ਸੁਖਬੀਰ ਸਿੰਘ ਬਾਦਲ ‘ਤੇ ਹਮਲੇ ‘ਤੇ ਬੋਲੇ ਨਰਾਇਣ ਸਿੰਘ ਚੌੜਾ ਦੀ ਪਤਨੀ, ਕਿਹਾ- ਉਸਦੇ ਪਤੀ ਨੇ ਸਹੀ ਕੰਮ ਨਹੀਂ ਕੀਤਾ
ਸ੍ਰੀ ਅਮ੍ਰਿਤਸਰ ਸਾਹਿਬ- ਸ਼੍ਰੋਮਣੀ ਅਕਾਲੀ ਦਲ ਦੇ ਆਗੂ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲੇ ਦੋਸ਼ੀ ਨਰਾਇਣ ਸਿੰਘ ਚੌੜਾ ਦੀ ਪਤਨੀ ਜਸਮੀਤ ਕੌਰ ਦਾ ਬਿਆਨ ਸਾਹਮਣੇ ਆਇਆ ਹੈ। ਉਸ ਨੇ ਦੱਸਿਆ ਕਿ ਉਸ ਦਾ ਪਤੀ ਨਰਾਇਣ ਸਿੰਘ ਕਰੀਬ 6.30 ਵਜੇ ਘਰੋਂ ਨਿਕਲਿਆ ਸੀ। ਉਸ ਨੂੰ ਕੋਈ ਪਤਾ ਨਹੀਂ ਕਿ ਉਸ ਨੇ ਕੀ ਕੀਤਾ ਹੈ।
ਇਹ ਵੀ ਪੜ੍ਹੋ-ਸ੍ਰੀ ਦਰਬਾਰ ਸਾਹਿਬ ਵਿੱਚ ਸਜ਼ਾ ਕੱਟ ਰਹੇ ਸੁਖਬੀਰ ਬਾਦਲ ਨੂੰ ਗੋਲੀ ਮਾਰਨ ਦੀ ਕੋਸ਼ਿਸ਼
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁਲਜ਼ਮ ਨਰਾਇਣ ਸਿੰਘ ਚੌੜਾ ਦੀ ਪਤਨੀ ਜਸਮੀਤ ਕੌਰ ਨੇ ਦੱਸਿਆ ਕਿ ਉਹ ਸ੍ਰੀ ਦਰਬਾਰ ਸਾਹਿਬ ਵਿਖੇ ਸਾਲਾਨਾ ਸਮਾਗਮ ਹੋਣ ਦੀ ਗੱਲ ਕਹਿ ਕੇ ਘਰੋਂ ਨਿਕਲੇ ਸੀ। ਜਿਸ ਵਿੱਚ ਉਹ ਹਿੱਸਾ ਲੈਣ ਜਾ ਰਹੇ ਹਨ। ਉਸ ਨੂੰ ਇਸ ਘਟਨਾ ਦੀ ਜਾਣਕਾਰੀ ਨਹੀਂ ਸੀ।
ਉਸ ਨੇ ਇਹ ਵੀ ਦੱਸਿਆ ਕਿ ਉਸ ਦਾ ਪਤੀ ਅੰਮ੍ਰਿਤਸਰ, ਗੁਰਦਾਸਪੁਰ, ਲੁਧਿਆਣਾ, ਚੰਡੀਗੜ੍ਹ ਦੀਆਂ ਜੇਲ੍ਹਾਂ ਵਿੱਚ ਸਜ਼ਾ ਕੱਟ ਚੁੱਕਾ ਹੈ। ਉਸ ਨੇ ਜੋ ਵੀ ਕੀਤਾ ਹੈ, ਉਹ ਬਿਲਕੁਲ ਗਲਤ ਹੈ। ਕਿਨ੍ਹਾਂ ਹਾਲਾਤਾਂ ਵਿੱਚ ਅਜਿਹਾ ਕਦਮ ਚੁੱਕਿਆ ਗਿਆ, ਇਸ ਬਾਰੇ ਕੋਈ ਜਾਣਕਾਰੀ ਨਹੀਂ ਹੈ।
ਇਹ ਵੀ ਪੜ੍ਹੋ-ਧੀਰੇਂਦਰ ਕ੍ਰਿਸ਼ਨ ਸ਼ਾਸਤਰੀ ਦੇ ਬਿਆਨ ਤੋਂ ਭੜਕੇ ਸਿੱਖ ਨੇ ਦਿੱਤੀ ਉਸ ਨੂੰ ਧਮਕੀ, ਧੀਰੇਂਦਰ ਸ਼ਾਸਤਰੀ ਨੂੰ ਮਿਲੇ ਨਿਹੰਗ ਸਿੱਖ
ਦੂਜੇ ਪਾਸੇ ਥਾਣਾ ਡੇਰਾ ਬਾਬਾ ਨਾਨਕ ਦੇ ਸਬ-ਇੰਸਪੈਕਟਰ ਕੈਲਾਸ਼ ਸਿੰਘ ਨੇ ਦੱਸਿਆ ਕਿ ਉਹ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ‘ਤੇ ਹਮਲੇ ਦੇ ਮਾਮਲੇ ‘ਚ ਦੋਸ਼ੀ ਨਰਾਇਣ ਸਿੰਘ ਚੌੜਾ ਦੇ ਘਰ ਪਹੁੰਚ ਗਏ ਹਨ। ਜਿੱਥੇ ਸਿਰਫ਼ ਉਸ ਦੀ ਪਤਨੀ ਮੌਜੂਦ ਹੈ। ਘਰ ਵਿੱਚ ਹੋਰ ਕੋਈ ਨਹੀਂ ਹੈ। ਪਰਿਵਾਰਕ ਮੈਂਬਰਾਂ ਨਾਲ ਵੀ ਗੱਲਬਾਤ ਹੋਵੇਗੀ। ਫਿਲਹਾਲ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਸੁਖਬੀਰ ਸਿੰਘ ਬਾਦਲ ‘ਤੇ ਹਮਲੇ ‘ਤੇ ਬੋਲੇ ਨਰਾਇਣ ਸਿੰਘ ਚੌੜਾ ਦੀ ਪਤਨੀ, ਕਿਹਾ- ਉਸਦੇ ਪਤੀ ਨੇ ਸਹੀ ਕੰਮ ਨਹੀਂ ਕੀਤਾ
