ਸਰਕਾਰੀ ਕਾਲਜ ਆਫ਼ ਐਜੂਕੇਸ਼ਨ ਫ਼ਰੀਦਕੋਟ ਦੇ ਵਿਦਿਆਰਥੀਆਂ ਨੇ ਵੱਖ-ਵੱਖ ਖੇਤਰਾਂ ਵਿੱਚ ਮਾਰੀਆਂ ਮੱਲਾਂ
ਦੇਸ਼ ਭਗਤ ਪੰਡਿਤ ਚੇਤਨ ਦੇਵ ਸਰਕਾਰੀ ਕਾਲਜ ਆਫ਼ ਐਜੂਕੇਸ਼ਨ ਫ਼ਰੀਦਕੋਟ ਦੇ ਪ੍ਰਿੰਸੀਪਲ ਡਾ. ਰਾਜੇਸ਼ ਮੋਹਨ ਦੀ ਯੋਗ ਰਹਿਨੁਮਾਈ ਹੇਠ ਅਤੇ ਕਾਲਜ ਦੇ ਪ੍ਰੋਫ਼ੈਸਰ ਸਾਹਿਬਾਨ ਦੀ ਯੋਗ ਅਗਵਾਈ ਸਦਕਾ ਵਿਦਿਆਰਥੀਆਂ ਨੇ ਬੀਤੇ ਦਿਨੀਂ ਵੱਖ-ਵੱਖ ਖ਼ੇਤਰਾਂ ਵਿੱਚ ਮੱਲਾਂ ਮਾਰੀਆਂ ਹਨ।

ਫਰੀਦਕੋਟ- ਦੇਸ਼ ਭਗਤ ਪੰਡਿਤ ਚੇਤਨ ਦੇਵ ਸਰਕਾਰੀ ਕਾਲਜ ਆਫ਼ ਐਜੂਕੇਸ਼ਨ ਫ਼ਰੀਦਕੋਟ ਦੇ ਪ੍ਰਿੰਸੀਪਲ ਡਾ. ਰਾਜੇਸ਼ ਮੋਹਨ ਦੀ ਯੋਗ ਰਹਿਨੁਮਾਈ ਹੇਠ ਅਤੇ ਕਾਲਜ ਦੇ ਪ੍ਰੋਫ਼ੈਸਰ ਸਾਹਿਬਾਨ ਦੀ ਯੋਗ ਅਗਵਾਈ ਸਦਕਾ ਵਿਦਿਆਰਥੀਆਂ ਨੇ ਬੀਤੇ ਦਿਨੀਂ ਵੱਖ-ਵੱਖ ਖ਼ੇਤਰਾਂ ਵਿੱਚ ਮੱਲਾਂ ਮਾਰੀਆਂ ਹਨ। ਕਾਲਜ ਦੇ ਪ੍ਰੈੱਸ ਸਕੱਤਰ ਅਤੇ ਕਾਲਜ ਭਾਸ਼ਾ ਮੰਚ ਦੇ ਸਰਪ੍ਰਸਤ ਪ੍ਰੋ. ਬੀਰਇੰਦਰਜੀਤ ਸਿੰਘ ਨੇ ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਸ਼ਾ ਵਿਭਾਗ ਪੰਜਾਬ ਵੱਲੋਂ ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ ਫ਼ਰੀਦਕੋਟ ਦੁਆਰਾ ਆਯੋਜਤ ਜ਼ਿਲ੍ਹਾ ਪੱਧਰੀ ਕੁਇਜ਼ ਮੁਕਾਬਲਿਆਂ ਵਿੱਚੋਂ ਬੀ.ਐੱਡ. ਭਾਗ ਦੂਜਾ ਦੀਆਂ ਵਿਦਿਆਰਥਣਾਂ ਮਨਿੰਦਰਪਾਲ ਸ਼ਰਮਾ ਨੇ ਪਹਿਲਾ ਸਥਾਨ ਅਤੇ ਗੀਤਿਕਾ ਗੁਪਤਾ ਨੇ ਦੂਜਾ ਸਥਾਨ ਪ੍ਰਾਪਤ ਕੀਤਾ।
ਇਹ ਵੀ ਪੜ੍ਹੋ- ਪੰਜਾਬ ਚ 11 ਦਵਾਈਆਂ ਦੇ ਨਮੂਨੇ ਸੈਂਟਰਲ ਡਰੱਗਜ਼ ਕੰਟਰੋਲ ਦੇ ਟੈਸਟ ਵਿੱਚ ਹੋਏ ਫੇਲ੍ਹ, ਪੂਰੀ ਸੂਚੀ ਵੇਖੋ
