Image default
ਤਾਜਾ ਖਬਰਾਂ

ਵਿਸ਼ਾਲ ਖੂਨਦਾਨ ਕੈਂਪ ਕਿਲ੍ਹਾ ਮੁਬਾਰਕ ਚੌਂਕ ਵਿਖੇ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਨੇ ਕੀਤੀ ਸ਼ਿਰਕਤ

ਵਿਸ਼ਾਲ ਖੂਨਦਾਨ ਕੈਂਪ ਕਿਲ੍ਹਾ ਮੁਬਾਰਕ ਚੌਂਕ ਵਿਖੇ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਨੇ ਕੀਤੀ ਸ਼ਿਰਕਤ

 

 

 

Advertisement

– ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਨੇ ਖੂਨਦਾਨ ਕਰਨ ਦੀ ਅਪੀਲ ਕੀਤੀ
ਫ਼ਰੀਦਕੋਟ 20 ਸਤੰਬਰ (ਪੰਜਾਬ ਡਾਇਰੀ)- ਬਾਬਾ ਫ਼ਰੀਦ ਆਗਮਨ ਪੁਰਬ-2024 ਨੂੰ ਸਮਰਪਿਤ, ਬਾਬਾ ਫ਼ਰੀਦ ਬਲੱਡ ਸੇਵਾ ਸੁਸਾਇਟੀ ਵਲੋਂ ਵਿਸ਼ਾਲ ਖੂਨਦਾਨ ਕੈਂਪ ਕਿਲ੍ਹਾ ਮੁਬਾਰਕ ਚੌਂਕ ਵਿਖੇ ਆਯੋਜਿਤ ਕੀਤਾ ਗਿਆ ਜਿਸ ਵਿੱਚ ਹਲਕਾ ਵਿਧਾਇਕ ਸ.ਗੁਰਦਿੱਤ ਸਿੰਘ ਸੇਖੋਂ ਅਤੇ ਡਿਪਟੀ ਕਮਿਸ਼ਨਰ ਸ਼੍ਰੀ ਵਿਨੀਤ ਕੁਮਾਰ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ।

ਇਹ ਵੀ ਪੜ੍ਹੋ- ਸੁਪਰੀਮ ਕੋਰਟ ਦਾ ਯੂਟਿਊਬ ਚੈਨਲ ਹੈਕ, ਕ੍ਰਿਪਟੋ ਵੀਡੀਓ ਅੱਪਲੋਡ

ਖੂਨਦਾਨ ਕੈਂਪ ਵਿੱਚ ਖੂਨ ਦੇ ਰਹੇ ਲੋਕਾਂ ਦੇ ਨਾਲ ਗੱਲਬਾਤ ਕਰਦਿਆਂ ਸ.ਗੁਰਦਿੱਤ ਸਿੰਘ ਸੇਖੋਂ ਨੇ ਇਸ ਕਾਰਜ ਦੇ ਨਾਲ ਜੁੜੇ ਹੋਏ ਸਾਰੇ ਹੀ ਇਲਾਕਾ ਨਿਵਾਸੀਆਂ ਅਤੇ ਸਿਹਤ ਵਿਭਾਗ ਦੇ ਅਮਲੇ ਦੀ ਭਰਪੂਰ ਸ਼ਲਾਘਾ ਕੀਤੀ।

ਇਹ ਵੀ ਪੜ੍ਹੋ- ਵਿਰਾਸਤੀ ਰੰਗ ਬਖੇਰਦਾ ਵਿਰਾਸਤੀ ਕਾਫਲਾ ਕਿਲ੍ਹਾ ਮੁਬਾਰਕ ਤੋਂ ਸ਼ੁਰੂ ਹੋ ਕੇ ਦਰਬਾਰ ਗੰਜ ਪੁੱਜਿਆ

Advertisement

ਸ. ਸੇਖੋਂ ਨੇ ਕਿਹਾ ਕਿ ਖੂਨਦਾਨ ਕਰਕੇ ਕਈ ਕੀਮਤੀ ਜਾਨਾਂ ਨੂੰ ਬਚਾਇਆ ਜਾ ਸਕਦਾ ਹੈ ਅਤੇ ਸਾਨੂੰ ਸਾਰਿਆਂ ਨੂੰ ਖੂਨਦਾਨ ਕਰਨਾ ਚਾਹੀਦਾ ਹੈ । ਉਨ੍ਹਾਂ ਕਿਹਾ ਕਿ ਖੂਨਦਾਨ ਜਿਥੇ ਕਿਸੇ ਲੋੜਵੰਦ ਨੂੰ ਨਵੀਂ ਜ਼ਿੰਦਗੀ ਬਖਸ਼ਦਾ ਹੈ ਉਥੇ ਹੀ ਖੂਨ ਦਾਨ ਕਰਨ ਵਾਲੇ ਮਨੁੱਖੀ ਸਰੀਰ ਨੂੰ ਕਈ ਲਾਭ ਪਹੁੰਚਾ ਸਕਦਾ ਹੈ

