Image default
ਅਪਰਾਧ

ਸਾਬਕਾ CM ਚਰਨਜੀਤ ਸਿੰਘ ਚੰਨੀ, ਆਪ ਅਤੇ ਭਾਜਪਾ ਆਗੂਆਂ ਹਾਈ ਕੋਰਟ ਵਲੋਂ ਰਾਹਤ

ਸਾਬਕਾ CM ਚਰਨਜੀਤ ਸਿੰਘ ਚੰਨੀ, ਆਪ ਅਤੇ ਭਾਜਪਾ ਆਗੂਆਂ ਹਾਈ ਕੋਰਟ ਵਲੋਂ ਰਾਹਤ

 

 

 

ਚੰਡੀਗੜ੍ਹ, 6 ਦਸੰਬਰ (ਰੋਜਾਨਾ ਸਪੋਕਸਮੈਨ)- ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸਮੇਤ ‘ਆਪ’ ਅਤੇ ਭਾਜਪਾ ਦੇ ਕਈ ਵੱਡੇ ਆਗੂਆਂ ਵਿਰੁਧ ਦਰਜ ਐਫਆਈਆਰ ਰੱਦ ਕਰਨ ਦੇ ਹੁਕਮ ਦਿਤੇ ਹਨ। ਇਹ ਐਫਆਈਆਰ ਕੋਵਿਡ ਪ੍ਰੋਟੋਕੋਲ ਨੂੰ ਤੋੜਨ ਲਈ 2021 ਵਿਚ ਇਨ੍ਹਾਂ ਸਾਰੇ ਨੇਤਾਵਾਂ ਵਿਰੁਧ ਦਰਜ ਕੀਤੀ ਗਈ ਸੀ।

ਹਾਈ ਕੋਰਟ ਵਲੋਂ ਜਿਨ੍ਹਾਂ ਆਗੂਆਂ ਨੂੰ ਰਾਹਤ ਦਿਤੀ ਗਈ ਹੈ, ਉਨ੍ਹਾਂ ਵਿਚ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ, ‘ਆਪ’ ਦੇ ਬੁਲਾਰੇ ਮਾਲਵਿੰਦਰ ਕੰਗ, ਅਰੁਣ ਨਾਰੰਗ ਤੋਂ ਇਲਾਵਾ ਭਾਜਪਾ ਦੇ ਅਸ਼ਵਨੀ ਸ਼ਰਮਾ, ਵਿਜੇ ਸਾਂਪਲਾ, ਤਰੁਣ ਚੁੱਘ, ਮਨੋਰੰਜਨ ਕਾਲੀਆ, ਜੀਵਨ ਗੁਪਤਾ, ਬਲਦੇਵ ਚਾਵਲਾ, ਤੀਕਸ਼ਣ ਸੂਦ, ਸੁਭਾਸ਼ ਸ਼ਰਮਾ, ਮਾਸਟਰ ਮੋਹਨ ਲਾਲ, ਸੁਰਜੀਤ ਕੁਮਾਰ ਜਿਆਣੀ ਅਤੇ ਕੇ.ਡੀ. ਭੰਡਾਰੀ ਦੇ ਨਾਂਅ ਸ਼ਾਮਲ ਹਨ। ਇਨ੍ਹਾਂ ਸਾਰਿਆਂ ਵਿਰੁਧ ਆਈਪੀਸੀ ਦੀ ਧਾਰਾ 188 ਤਹਿਤ ਵੱਖ-ਵੱਖ ਥਾਵਾਂ ’ਤੇ ਐਫਆਈਆਰ ਦਰਜ ਕੀਤੀ ਗਈ ਸੀ।

Related posts

ਪ੍ਰੇਮੀ ਨੂੰ ਕਤਲ ਕਰਨ ਦੇ ਦੋਸ਼ ਵਿੱਚ ਪ੍ਰੇਮਿਕਾ ਨੂੰ ਮੌਤ ਦੀ ਸਜ਼ਾ, ਸਬੂਤ ਮਿਟਾਉਣ ਦੇ ਦੋਸ਼ ਵਿੱਚ ਚਾਚੇ ਨੂੰ ਤਿੰਨ ਸਾਲ ਦੀ ਕੈਦ

Balwinder hali

ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਬੇਅਦਬੀ ਕਰਨ ਵਾਲੇ ਮੁਲਜ਼ਮ ਪਰਮਜੀਤ ਨੂੰ 5 ਸਾਲ ਕੈਦ, 10,000 ਰੁਪਏ ਜੁਰਮਾਨਾ

punjabdiary

Breaking News- ਪੁਲਿਸ ਵਲੋਂ ਲਾਰੈਂਸ ਬਿਸ਼ਨੋਈ ਨੂੰ ਕਰੀਬ ਰਾਤ ਦੇ 1.30 ਵਜੇ ਮਾਨਸਾ ਤੋਂ ਖਰੜ ਸੀ.ਆਈ.ਏ. ਲਿਆਂਦਾ ਗਿਆ

punjabdiary

Leave a Comment