ਸ੍ਰੀ ਅਮ੍ਰਿਤਸਰ ਸਾਹਿਬ- ਸ਼੍ਰੋਮਣੀ ਅਕਾਲੀ ਦਲ ਦੇ ਆਗੂ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲੇ ਦੋਸ਼ੀ ਨਰਾਇਣ ਸਿੰਘ ਚੌੜਾ ਦੀ ਪਤਨੀ ਜਸਮੀਤ ਕੌਰ ਦਾ ਬਿਆਨ ਸਾਹਮਣੇ ਆਇਆ ਹੈ। ਉਸ ਨੇ ਦੱਸਿਆ ਕਿ ਉਸ ਦਾ ਪਤੀ ਨਰਾਇਣ ਸਿੰਘ ਕਰੀਬ 6.30 ਵਜੇ ਘਰੋਂ ਨਿਕਲਿਆ ਸੀ। ਉਸ ਨੂੰ ਕੋਈ ਪਤਾ ਨਹੀਂ ਕਿ ਉਸ ਨੇ ਕੀ ਕੀਤਾ ਹੈ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁਲਜ਼ਮ ਨਰਾਇਣ ਸਿੰਘ ਚੌੜਾ ਦੀ ਪਤਨੀ ਜਸਮੀਤ ਕੌਰ ਨੇ ਦੱਸਿਆ ਕਿ ਉਹ ਸ੍ਰੀ ਦਰਬਾਰ ਸਾਹਿਬ ਵਿਖੇ ਸਾਲਾਨਾ ਸਮਾਗਮ ਹੋਣ ਦੀ ਗੱਲ ਕਹਿ ਕੇ ਘਰੋਂ ਨਿਕਲੇ ਸੀ। ਜਿਸ ਵਿੱਚ ਉਹ ਹਿੱਸਾ ਲੈਣ ਜਾ ਰਹੇ ਹਨ। ਉਸ ਨੂੰ ਇਸ ਘਟਨਾ ਦੀ ਜਾਣਕਾਰੀ ਨਹੀਂ ਸੀ।
ਉਸ ਨੇ ਇਹ ਵੀ ਦੱਸਿਆ ਕਿ ਉਸ ਦਾ ਪਤੀ ਅੰਮ੍ਰਿਤਸਰ, ਗੁਰਦਾਸਪੁਰ, ਲੁਧਿਆਣਾ, ਚੰਡੀਗੜ੍ਹ ਦੀਆਂ ਜੇਲ੍ਹਾਂ ਵਿੱਚ ਸਜ਼ਾ ਕੱਟ ਚੁੱਕਾ ਹੈ। ਉਸ ਨੇ ਜੋ ਵੀ ਕੀਤਾ ਹੈ, ਉਹ ਬਿਲਕੁਲ ਗਲਤ ਹੈ। ਕਿਨ੍ਹਾਂ ਹਾਲਾਤਾਂ ਵਿੱਚ ਅਜਿਹਾ ਕਦਮ ਚੁੱਕਿਆ ਗਿਆ, ਇਸ ਬਾਰੇ ਕੋਈ ਜਾਣਕਾਰੀ ਨਹੀਂ ਹੈ।
ਇਹ ਵੀ ਪੜ੍ਹੋ-ਪੰਜਾਬ ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਵੱਡੀ ਅਪਡੇਟ, ਇਸ ਦਿਨ ਜਾਰੀ ਹੋਵੇਗਾ ਨੋਟੀਫਿਕੇਸ਼ਨ
ਦੂਜੇ ਪਾਸੇ ਥਾਣਾ ਡੇਰਾ ਬਾਬਾ ਨਾਨਕ ਦੇ ਸਬ-ਇੰਸਪੈਕਟਰ ਕੈਲਾਸ਼ ਸਿੰਘ ਨੇ ਦੱਸਿਆ ਕਿ ਉਹ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ‘ਤੇ ਹਮਲੇ ਦੇ ਮਾਮਲੇ ‘ਚ ਦੋਸ਼ੀ ਨਰਾਇਣ ਸਿੰਘ ਚੌੜਾ ਦੇ ਘਰ ਪਹੁੰਚ ਗਏ ਹਨ। ਜਿੱਥੇ ਸਿਰਫ਼ ਉਸ ਦੀ ਪਤਨੀ ਮੌਜੂਦ ਹੈ। ਘਰ ਵਿੱਚ ਹੋਰ ਕੋਈ ਨਹੀਂ ਹੈ। ਪਰਿਵਾਰਕ ਮੈਂਬਰਾਂ ਨਾਲ ਵੀ ਗੱਲਬਾਤ ਹੋਵੇਗੀ। ਫਿਲਹਾਲ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
-(ਪੀਟੀਸੀ ਨਿਊਜ)
ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।