Image default
About us

ਲੋਕਪਾਲ ਨੇ ਵਿਧਾਇਕਾ ਅਮਨਦੀਪ ਕੌਰ ਨੂੰ ਕੀਤਾ ਤਲਬ; ਇਸ ਮਾਮਲੇ ਵਿਚ ਜਾਰੀ ਹੋਇਆ ਨੋਟਿਸ

ਲੋਕਪਾਲ ਨੇ ਵਿਧਾਇਕਾ ਅਮਨਦੀਪ ਕੌਰ ਨੂੰ ਕੀਤਾ ਤਲਬ; ਇਸ ਮਾਮਲੇ ਵਿਚ ਜਾਰੀ ਹੋਇਆ ਨੋਟਿਸ

 

 

ਮੋਗਾ, 10 ਜਨਵਰੀ (ਰੋਜਾਨਾ ਸਪੋਕਸਮੈਨ)- ਮੋਗਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੂੰ ਲੋਕਪਾਲ ਨੇ ਨੋਟਿਸ ਜਾਰੀ ਕਰਕੇ 16 ਫਰਵਰੀ ਨੂੰ ਤਲਬ ਕੀਤਾ ਹੈ। ਮਿਲੀ ਜਾਣਕਾਰੀ ਅਨੁਸਾਰ ਇਕ ਨੌਜਵਾਨ ਨੇ ਲੋਕਪਾਲ ਨੂੰ ਲਿਖਤੀ ਸ਼ਿਕਾਇਤ ਦੇ ਕੇ ਵਿਧਾਇਕ ਸਮੇਤ 5 ਲੋਕਾਂ ‘ਤੇ ਭ੍ਰਿਸ਼ਟਾਚਾਰ ਦੇ ਇਲਜ਼ਾਮ ਲਗਾਏ ਸਨ।

Advertisement

ਸ਼ਿਕਾਇਤਕਰਤਾ ਹਰਸ਼ ਵਿਧਾਇਕਾ ਦਾ ਸਾਬਕਾ ਪੀਏ ਹੋਣ ਦਾ ਦਾਅਵਾ ਕਰ ਰਿਹਾ ਹੈ ਜਦਕਿ ਵਿਧਾਇਕਾ ਦਾ ਕਹਿਣਾ ਹੈ ਕਿ ਹਰਸ਼ ਉਸ ਦਾ ਕਦੇ ਵੀ ਪੀਏ ਨਹੀਂ ਰਿਹਾ। ਲੋਕ ਪਾਲ ਵਲੋਂ ਜਾਰੀ ਸੰਮਨ ਵਿਚ ਸ਼ਿਕਾਇਤਕਰਤਾ ਵਲੋਂ ਸਰਕਾਰੀ ਜ਼ਮੀਨਾਂ ਉਤੇ ਕਬਜ਼ਾ, ਭ੍ਰਿਸ਼ਟਾਚਾਰ, ਬੇਨਾਮੀ ਜਾਇਦਾਦ ਇਕੱਠੀ ਕਰਨ ਅਤੇ ਧਰਮਕੋਟ ਦੇ ਮਾਲ ਪਟਵਾਰੀ ਨਵਦੀਪ ਸਿੰਘ ਨੂੰ ਬਲੈਕਮੇਲ ਕਰਕੇ 25 ਲੱਖ ਰੁਪਏ ਲੈਣ ਵਰਗੇ ਗੰਭੀਰ ਦੋਸ਼ ਲਾਏ ਗਏ ਹਨ।

ਜਾਣਕਾਰੀ ਅਨੁਸਾਰ ਮੋਗਾ ਨਿਵਾਸੀ ਹਰਸ਼ ਅਰੇਨ ਪ੍ਰਾਪਰਟੀ ਡੀਲਰ ਦਾ ਕੰਮ ਵੀ ਕਰਦਾ ਹੈ। ਉਸ ਨੇ ਵਿਧਾਇਕ ’ਤੇ ਤਹਿਸੀਲ ਕੰਪਲੈਕਸ ਵਿਚ ਉਸ ਦਾ ਰਜਿਸਟਰੀ ਦਾ ਕੰਮ ਬੰਦ ਕਰਵਾਉਣ ਦੇ ਇਲਜ਼ਾਮ ਲਗਾਏ ਹਨ। ਇਸ ਤੋਂ ਇਲਾਵਾ ਉਸ ਨੇ ਵਿਧਾਇਕ ਉਤੇ ਧਮਕੀਆਂ ਦੇਣ ਦਾ ਇਲਜ਼ਾਮ ਵੀ ਲਗਾਇਆ।

ਇਸ ਮਾਮਲੇ ਨੂੰ ਲੈ ਕੇ ਹਰਸ਼ ਨੇ ਪੰਜਾਬ ਦੇ ਲੋਕਪਾਲ ਅਤੇ ਚੰਡੀਗੜ੍ਹ ਦੇ ਜਸਟਿਸ ਵਿਨੋਦ ਕੁਮਾਰ ਸ਼ਰਮਾ ਨੂੰ ਲਿਖਤੀ ਸ਼ਿਕਾਇਤ ਦਿਤੀ ਹੈ। ਇਸ ਸਬੰਧੀ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਉਨ੍ਹਾਂ ਨੂੰ ਪੰਜਾਬ ਦੇ ਲੋਕਪਾਲ ਵਲੋਂ ਅਜੇ ਤਕ ਕੋਈ ਨੋਟਿਸ ਨਹੀਂ ਮਿਲਿਆ ਹੈ| ਨੋਟਿਸ ਆਉਣ ‘ਤੇ ਉਹ ਲੋਕਪਾਲ ਅਦਾਲਤ ‘ਚ ਪੇਸ਼ ਹੋ ਕੇ ਅਪਣਾ ਪੱਖ ਪੇਸ਼ ਕਰਨਗੇ।

Advertisement

Related posts

ਡਿਪਟੀ ਕਮਿਸ਼ਨ ਨੇ ਬਾਲ ਭਲਾਈ ਕਮੇਟੀ ਦੀ ਰੀਵਿਊ ਅਤੇ ਸਪੌਸਰਸ਼ਿਪ ਅਤੇ ਫੋਸਟਰ ਕੇਅਰ ਦੇ ਕੇਸਾਂ ਸਬੰਧੀ ਕੀਤੀ ਮੀਟਿੰਗ

punjabdiary

ਪੁੱਤ ਹੋਣ ਦੀ ਖੁਸ਼ੀ ‘ਚ ਪਾਰਟੀ ਕਰਨ ਗਏ ਦੋਸਤ ਨਹਿਰ ‘ਚ ਰੁੜ੍ਹੇ, 2 ਨੂੰ ਕੱਢਿਆ ਗਿਆ ਬਾਹਰ, ਦੋ ਲਾਪਤਾ

punjabdiary

UGC ਨੇ ਲਾਂਚ ਕੀਤਾ WhatsApp ਚੈਨਲ, ਹੁਣ ਯੂਨੀਵਰਸਿਟੀ ਦੀ ਜਾਣਕਾਰੀ ਮਿਲਣਾ ਹੋਵੇਗਾ ਆਸਾਨ

punjabdiary

Leave a Comment