Image default
About us

ਸਪੀਕਰ ਸੰਧਵਾਂ ਨੇ ਨਗਰ ਕੌਂਸਲ ਦੇ ਅਧਿਕਾਰੀਆਂ ਕਰਮਚਾਰੀਆਂ ਨਾਲ ਕੀਤੀ ਮੀਟਿੰਗ

ਸਪੀਕਰ ਸੰਧਵਾਂ ਨੇ ਨਗਰ ਕੌਂਸਲ ਦੇ ਅਧਿਕਾਰੀਆਂ ਕਰਮਚਾਰੀਆਂ ਨਾਲ ਕੀਤੀ ਮੀਟਿੰਗ

 

 

 

Advertisement

 

ਫਰੀਦਕੋਟ 1 ਨਵੰਬਰ (ਪੰਜਾਬ ਡਾਇਰੀ)- ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਕੋਟਕਪੂਰਾ ਦੀ ਫੇਰੀ ਦੌਰਾਨ ਜਿੱਥੇ ਆਮ ਲੋਕਾਂ ਨੂੰ ਦਰਪੇਸ਼ ਆ ਰਹੀਆਂ ਮੁਸ਼ਕਿਲਾਂ ਸਬੰਧੀ ਅਤੇ ਪਹਿਲਾਂ ਜਾਰੀ ਕੀਤੇ ਹੁਕਮਾਂ ਦੀ ਸਮੀਖਿਆ ਕੀਤੀ, ਉੱਥੇ ਨਾਲ ਹੀ ਨਗਰ ਕੌਂਸਲ ਕੋਟਕਪੂਰਾ ਦੇ ਅਧਿਕਾਰੀਆਂ ਕਰਮਚਾਰੀਆਂ ਅਤੇ ਐਸ.ਡੀ.ਐਮ ਨਾਲ ਵੀ ਮੁਲਾਕਾਤ ਕੀਤੀ।

ਇਸ ਮੌਕੇ ਬੋਲਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਪੂਰਾ ਜ਼ੋਰ ਬੱਚਿਆਂ ਨੂੰ ਮੁਹੱਈਆ ਕੀਤੀ ਜਾ ਰਹੀ ਸਿੱਖਿਆ, ਖੇਡਾਂ, ਸਿਹਤ ਤੋਂ ਇਲਾਵਾ ਸਾਫ ਸਫਾਈ ਵੱਲੋਂ ਵੀ ਲੱਗਿਆ ਹੋਇਆ ਹੈ। ਨਗਰ ਕੌਂਸਲ ਦੇ ਅਧਿਕਾਰੀਆਂ ਕਰਮਚਾਰੀਆਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਕੋਟਕਪੂਰਾ ਸ਼ਹਿਰ ਦੇ ਹਰ ਵਾਰਡ ਨੂੰ ਸਾਫ ਸੁੱਥਰਾ ਰੱਖਣ ਲਈ ਫੰਡਾਂ ਦੀ ਜਾਂ ਸਫਾਈ ਕਰਮੀਆਂ ਦੀ ਕਮੀ ਨਾ ਆਉਣ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਹਰ ਛੋਟੀ ਤੋਂ ਛੋਟੀ ਸਮੱਸਿਆ ਵੀ ਉਨ੍ਹਾਂ ਦੇ ਧਿਆਨ ਵਿੱਚ ਲਿਆਂਦੀ ਜਾਵੇ, ਤਾਂ ਜੋ ਸਫਾਈ ਦੇ ਰਸਤੇ ਲੋਕਾਂ ਨੂੰ ਚੰਗੀ ਸਿਹਤ ਮੁਹੱਈਆ ਕਰਵਾਈ ਜਾ ਸਕੇ।

