Image default
About us

ਸ਼੍ਰੀ ਰਾਮ ਜੀ ਦੇ ਰੰਗ ‘ਚ ਰੰਗਿਆ ਪੰਜਾਬ, ਸੁਰੱਖਿਆ ਦੇ ਮੱਦੇਨਜ਼ਰ 1500 ਤੋਂ ਵੱਧ ਜਵਾਨ ਨੂੰ ਕੀਤਾ ਗਿਆ ਤਾਇਨਾਤ

ਸ਼੍ਰੀ ਰਾਮ ਜੀ ਦੇ ਰੰਗ ‘ਚ ਰੰਗਿਆ ਪੰਜਾਬ, ਸੁਰੱਖਿਆ ਦੇ ਮੱਦੇਨਜ਼ਰ 1500 ਤੋਂ ਵੱਧ ਜਵਾਨ ਨੂੰ ਕੀਤਾ ਗਿਆ ਤਾਇਨਾਤ

 

 

 

Advertisement

ਚੰਡੀਗੜ੍ਹ, 22 ਜਨਵਰੀ (ਡੇਲੀ ਪੋਸਟ ਪੰਜਾਬੀ)- ਅਯੁੱਧਿਆ ਵਿੱਚ 22 ਜਨਵਰੀ ਨੂੰ ਹੋਣ ਵਾਲੀ ਸ਼੍ਰੀ ਰਾਮਲਲਾ ਪ੍ਰਾਣ ਪ੍ਰਤਿਸ਼ਠਾ ਅਤੇ 26 ਜਨਵਰੀ ਨੂੰ ਗਣਤੰਤਰ ਦਿਵਸ ਦੇ ਜਸ਼ਨਾਂ ਨੂੰ ਲੈ ਕੇ ਜ਼ਿਲ੍ਹੇ ਵਿੱਚ ਪੁਲਿਸ ਹਾਈ ਅਲਰਟ ‘ਤੇ ਹੈ। ਇਸ ਦੇ ਲਈ ਪੂਰੇ ਬਠਿੰਡਾ ਜ਼ਿਲ੍ਹੇ ਵਿੱਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਸ਼ੱਕੀ ਲੋਕਾਂ ‘ਤੇ ਨਜ਼ਰ ਰੱਖਣ ਲਈ ਜਨਤਕ ਥਾਵਾਂ ਜਿਵੇਂ ਰੇਲਵੇ ਸਟੇਸ਼ਨਾਂ, ਬੱਸ ਸਟੈਂਡਾਂ, ਵੱਡੇ ਬਾਜ਼ਾਰਾਂ ਅਤੇ ਵੱਡੇ ਮੰਦਰਾਂ ‘ਤੇ ਵਾਧੂ ਸੁਰੱਖਿਆ ਕਰਮਚਾਰੀ ਤਾਇਨਾਤ ਕੀਤੇ ਗਏ ਹਨ।

ਵਿਸ਼ੇਸ਼ ਤੌਰ ‘ਤੇ 22 ਜਨਵਰੀ ਨੂੰ ਜ਼ਿਲ੍ਹੇ ਭਰ ਦੇ ਮੰਦਰਾਂ ਅਤੇ ਹੋਰ ਥਾਵਾਂ ‘ਤੇ ਧਾਰਮਿਕ ਪ੍ਰੋਗਰਾਮ ਕਰਵਾਏ ਜਾ ਰਹੇ ਹਨ, ਅਜਿਹੇ ਵਿੱਚ ਪ੍ਰੋਗਰਾਮਾਂ ਦੀ ਸੁਰੱਖਿਆ ਲਈ DSP ਰੈਂਕ ਤੋਂ ਲੈ ਕੇ SHO ਤੱਕ 1500 ਤੋਂ ਵੱਧ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਜਾਣਗੇ। ਇਸ ਦੇ ਨਾਲ ਹੀ ਪੁਲਿਸ ਵੱਲੋਂ ਸ਼ਹਿਰ ਦੇ ਵੱਖ-ਵੱਖ ਹੋਟਲਾਂ ਅਤੇ ਗੈਸਟ ਹਾਊਸਾਂ ਦੀ ਲਗਾਤਾਰ ਚੈਕਿੰਗ ਕੀਤੀ ਜਾ ਰਹੀ ਹੈ। ਉਥੇ ਰਹਿੰਦੇ ਲੋਕਾਂ ਦਾ ਰਿਕਾਰਡ ਵੀ ਚੈੱਕ ਕੀਤਾ ਜਾ ਰਿਹਾ ਹੈ।

