Image default
ਤਾਜਾ ਖਬਰਾਂ

ਵਿਜੀਲੈਂਸ ਨੇ 12,000 ਰੁਪਏ ਦੀ ਰਿਸ਼ਵਤ ਲੈਂਦਾ ਏ.ਐਸ.ਆਈ. ਰੰਗੇ ਹੱਥੀਂ ਦਬੋਚਿਆ

ਵਿਜੀਲੈਂਸ ਨੇ 12,000 ਰੁਪਏ ਦੀ ਰਿਸ਼ਵਤ ਲੈਂਦਾ ਏ.ਐਸ.ਆਈ. ਰੰਗੇ ਹੱਥੀਂ ਦਬੋਚਿਆ
ਚੰਡੀਗੜ੍ਹ, 14 ਅਪ੍ਰੈਲ, 2022
ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਥਾਣਾ ਔੜ ਜਿਲਾ ਐਸ.ਬੀ.ਐਸ ਨਗਰ ਵਿਖੇ ਤਾਇਨਾਤ ਏ.ਐਸ.ਆਈ. ਰਾਮ ਪ੍ਰਕਾਸ਼ ਨੂੰ 12,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਏ.ਐਸ.ਆਈ. ਨੂੰ ਸ਼ਿਕਾਇਤਕਰਤਾ ਸ਼ਮਸ਼ੇਰ ਸਿੰਘ ਵਾਸੀ ਪੰਦਰਾਵਲ, ਜਿਲਾ ਐਸ.ਬੀ.ਐਸ ਨਗਰ ਦੀ ਸ਼ਿਕਾਇਤ ‘ਤੇ ਫ਼ੜਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਥਾਣੇ ਵਿੱਚ ਦਰਜ ਇਕ ਪੁਲਿਸ ਸ਼ਿਕਾਇਤ ਵਿਚ ਉਸ ਦੀ ਮੱਦਦ ਕਰਨ ਬਦਲੇ ਉਕਤ ਏ.ਐਸ.ਆਈ. ਵਲੋਂ 13,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਗਈ ਹੈ ਪਰ ਉਹ 12,000 ਰੁਪਏ ਲੈਣ ਲਈ ਰਾਜੀ ਹੋ ਗਿਆ ਹੈ।
ਵਿਜੀਲੈਂਸ ਵੱਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਏ.ਐਸ.ਆਈ. ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 12,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ ‘ਤੇ ਹੀ ਦਬੋਚ ਲਿਆ।
ਬੁਲਾਰੇ ਨੇ ਦੱਸਿਆ ਕਿ ਦੋਸ਼ੀ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਜਲੰਧਰ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

Related posts

43 ਸਾਲਾਂ ਤੋਂ ਤਨਖ਼ਾਹ ਤੇ ਪੈਨਸ਼ਨ ਲਈ ਲੜਨ ਵਾਲੇ ਮੁਲਾਜ਼ਮ ਨੂੰ ਮਿਲਿਆ ਇਨਸਾਫ਼, ਬੈਂਕ ‘ਤੇ ਲੱਗਿਆ 10 ਲੱਖ ਦਾ ਜੁਰਮਾਨਾ

punjabdiary

Breaking- ਜੇ ਲੋੜ ਪਈ ਤਾਂ ਇਕ ਵਾਰ ਫਿਰ ਵੱਡੀ ਗਿਣਤੀ ਵਿਚ ਅੰਦੋਲਨ ਕਰਾਂਗੇ – ਰਾਕੇਸ਼ ਟਿਕੈਤ

punjabdiary

ਅੰਮ੍ਰਿਤਪਾਲ ਸਿੰਘ 24 ਜੂਨ ਤੋਂ ਪਹਿਲਾਂ ਪਹਿਲਾਂ ਆਵੇਗਾ ਜੇਲ੍ਹ ਤੋਂ ਬਾਹਰ ! ਮਿਲੇਗੀ ਆਰਜ਼ੀ ਰਿਹਾਈ ?

punjabdiary

Leave a Comment