ਸੁਪਰੀਮ ਕੋਰਟ ਵੱਲੋਂ ਡੇਰਾ ਸਿਰਸਾ ਮੁਖੀ ਰਾਮ ਰਹੀਮ ਨੂੰ ਵੱਡੀ ਰਾਹਤ
ਦਿੱਲੀ, 15 ਮਈ (ਨਿਊਜ 18)- ਸੁਪਰੀਮ ਕੋਰਟ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਉਸ ਹੁਕਮ ਵਿੱਚ ਦਖ਼ਲ ਦੇਣ ਤੋਂ ਇਨਕਾਰ ਕਰ ਦਿੱਤਾ, ਜਿਸ ਨੇ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਖ਼ਿਲਾਫ਼ ਅਕਤੂਬਰ, 2023 ਵਿੱਚ ਦਰਜ ਅਪਰਾਧਿਕ ਐਫਆਈਆਰ ਨੂੰ ਰੱਦ ਕਰ ਦਿੱਤਾ ਸੀ।
Advertisement
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਨੂੰ ਪੰਜਾਬ ਸਰਕਾਰ ਨੇ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਸੀ।ਰਾਮ ਰਹੀਮ ਬਲਾਤਕਾਰ ਅਤੇ ਕਤਲ ਦੇ ਇੱਕ ਮਾਮਲੇ ਵਿੱਚ ਜੇਲ੍ਹ ਦੀ ਸਜ਼ਾ ਕੱਟ ਰਿਹਾ ਹੈ।2016 ਵਿੱਚ ਇੱਕ ਸਤਿਸੰਗ ਦੌਰਾਨ ਇੱਕ ਭਾਸ਼ਣ ਵਿੱਚ ਕੀਤੀਆਂ ਟਿੱਪਣੀਆਂ ਲਈ ਮਾਰਚ 2023 ਵਿੱਚ ਉਸ ਵਿਰੁੱਧ ਐਫਆਈਆਰ ਦਰਜ ਕੀਤੀ ਗਈ ਸੀ।