22 ਜਨਵਰੀ ਨੂੰ ਅਯੁੱਧਿਆ ‘ਚ ਹੋਣ ਵਾਲੇ ਰਾਮ ਮੰਦਿਰ ਦੀ ਸਥਾਪਨਾ ਦੇ ਪ੍ਰੋਗਰਾਮ ਨੂੰ ਲੈ ਕੇ ਬਠਿੰਡਾ ਜ਼ਿਲ੍ਹੇ ‘ਚ ਤਿਉਹਾਰ ਦਾ ਮਾਹੌਲ ਹੈ। ਇਸ ਦਿਨ ਵੱਖ-ਵੱਖ ਮੁਹੱਲਿਆਂ, ਬਾਜ਼ਾਰਾਂ ਅਤੇ ਮੰਦਰਾਂ ਵਿੱਚ ਵਿਸ਼ੇਸ਼ ਪ੍ਰੋਗਰਾਮ ਕਰਵਾਏ ਜਾ ਰਹੇ ਹਨ। ਅਜਿਹੇ ਵਿੱਚ ਪੁਲਿਸ ਨੇ ਇਹਤਿਆਤ ਵਜੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਹਨ। SSP ਨੇ ਕਿਹਾ-SP ਅਤੇ DSP ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਂਦੇ ਰਹਿਣਗੇ, ਪੁਲਿਸ ਨੇ ਨਾਕਾਬੰਦੀ ਕਰਕੇ ਵਾਹਨਾਂ ਦੀ ਚੈਕਿੰਗ ਕਰ ਰਹੀ ਹੈ। ਸ਼ੱਕ ਹੋਣ ‘ਤੇ ਪੁਲਿਸ ਹੋਟਲਾਂ ਅਤੇ ਗੈਸਟ ਹਾਊਸਾਂ ‘ਚ ਠਹਿਰੇ ਸ਼ੱਕੀ ਲੋਕਾਂ ਤੋਂ ਵੀ ਪੁੱਛਗਿੱਛ ਕਰ ਰਹੀ ਹੈ।

SSP ਹਰਮਨਬੀਰ ਸਿੰਘ ਗਿੱਲ ਨੇ ਦੱਸਿਆ ਕਿ ਸੀਨੀਅਰ ਪੁਲਿਸ ਅਧਿਕਾਰੀਆਂ ਅਤੇ ਪੀਸੀਆਰਜ਼ ਸਮੇਤ ਸਾਰੇ ਥਾਣਾ ਇੰਚਾਰਜਾਂ ਨੂੰ ਸੁਰੱਖਿਆ ਨੂੰ ਲੈ ਕੇ ਚੌਕਸ ਰਹਿਣ ਅਤੇ ਇਸ ਦੌਰਾਨ ਆਪਣੇ ਥਾਣਿਆਂ ਤੋਂ ਬਾਹਰ ਨਾ ਜਾਣ ਦੇ ਨਿਰਦੇਸ਼ ਦਿੱਤੇ ਗਏ ਹਨ। 100 ਤੋਂ ਵੱਧ ਲੋਕਾਂ ਦੇ ਪ੍ਰੋਗਰਾਮਾਂ ਵਿੱਚ ਡੀਐਸਪੀ ਰੈਂਕ ਦੇ ਅਧਿਕਾਰੀ ਦੀ ਨਿਗਰਾਨੀ ਹੇਠ ਪੁਲੀਸ ਫੋਰਸ ਤਾਇਨਾਤ ਕੀਤੀ ਜਾਵੇਗੀ।

Advertisement

Related posts

ਸੂਬੇ ਦੇ ਲੋਕਾਂ ਨੂੰ ਇੱਕ ਹੋਰ ਤੋਹਫ਼ਾ, ਆਯੁਸ਼ਮਾਨ ਯੋਜਨਾ ਨੂੰ ਲੈ ਕੇ ਮਾਨ ਸਰਕਾਰ ਨੇ ਕੀਤਾ ਵੱਡਾ ਐਲਾਨ

punjabdiary

Breaking- ਅਰਪਿਤਾ ਮੁਖਰਜੀ ਦੇ ਘਰ ਰੇਡ ਦੌਰਾਨ ਕਰੋੜਾਂ ਦੀ ਨਕਦੀ ਬਰਾਮਦ

punjabdiary

ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਫ਼ਰੀਦਕੋਟ ਦੇ ਡਾਕਟਰ ਨੇ ਨਵਜੰਮੇ ਬੱਚਿਆਂ ਦੀ ਸਿਹਤ ਸੁਧਾਰ ਲਈ ਕੀਤੀ ਅਹਿਮ ਖੋਜ

punjabdiary

Leave a Comment