Image default
About us

ਸਵੈ-ਰੁਜ਼ਗਾਰ ਲਈ ਡੇਅਰੀ ਸਿਖਲਾਈ ਦਾ ਅਗਲਾ ਬੈਚ 28 ਨਵੰਬਰ ਤੋਂ : ਨਿਰਵੈਰ ਸਿੰਘ ਬਰਾੜ

ਸਵੈ-ਰੁਜ਼ਗਾਰ ਲਈ ਡੇਅਰੀ ਸਿਖਲਾਈ ਦਾ ਅਗਲਾ ਬੈਚ 28 ਨਵੰਬਰ ਤੋਂ : ਨਿਰਵੈਰ ਸਿੰਘ ਬਰਾੜ

 

 

 

Advertisement

ਫ਼ਰੀਦਕੋਟ 24 ਨਵੰਬਰ (ਪੰਜਾਬ ਡਾਇਰੀ)- ਕੈਬਨਿਟ ਮੰਤਰੀ ਪਸ਼ੂ ਪਾਲਣ ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਗੁਰਮੀਤ ਸਿੰਘ ਖੁੱਡੀਆਂ ਦੀ ਰਹਿਨੁਮਾਈ, ਡਾਇਰੈਕਟਰ ਵਿਕਾਸ ਵਿਭਾਗ ਪੰਜਾਬ ਕੁਲਦੀਪ ਸਿੰਘ ਜੱਸੋਵਾਲ ਦੀ ਯੋਗ ਅਗਵਾਈ ਹੇਠ ਦੋ ਹਫ਼ਤੇ ਦੀ ਡੇਅਰੀ ਸਿਖਲਾਈ ਸਵੈ ਰੁਜ਼ਗਾਰ ਦਾ ਕੋਰਸ 28 ਨਵੰਬਰ,2023 ਨੂੰ ਡੇਅਰੀ ਸਿਖਲਾਈ ਅਤੇ ਵਿਸਥਾਰ ਸੇਵਾ ਕੇਂਦਰ ਗਿੱਲ (ਜਿਲ੍ਹਾ ਮੋਗਾ) ਵਿਖੇ ਸ਼ੁਰੂ ਹੋ ਰਿਹਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਜਿਲ੍ਹੇ ਦੇ ਡਿਪਟੀ ਡਾਇਰੈਕਟਰ ਡੇਅਰੀ ਨਿਰਵੈਰ ਸਿੰਘ ਬਰਾੜ ਨੇ ਦੱਸਿਆ ਕਿ ਸਿਖਲਾਈ ਲਈ ਚਾਹਵਾਨ ਸਿੱਖਿਆਰਥੀ ਬਿਨੈ ਪੱਤਰ ਨੂੰ ਮੁਕੰਮਲ ਕਰਕੇ ਡਿਪਟੀ ਡਾਇਰੈਕਟਰ ਡੇਅਰੀ ਫਰੀਦਕੋਟ (ਕਮਰਾ ਨੰ. 212, ਡੀ.ਸੀ ਦਫਤਰ) ਜਾਂ ਡੇਅਰੀ ਸਿਖਲਾਈ ਅਤੇ ਵਿਸਥਾਰ ਸੇਵਾ ਕੇਂਦਰ ਗਿੱਲ (ਜਿਲ੍ਹਾ ਮੋਗਾ) ਵਿੱਚ ਜਮ੍ਹਾ ਕਰਵਾ ਸਕਦੇ ਹਨ। ਉਨ੍ਹਾਂ ਨੇ ਦੱਸਿਆ ਕੇ ਉਮੀਦਵਾਰ 5ਵੀਂ, 8ਵੀਂ ਜਾਂ 10ਵੀਂ ਪਾਸ ਹੋਵੇ। ਉਸਦੀ ਉਮਰ 18 ਤੋਂ 50 ਸਾਲ ਹੋਵੇ।

ਇਸ ਸਿਖਲਾਈ ਦਾ ਮੁੱਖ ਮੰਤਵ ਪੇਂਡੂ ਬੇਰੁਜ਼ਗਾਰ ਨੌਜਵਾਨਾਂ/ ਔਰਤਾਂ ਨੂੰ ਡੇਅਰੀ ਦਾ ਕਿੱਤਾ ਅਪਨਾਉਣ ਲਈ ਉਤਸ਼ਾਹਿਤ ਕਰਨਾ ਅਤੇ ਲਾਭਪਾਤਰੀਆਂ ਨੂੰ 2 ਤੋਂ 20 ਦੁਧਾਰੂ ਪਸ਼ੂ ਖਰੀਦਣ ਲਈ ਵਿਭਾਗ ਵੱਲੋਂ ਬੈਂਕਾਂ ਨੂੰ ਕੇਸ ਸਪਾਂਸਰ ਕਰਕੇ ਸਬਸਿਡੀ ਦੀ ਸਹੂਲਤ ਦਵਾਈ ਜਾਵੇਗੀ। ਵਧੇਰੇ ਜਾਣਕਾਰੀ ਲਈ ਮੋਬਾਇਲ ਨੰ-98779-93637 , 99148-01227 ਤੇ ਸੰਪਰਕ ਕੀਤਾ ਜਾ ਸਕਦਾ ਹੈ।

Advertisement

Related posts

ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਮੁਫ਼ਤ ਪਨੀਰੀ ਵੰਡਣ ਦੀ ਕੀਤੀ ਸ਼ੁਰੂਆਤ

punjabdiary

ਬਾਬਾ ਫ਼ਰੀਦ ਸੰਸਥਾਵਾਂ ਵੱਲੋਂ ਕਰਵਾਏ ਗਏ ਸਕੂਲੀ-ਬੱਚਿਆਂ ਦੇ ਮੁਕਾਬਲਿਆਂ ਦੇ ਨਤੀਜੇ ਐਲਾਨੇ

punjabdiary

ਬੀਕੇਯੂ ਏਕਤਾ ਸਿੱਧੂਪੁਰ ਨੇ ਨਸ਼ੇ ਤੇ ਨੱਥ ਪਾਉਣ ਲਈ ਪੰਜਾਬ ਸਰਕਾਰ ਦੇ ਨਾਮ ਡਿਪਟੀ ਕਮਿਸ਼ਨਰ ਨੂੰ ਦਿੱਤਾ ਮੰਗ ਪੱਤਰ

punjabdiary

Leave a Comment