ਬੈਠਕ ਦੌਰਾਨ ਸਪੀਕਰ ਸੰਧਵਾਂ ਨੇ ਵਾਰਡਾਂ ਵਿੱਚ ਤਾਇਨਾਤ ਸਫਾਈ ਕਰਮੀਆਂ ਦੀ ਗਿਣਤੀ ਦੇ ਨਾਲ ਨਾਲ ਕੂੜਾ ਚੁੱਕਣ ਵਾਲੀਆਂ ਗੱਡੀਆਂ ਅਤੇ ਹੋਰ ਬੁਨਿਆਦੀ ਢਾਂਚੇ ਸਬੰਧੀ ਜਾਣਕਾਰੀ ਇੱਕਤਰ ਕੀਤੀ। ਇਸ ਮੌਕੇ ਉਨ੍ਹਾਂ ਮੁੜ ਦੁਹਰਾਇਆ ਕਿ ਦੀਵਾਲੀ ਦੇ ਤਿਉਹਾਰ ਮੌਕੇ ਜਿਸ ਵਾਰਡ ਵਿੱਚ ਸਭ ਤੋਂ ਵੱਧ ਸਫਾਈ ਹੋਵੇਗੀ, ਉਸ ਵਾਰਡ ਦੇ ਸਫਾਈ ਕਰਮਚਾਰੀਆਂ ਨੂੰ 50 ਹਜ਼ਾਰ ਰੁਪਏ ਇਨਾਮ ਅਤੇ ਸ਼ੁਕਰਾਨੇ ਵਜੋਂ ਤਕਸੀਮ ਕੀਤੇ ਜਾਣਗੇ। ਉਨ੍ਹਾਂ ਕਮੇਟੀ ਦੇ ਕਰਮਚਾਰੀਆਂ ਨੂੰ ਕਿਹਾ ਕਿ ਉਹ ਹਰ ਰੋਜ਼ ਸਫਾਈ ਕਰਮੀਆਂ ਨੂੰ ਨਿੱਜੀ ਤੌਰ ਤੇ ਹੱਲਾਸ਼ੇਰੀ ਦੇ ਕੇ ਚੜ੍ਹਦੀਕਲ੍ਹਾ ਵਿੱਚ ਰੱਖਣ, ਤਾਂ ਜੋ ਉਹ ਸ਼ਹਿਰ ਦੀ ਦਿੱਖ ਸੁਧਾਰਨ ਵਿੱਚ ਕੋਈ ਕਸਰ ਨਾ ਛੱਡਣ। ਇਸ ਮੌਕੇ ਪੀ.ਆਰ.ਓ ਮਨਪ੍ਰੀਤ ਸਿੰਘ ਧਾਲੀਵਾਲ ਤੋਂ ਇਲਾਵਾ ਹੋਰ ਹਾਜ਼ਰ ਸਨ।

Advertisement

Related posts

ਚੰਦਰਯਾਨ- 3 ਦੇ ਵਿਕਰਮ ਲੈਂਡਰ ਨੇ ਚੰਦਰਮਾ ਦੀ ਸਤ੍ਹਾ ‘ਤੇ ਰਿਕਾਰਡ ਕੀਤਾ ਭੂਚਾਲ, ILSA ਪੇਲੋਡ ਨੇ ਮਾਪੀ ਕੰਬਣੀ

punjabdiary

1 ਕਰੋੜ ਰੁਪਏ ਦੀ ਲੁੱਟ ਦੇ ਮਾਮਲੇ ‘ਚ ਫਰਾਰ SI ਨਵੀਨ ਫੋਗਾਟ ਵਿਰੁੱਧ ਗੈਰ-ਜ਼ਮਾਨਤੀ ਵਾਰੰਟ ਜਾਰੀ

punjabdiary

ਪੀਜੀਆਈ ਚੰਡੀਗੜ੍ਹ ਵਿਚ ਮੁੜ ਲੱਗੀ ਅੱਗ, ਮਰੀਜ਼ਾਂ ਨੂੰ ਕੱਢਿਆ ਗਿਆ ਬਾਹਰ

punjabdiary

Leave a Comment