 

ਡਿਪਟੀ ਕਮਿਸ਼ਨਰ ਸ਼੍ਰੀ ਵਿਨੀਤ ਕੁਮਾਰ ਨੇ ਕਿਹਾ ਕਿ ਸਾਡੇ ਦੇਸ਼ ਵਿੱਚ ਰੋਜਾਨਾ ਹੁੰਦੇ ਹਾਦਸਿਆਂ ਕਾਰਨ ਅਨੇਕਾ ਲੋਕ ਜ਼ਿਆਦਾ ਖੂਨ ਵਹਿ ਜਾਣ ਕਾਰਨ ਮੌਤ ਦਾ ਸ਼ਿਕਾਰ ਹੋ ਜਾਂਦੇ ਹਨ । ਜੇਕਰ ਅਜਿਹੇ ਕੁਝ ਮਰੀਜ਼ਾਂ ਨੂੰ ਸਮੇਂ ਸਿਰ ਖੂਨ ਪ੍ਰਾਪਤ ਹੋ ਜਾਵੇ ਤਾਂ ਉਨ੍ਹਾਂ ਦੀਆਂ ਕੀਮਤੀ ਜਾਨਾਂ ਨੂੰ ਬਚਾਇਆ ਜਾ ਸਕਦਾ ਹੈ ।ਇਸ ਮੌਕੇ ਉਨ੍ਹਾਂ ਲੋਕਾਂ ਨੂੰ ਖੂਨਦਾਨ ਕਰਨ ਦੀ ਅਪੀਲ ਕੀਤੀ ਅਤੇ ਸਮਾਜ ਸੇਵੀ ਸੰਸਥਾਵਾਂ ਵਲੋਂ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਂਘਾ ਵੀ ਕੀਤੀ ।

ਇਹ ਵੀ ਪੜ੍ਹੋ- ਕੌਮੀ ਲੋਕ ਨਾਚ ਰਾਹੀਂ ਕਲਾਕਾਰਾਂ ਨੇ ਕਲਾਵਾਂ ਦੀ ਕੀਤੀ ਪੇਸ਼ਕਾਰੀ

Advertisement

ਇਸ ਮੌਕੇ ਵੀਰਪਾਲ ਕੌਰ ਐੱਸ.ਡੀ.ਐੱਮ ਕੋਟਕਪੂਰਾ, ਤੁਸ਼ੀਤਾ ਗੁਲਾਟੀ ਜੀ.ਏ, ਪ੍ਰਲੀਨ ਕੌਰ ਬਰਾੜ ਐੱਸ.ਡੀ.ਐੱਮ ਜੈਤੋ , ਡੀ.ਆਰ.ਓ. ਲਵਪ੍ਰੀਤ ਕੌਰ , ਜਸਬੀਰ ਜੱਸੀ ਅਤੇ ਆਮ ਆਦਮੀ ਪਾਰਟੀ ਦੇ ਨੁਮਾਇੰਦੇ ਹਾਜ਼ਰ ਸਨ।

 

ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।

Advertisement

Related posts

Breaking- ਹਿੰਦੂ ਸਿੱਖਾਂ ਵਿੱਚ ਵਿਵਾਦ ਪੈਦਾ ਕਰਨ ਵਾਲੀ ਸ਼ਬਦਾਵਲੀ ਬੋਲਣ ਵਾਲੇ ਨੌਜਵਾਨ ਨੂੰ ਅਦਾਲਤ ਨੇ ਜੇਲ੍ਹ ਭੇਜਿਆ

punjabdiary

Breaking News – ਇਸਤਰੀ ਦਿਵਸ ਨੂੰ ਸਮਰਪਿਤ 6 ਮਾਰਚ ਨੂੰ ਕੱਢੀ ਜਾਵੇਗੀ ਸਾਈਕਲ ਰੈਲੀ – ਡਾ. ਚੰਦਰ ਸ਼ੇਖਰ

punjabdiary

Breaking- ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ, ਸਮੱਗਲਿੰਗ ਦੇ ਮਾਮਲੇ ਵਿਚ ਤਸਕਰ ਕੀਤੇ ਗ੍ਰਿਫਤਾਰ

punjabdiary

Leave a Comment