ਕਾਲਜ ਦੇ ਯੂਥ ਕੋਆਡੀਨੇਟਰ ਪ੍ਰੋ. ਮਨਵਿੰਦਰ ਕੌਰ ਨੇ ਦੱਸਿਆ ਕਿ ਮਿਤੀ 12 ਤੋਂ 15 ਅਕਤੂਬਰ 2025 ਦੌਰਾਨ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਸਰਕਾਰੀ ਰਾਜਿੰਦਰਾ ਕਾਲਜ ਬਠਿੰਡਾ ਵਿਖੇ ਆਯੋਜਿਤ ਖ਼ੇਤਰੀ ਯੁਵਕ ਮੇਲੇ ਵਿੱਚੋਂ ਕਾਲਜ ਦੀਆਂ ਵਿਦਿਆਰਥਣਾਂ ਸੁਖਦੀਪ ਕੌਰ ਨੇ ਕਢਾਈ ਮੁਕਾਬਲੇ ਵਿੱਚੋਂ ਦੂਜਾ ਸਥਾਨ ਅਤੇ ਜੈਸਮੀਨ ਕੌਰ ਨੇ ਰੰਗੋਲੀ ਮੁਕਾਬਲੇ ਵਿੱਚੋਂ ਤੀਸਰਾ ਸਥਾਨ ਹਾਸਲ ਕੀਤਾ।
ਇਸ ਤੋਂ ਇਲਾਵਾ ਕਾਲਜ ਦੇ ਖੇਡ ਇੰਚਾਰਜ ਪ੍ਰੋ. ਰਣਜੀਤ ਸਿੰਘ ਬਾਜਵਾ ਨੇ ਦੱਸਿਆ ਕਿ ਬੀ.ਐੱਡ. ਭਾਗ ਦੂਜਾ ਦੀ ਵਿਦਿਆਰਥਣ ਨਵਦੀਪ ਕੌਰ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਅੰਤਰ ਕਾਲਜ ਕੁਸ਼ਤੀ ਮੁਕਾਬਲਿਆਂ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ।
ਇਹ ਵੀ ਪੜ੍ਹੋ-ਤਰਨਤਾਰਨ ਉਪ ਚੋਣ ਵਿੱਚ 15 ਉਮੀਦਵਾਰ ਲੜਨਗੇ ਚੋਣ, ਜਿਨ੍ਹਾਂ ਵਿੱਚ ਨੀਟੂ ਸ਼ਟਰਾਂ ਵਾਲੇ ਸਮੇਤ 11 ਆਜ਼ਾਦ ਉਮੀਦਵਾਰ ਸ਼ਾਮਲ
ਇਸ ਮੌਕੇ ਪ੍ਰਿੰਸੀਪਲ ਡਾ. ਰਾਜੇਸ਼ ਮੋਹਨ ਨੇ ਕਾਲਜ ਦੇ ਵਿਦਿਆਰਥੀਆਂ ਦੀਆਂ ਵੱਖ ਵੱਖ ਖੇਤਰਾਂ ਵਿੱਚ ਮਾਣ ਮੱਤੀਆਂ ਪ੍ਰਾਪਤੀਆਂ ਹਾਸਿਲ ਕਰਨ ਤੇ ਸਮੂਹ ਕਾਲਜ ਸਟਾਫ਼ ਅਤੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਵਧਾਈਆਂ ਦਿੱਤੀਆਂ।
-(ਪੰਜਾਬ ਡਾਇਰੀ)
ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।


