ਸਿੱਖ ਕਤਲੇਆਮ: ਸੱਜਣ ਕੁਮਾਰ ਖਿਲਾਫ 8 ਜਨਵਰੀ ਨੂੰ ਸੁਣਾਇਆ ਜਾਵੇਗਾ ਫੈਸਲਾ
ਨਵੀਂ ਦਿੱਲੀ- ਦਿੱਲੀ ਦੀ ਅਦਾਲਤ 1984 ਦੇ ਸਿੱਖ ਵਿਰੋਧੀ ਦੰਗਿਆਂ ਨਾਲ ਸਬੰਧਤ ਮਾਮਲੇ ਵਿੱਚ ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਸੱਜਣ ਕੁਮਾਰ ਖ਼ਿਲਾਫ਼ ਅਗਲੇ ਸਾਲ 8 ਜਨਵਰੀ ਨੂੰ ਆਪਣਾ ਫ਼ੈਸਲਾ ਸੁਣਾ ਸਕਦੀ ਹੈ। ਵਿਸ਼ੇਸ਼ ਜੱਜ ਕਾਵੇਰੀ ਬਵੇਜਾ ਵੱਲੋਂ ਅੱਜ ਫੈਸਲਾ ਸੁਣਾਇਆ ਜਾਣਾ ਸੀ, ਜਿਨ੍ਹਾਂ ਨੇ ਇਸ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਉਸ ਨੇ ਕਿਹਾ, ‘ਅਗਲੀ ਤਰੀਕ 8 ਜਨਵਰੀ ਹੈ |’ ਇਸ ਸਮੇਂ ਤਿਹਾੜ ਜੇਲ੍ਹ ਵਿੱਚ ਬੰਦ ਸਾਬਕਾ ਕਾਂਗਰਸੀ ਸੰਸਦ ਮੈਂਬਰ ਵੀਡੀਓ ਕਾਨਫਰੰਸ ਰਾਹੀਂ ਪੇਸ਼ ਹੋਏ। ਇਹ ਮਾਮਲਾ ਸਰਸਵਤੀ ਵਿਹਾਰ ਇਲਾਕੇ ਵਿੱਚ ਹੋਏ ਸਿੱਖ ਵਿਰੋਧੀ ਦੰਗਿਆਂ ਵਿੱਚ ਦੋ ਵਿਅਕਤੀਆਂ ਦੇ ਕਤਲ ਨਾਲ ਸਬੰਧਤ ਹੈ। ਅੱਜ ਅੰਤਮ ਜਿਰ੍ਹਾ ਦੀ ਸੁਣਵਾਈ ਤੋਂ ਬਾਅਦ ਅਦਾਲਤ ਨੇ 1 ਨਵੰਬਰ 1984 ਨੂੰ ਹੋਏ ਜਸਵੰਤ ਸਿੰਘ ਅਤੇ ਉਸ ਦੇ ਪੁੱਤਰ ਤਰੁਣਦੀਪ ਸਿੰਘ ਦੇ ਕਤਲ ਦੇ ਮਾਮਲੇ ਵਿੱਚ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਹੈ।
ਇਹ ਵੀ ਪੜ੍ਹੋ-ਅੰਮ੍ਰਿਤਸਰ ਦੇ ਥਾਣੇ ‘ਚ ਧਮਾਕਾ, ਪੁਲਿਸ ਕਮਿਸ਼ਨਰ ਦਾ ਵੱਡਾ ਬਿਆਨ

-(ਪੰਜਾਬੀ ਟ੍ਰਿਬਿਊਨ)
ਇਹ ਵੀ ਪੜ੍ਹੋ-ਕੈਨੇਡਾ ‘ਚ ਪੰਜਾਬੀਆਂ ਲਈ ਨਵੀਂ ਮੁਸੀਬਤ, ਸਰਕਾਰ ਦੀ ਇਸ ਮੰਗ ਤੋਂ ਪਰੇਸ਼ਾਨ ਵਿਦਿਆਰਥੀ
ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।