਵਿਵਹਾਰ ਕੀਤਾ ਗਿਆ ਹੈ। ਬਜ਼ੁਰਗ ਵਿਧਵਾ ਦੀ ਪਛਾਣ ਪ੍ਰੋਫੇਸਰ ਆਸ਼ਾ ਰਾਣੀ ਵਜੋਂ ਹੋਈ ਹੈ। ਪੇਕੇ ਘਰ ਆਈ ਧੀ ਦੇ ਹੱਥ ਸੀਸੀਟੀਵੀ ਫੁਟੇਜ ਲੱਗੀ ਜਿਸ ਵਿਚ ਵਕੀਲ ਅੰਕੁਰ ਆਪਣੀ ਵਿਧਵਾ ਮਾਂ ਦੀ ਬੇਰਹਿਮੀ ਨਾਲ ਕੁੱਟਮਾਰ ਕਰ ਰਿਹਾ ਸੀ ਤੇ ਇਸ ਤੋਂ ਬਾਅਦ ਇਹ ਸੀਸੀਟੀਵੀ ਫੁਟੇਜ ਧੀ ਵੱਲੋਂ ਮਨੁੱਖਤਾ ਦੀ ਸੇਵਾ ਸੰਸਥਾ ਨੂੰ ਦਿੱਤੀ ਗਈ ਜਿਸ ਤੋਂ ਬਾਅਦ ਵਕੀਲ ‘ਤੇ ਕਾਰਵਾਈ ਕੀਤੀ ਗਈ ਤੇ ਬਜ਼ੁਰਗ ਮਾਂ ਨੂੰ ਇਲਾਜ ਲਈ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ।

Related posts

IPL ਸੱਟੇਬਾਜ਼ੀ ਰੈਕੇਟ ਦਾ ਪਰਦਾਫਾਸ਼, 16 ਗ੍ਰਿਫਤਾਰ

punjabdiary

Big News- ਫ਼ਿਰੌਤੀਆਂ ਮੰਗਣ ਵਾਲਿਆਂ ਨੂੰ ਪੁਲਿਸ ਨੇ ਕੀਤਾ ਗ੍ਰਿਫਤਾਰ, ਦੋਸ਼ੀਆਂ ਦੇ 150 ਬੈਂਕ ਖਾਤੇ

punjabdiary

ਅੰਮ੍ਰਿਤਪਾਲ ਸਿੰਘ ਨੂੰ ਗੋਲੀ ਮਾਰ ਕੇ ਭੱਜੇ ਗੈਂਗਸਟਰ ਦਾ ਐਨਕਾਉਂਟਰ…

punjabdiary

Leave a Comment