Image default
ਅਪਰਾਧ

ਸਵੇਰੇ-ਸਵੇਰੇ AAP ਆਗੂਆਂ ਉਤੇ ED ਦੀ ਵੱਡੀ ਕਾਰਵਾਈ

ਸਵੇਰੇ-ਸਵੇਰੇ AAP ਆਗੂਆਂ ਉਤੇ ED ਦੀ ਵੱਡੀ ਕਾਰਵਾਈ

 

 

ਨਵੀਂ ਦਿੱਲੀ, 6 ਫਰਵਰੀ (ਨਿਊਜ 18)- ਦੇਸ਼ ਦੀ ਰਾਜਧਾਨੀ ਦਿੱਲੀ ‘ਚ ਮੰਗਲਵਾਰ ਸਵੇਰੇ ਈਡੀ ਦੀ ਵੱਡੀ ਕਾਰਵਾਈ ਦੇਖਣ ਨੂੰ ਮਿਲੀ। ਈਡੀ ਯਾਨੀ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਮਨੀ ਲਾਂਡਰਿੰਗ ਮਾਮਲੇ ਦੀ ਜਾਂਚ ਦੇ ਹਿੱਸੇ ਵਜੋਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਨਿੱਜੀ ਸਕੱਤਰ ਅਤੇ ਆਮ ਆਦਮੀ ਪਾਰਟੀ ਨਾਲ ਜੁੜੇ ਕੁਝ ਲੋਕਾਂ ਦੇ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਹੈ। ਆਮ ਆਦਮੀ ਪਾਰਟੀ ਨੇ ਖੁਦ ਦਾਅਵਾ ਕੀਤਾ ਹੈ ਕਿ ਸਵੇਰ ਤੋਂ ਹੀ ਉਨ੍ਹਾਂ ਦੇ ਆਗੂਆਂ ਦੇ ਘਰਾਂ ‘ਤੇ ਈਡੀ ਦੀ ਛਾਪੇਮਾਰੀ ਜਾਰੀ ਹੈ।

Advertisement

ਦਰਅਸਲ, ਆਮ ਆਦਮੀ ਪਾਰਟੀ ਨੇ ਦਾਅਵਾ ਕੀਤਾ ਹੈ ਕਿ ਈਡੀ ਨੇ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਐਨਡੀ ਗੁਪਤਾ ਦੇ ਘਰ ਵੀ ਛਾਪਾ ਮਾਰਿਆ ਹੈ। ਦੱਸ ਦਈਏ ਕਿ ਈਡੀ ਦੀ ਇਹ ਕਾਰਵਾਈ ਆਮ ਆਦਮੀ ਪਾਰਟੀ ਦੀ ਪ੍ਰੈੱਸ ਕਾਨਫਰੰਸ ਤੋਂ ਪਹਿਲਾਂ ਦੇਖਣ ਨੂੰ ਮਿਲੀ। ਦਿੱਲੀ ਸਰਕਾਰ ਦੇ ਮੰਤਰੀ ਆਤਿਸ਼ੀ ਨੇ 10 ਵਜੇ ਵੱਡਾ ਖੁਲਾਸਾ ਕਰਨ ਦਾ ਦਾਅਵਾ ਕੀਤਾ ਹੈ।

ਸੂਤਰਾਂ ਦੀ ਮੰਨੀਏ ਤਾਂ ਈਡੀ ਦੀ ਟੀਮ 10 ਤੋਂ ਵੱਧ ਥਾਵਾਂ ‘ਤੇ ਸਰਚ ਆਪਰੇਸ਼ਨ ਚਲਾ ਰਹੀ ਹੈ। ਮੁੱਖ ਮੰਤਰੀ ਕੇਜਰੀਵਾਲ ਦੇ ਨਿੱਜੀ ਸਕੱਤਰ ਦੇ ਘਰ ਵੀ ਛਾਪੇਮਾਰੀ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਜਲ ਬੋਰਡ ਦੇ ਸਾਬਕਾ ਮੈਂਬਰ ਸ਼ਲਭ ਕੁਮਾਰ ਦੇ ਘਰ ਵੀ ਤਲਾਸ਼ੀ ਮੁਹਿੰਮ ਚੱਲ ਰਹੀ ਹੈ। ਦੱਸਿਆ ਗਿਆ ਕਿ ਮਨੀ ਲਾਂਡਰਿੰਗ ਦੇ ਮਾਮਲੇ ‘ਚ ਦਿੱਲੀ ‘ਚ ਆਮ ਆਦਮੀ ਪਾਰਟੀ ਅਤੇ ਇਸ ਨਾਲ ਜੁੜੇ ਨੇਤਾਵਾਂ ਦੇ ਘਰਾਂ ‘ਤੇ ਈਡੀ ਦੀ ਕਾਰਵਾਈ ਚੱਲ ਰਹੀ ਹੈ।

Related posts

ਅਹਿਮ ਖਬਰ- ਮੋਰਿੰਡਾ ਦੇ ਗੁਰਦੁਆਰਾ ਸ੍ਰੀ ਕੋਤਵਾਲੀ ਸਾਹਿਬ ਵਿਖੇ ਹੋਈ ਬੇਅਦਬੀ, ਸੰਗਤਾਂ ਨੇ ਮੁਲਜ਼ਮ ਨੂੰ ਫੜ ਕੇ ਪੁਲਿਸ ਹਵਾਲੇ ਕੀਤਾ

punjabdiary

ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ 11 ਦਸੰਬਰ ਤਕ ਵਧੀ

punjabdiary

ਅੰਮ੍ਰਿਤਸਰ ’ਚ ਚੱਲੀਆਂ ਗੋਲ਼ੀਆਂ, ਬਦਮਾਸ਼ 70 ਹਜ਼ਾਰ ਦੀ ਨਕਦੀ ਲੈ ਹੋਏ ਫ਼ਰਾਰ

punjabdiary

Leave a Comment