ਸਪੀਕਰ ਸੰਧਵਾਂ ਨੇ ਸਰਪੰਚ ਪ੍ਰੀਤਮ ਸਿੰਘ ਦੇ ਪੁੱਤਰ ਦੀ ਬੇਵਕਤੀ ਮੌਤ ਤੇ ਕੀਤਾ ਦੁੱਖ ਦਾ ਪ੍ਰਗਟਾਵਾ
ਫਰੀਦਕੋਟ, 8 ਜਨਵਰੀ (ਪੰਜਾਬ ਡਾਇਰੀ)- ਸਪੀਕਰ ਪੰਜਾਬ ਵਿਧਾਨ ਸਭਾ ਸ.ਕੁਲਤਾਰ ਸਿੰਘ ਸੰਧਵਾਂ ਪਿੰਡ ਪੱਕਾ ਵਿਖੇ ਸਰਪੰਚ ਸ. ਪ੍ਰੀਤਮ ਸਿੰਘ ਦੇ ਘਰ ਉਨ੍ਹਾਂ ਦੇ ਪੁੱਤਰ ਦੀ ਬੇਵਕਤੀ ਮੌਤ ਤੇ ਅਫਸੋਸ ਕਰਨ ਪੁੱਜੇ। ਉਨ੍ਹਾਂ ਦੱਸਿਆ ਕਿ ਸਰਪੰਚ ਪ੍ਰੀਤਮ ਸਿੰਘ ਦਾ ਪੁੱਤਰ ਪਿਛਲੇ ਕੁਝ ਸਮੇਂ ਤੋਂ ਕੇਨੈਡਾ ਵਿਖੇ ਰਹਿ ਰਿਹਾ ਸੀ ਅਤੇ ਦਿਲ ਦਾ ਦੌਰਾ ਪੈਣ ਕਾਰਨ ਉਹ ਇਸ ਫਾਨੀ ਸੰਸਾਰ ਨੂੰ ਅਲਵਿਦਾ ਕਹਿ ਗਿਆ। ਉਨ੍ਹਾਂ ਕਿਹਾ ਕਿ ਜਵਾਨ ਪੁੱਤਰ ਦਾ ਬੇਵਕਤੀ ਇਸ ਦੁਨੀਆ ਤੋਂ ਚਲੇ ਜਾਣਾ ਪਰਿਵਾਰ ਲਈ ਅਸਹਿ ਪੀੜਾ ਹੈ।
Advertisement
ਉਨ੍ਹਾਂ ਦੁੱਖ ਜਾਹਿਰ ਕਰਦਿਆਂ ਵਾਹਿਗੁਰੂ ਅੱਗੇ ਅਰਦਾਸ ਕੀਤੀ ਹੈ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ੇ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