ਸਾਬਕਾ CM ਬੇਅੰਤ ਸਿੰਘ ਕਤਲ ਮਾਮਲੇ ਵਿਚ ਸਜ਼ਾ ਕੱਟ ਰਹੇ ਜਗਤਾਰ ਸਿੰਘ ਤਾਰਾ ਨੂੰ ਮਿਲੀ ਪੈਰੋਲ
Advertisement
ਚੰਡੀਗੜ੍ਹ, 29 ਨਵੰਬਰ (ਰੋਜਾਨਾ ਸਪੋਕਸਮੈਨ)- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਮਾਮਲੇ ਵਿਚ ਸਜ਼ਾ ਕੱਟ ਰਹੇ ਜਗਤਾਰ ਸਿੰਘ ਤਾਰਾ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਰਾਹਤ ਦਿਤੀ ਹੈ। ਅਦਾਲਤ ਨੇ ਦੋ ਘੰਟੇ ਦੀ ਪੈਰੋਲ ਦਿਤੀ ਹੈ। ਦਰਅਸਲ ਤਾਰਾ ਦੀ ਭਤੀਜੀ ਦਾ ਵਿਆਹ 3 ਦਸੰਬਰ ਨੂੰ ਹੈ। ਅਪ੍ਰੈਲ ‘ਚ ਉਸ ਦੇ ਭਰਾ ਦੀ ਮੌਤ ਹੋ ਗਈ ਸੀ, ਇਸ ਲਈ ਤਾਰਾ ਨੇ ਆਪਣੀ ਭਤੀਜੀ ਦੇ ਵਿਆਹ ‘ਚ ਸ਼ਾਮਲ ਹੋਣ ਲਈ ਪੈਰੋਲ ਮੰਗੀ ਸੀ।
ਹਾਈ ਕੋਰਟ ਨੇ ਤਾਰਾ ਨੂੰ 3 ਦਸੰਬਰ ਨੂੰ ਸਵੇਰੇ 11 ਵਜੇ ਤੋਂ ਦੁਪਹਿਰ 1 ਵਜੇ ਤਕ ਦੋ ਘੰਟੇ ਲਈ ਪੁਲਿਸ ਹਿਰਾਸਤ ‘ਚ ਆਪਣੀ ਭਤੀਜੀ ਦੇ ਵਿਆਹ ‘ਚ ਸ਼ਾਮਲ ਹੋਣ ਦੀ ਇਜਾਜ਼ਤ ਦਿਤੀ ਹੈ। ਹਾਲਾਂਕਿ ਤਾਰਾ ਨੇ ਸਵੇਰੇ 10 ਵਜੇ ਤੋਂ ਦੁਪਹਿਰ 3 ਵਜੇ ਤਕ ਪੈਰੋਲ ਦੇਣ ਦੀ ਮੰਗ ਕੀਤੀ ਸੀ।
Advertisement