ਸੁਪਰੀਮ ਕੋਰਟ ਦੀ ਪਾਬੰਦੀ ਦੇ ਬਾਵਜੂਦ ਦਿੱਲੀ ਦੇ ਕਈ ਇਲਾਕਿਆਂ ‘ਚ ਚਲਾਏ ਗਏ ਪ.ਟਾਕੇ, ਹੁਕਮਾਂ ਦੀ ਉਲੰਘਣਾ
ਦਿੱਲੀ, 15 ਨਵੰਬਰ (ਡੇਲੀ ਪੋਸਟ ਪੰਜਾਬੀ)- -ਐੱਨਸੀਆਰ ‘ਚ ਪ੍ਰਦੂਸ਼ਣ ਕਾਰਨ ਸੁਪਰੀਮ ਕੋਰਟ ਨੇ ਪਟਾਕਿਆਂ ‘ਤੇ ਪਾਬੰਦੀ ਲਗਾ ਦਿੱਤੀ ਸੀ ਪਰ ਉਸ ਤੋਂ ਬਾਅਦ ਵੀ ਦੀਵਾਲੀ ‘ਤੇ ਕਈ ਇਲਾਕਿਆਂ ‘ਚ ਪਟਾਕੇ ਚਲਾ ਕੇ ਸੁਪਰੀਮ ਕੋਰਟ ਦੇ ਹੁਕਮਾਂ ਦੀ ਉਲੰਘਣਾ ਕੀਤੀ ਗਈ। ਐਤਵਾਰ ਸ਼ਾਮ ਕਰੀਬ 4.30 ਵਜੇ ਤੋਂ ਬਾਅਦ ਆਤਿਸ਼ਬਾਜ਼ੀ ਵਧ ਗਈ। ਹਾਲਾਂਕਿ ਇਹ ਪਿਛਲੇ ਸਾਲ ਦੇ ਮੁਕਾਬਲੇ ਘੱਟ ਰਿਹਾ।
ਸ਼ਾਹਪੁਰ ਜਾਟ ਅਤੇ ਹੌਜ਼ ਖਾਸ ਖੇਤਰਾਂ ਵਿੱਚ ਲੋਕਾਂ ਨੇ ਪਟਾਕੇ ਚਲਾਏ। ਇਸ ਦੌਰਾਨ ਬਹੁਤ ਸਾਰੇ ਲੋਕ ਪਟਾਕੇ ਚਲਾਉਣ ਲਈ ਪਾਰਕ ਵਿੱਚ ਇਕੱਠੇ ਹੋ ਗਏ। ਹਾਲਾਂਕਿ ਕੁਝ ਲੋਕਾਂ ਨੂੰ ਛੱਡ ਕੇ ਆਸ-ਪਾਸ ਦੇ ਬਹੁਤ ਸਾਰੇ ਲੋਕ ਘਰਾਂ ਤੋਂ ਬਾਹਰ ਨਿਕਲਦੇ ਨਜ਼ਰ ਨਹੀਂ ਆਏ। ਇਕ ਵਾਤਾਵਰਨ ਪ੍ਰੇਮੀ ਨੇ ਦੱਸਿਆ ਕਿ ਉਨ੍ਹਾਂ ਦੀ ਡਿਫੈਂਸ ਕਲੋਨੀ ਵਿੱਚ ਕਈ ਥਾਵਾਂ ’ਤੇ ਪਟਾਕੇ ਚਲਾਉਣ ਦੀ ਸੂਚਨਾ ਮਿਲੀ ਸੀ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਥਾਣਾ ਸਦਰ ਵਿੱਚ ਸ਼ਿਕਾਇਤ ਵੀ ਦਰਜ ਕਰਵਾਈ ਗਈ ਸੀ ਪਰ ਕੋਈ ਫਾਇਦਾ ਨਹੀਂ ਹੋਇਆ।