ਸ੍ਰੀ ਦਰਬਾਰ ਸਾਹਿਬ ‘ਚ ਯੋਗਾ ਕਰਨ ਵਾਲੀ ਨੂੰ ਗੁਜਰਾਤ ਸਰਕਾਰ ਨੇ ਦਿੱਤੀ ਸੁਰੱਖਿਆ, ਹੱਸ-ਹੱਸ ਕੇ ਸੋਸ਼ਲ ਮੀਡੀਆ ‘ਤੇ ਪਾਈ ਵੀਡੀਓ
ਚੰਡੀਗੜ੍ਹ, 24 ਜੂਨ (ਏਬੀਪੀ ਸਾਂਝਾ)- ਅੰਤਰਰਾਸ਼ਟਰੀ ਯੋਗਾ ਦਿਵਸ ‘ਤੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਯੋਗਾ ਕਰਨ ਵਾਲੀ ਸੋਸ਼ਲ ਮੀਡੀਆ ‘ਸਟਾਰ’ ਅਰਚਨਾ ਮਕਵਾਨਾ ਵਿਰੁੱਧ ਐਫਆਈਆਰ ਦਰਜ ਕੀਤੀ ਗਈ ਹੈ। ਇਹ ਸ਼ਿਕਾਇਤ ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਦੀ ਸ਼ਿਕਾਇਤ ’ਤੇ ਕੀਤੀ ਗਈ ਹੈ। ਅਰਚਨਾ ਵਿਰੁੱਧ ਧਾਰਾ 295-ਏ ਤਹਿਤ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਮਾਮਲਾ ਦਰਜ ਕੀਤਾ ਗਿਆ ਹੈ। ਇਸ ਤੋਂ ਬਾਅਦ ਹੁਣ ਗੁਜਰਾਤ ਪੁਲਿਸ ਵੱਲੋਂ ਉਸ ਨੂੰ ਸੁਰੱਖਿਆ ਦਿੱਤੀ ਗਈ ਹੈ।
ਇਸ ਨੂੰ ਲੈ ਕੇ ਅਰਚਨਾ ਨੇ ਸੋਸ਼ਲ ਮੀਡੀਆ ਉੱਤੇ ਵੀਡੀਓ ਸਾਂਝੀ ਕੀਤੀ ਹੈ। ਅਰਚਨਾ ਹੱਸ-ਹੱਸ ਕੇ ਕਹਿ ਰਹੀ ਹੈ ਕਿ ਗੁਜਰਾਤ ਪੁਲਿਸ ਨੇ ਉਸ ਨੂੰ ਸੁਰੱਖਿਆ ਦਿੱਤੀ ਹੈ ਜਿਸ ਦੀ ਉਸ ਨੇ ਮੰਗ ਵੀ ਨਹੀਂ ਕੀਤੀ ਸੀ, ਉਸ ਨੇ ਕਿਹਾ ਕਿ ਜੋ ਮੇਰੀ ਫਿਕਰ ਕਰ ਰਹੇ ਹਨ ਉਨ੍ਹਾਂ ਨੂੰ ਮੈਂ ਦੱਸ ਦਿਆਂ ਕਿ ਮੈਂ ਬਿਲਕੁਲ ਠੀਕ ਹਾਂ, ਗੁਜਰਾਤ ਪੁਲਿਸ ਦਾ ਸੁਰੱਖਿਆ ਦੇਣ ਲਈ ਧੰਨਵਾਦ, ਜੈ ਹਿੰਦ, ਇਸ ਤੋਂ ਪਹਿਲਾਂ ਉਸ ਨੇ ਕਿਹਾ ਕਿ ਉਸ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ।
Influencer Archana Makwana has got the security from the Gujarat Police. pic.twitter.com/WfiDxai3Ch
— Akashdeep Thind (@thind_akashdeep) June 23, 2024
Advertisement
ਜ਼ਿਕਰ ਕਰ ਦਈਏ ਕਿ ਅਰਚਨਾ ਮਕਵਾਨਾ ਨੇ ਸ੍ਰੀ ਹਰਿਮੰਦਰ ਸਾਹਿਬ ‘ਚ ਯੋਗਾ ਕਰਦੇ ਸਮੇਂ ਦੀਆਂ ਤਸਵੀਰਾਂ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਪੋਸਟ ਕੀਤੀਆਂ ਸਨ ਜਿਸ ਤੋਂ ਬਾਅਦ ਇਹ ਤਸਵੀਰਾਂ ਵਾਇਰਲ ਹੋ ਗਈਆਂ। ਇਸ ਗੱਲ ਦਾ ਪਤਾ ਲੱਗਦਿਆਂ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੇ ਸਖ਼ਤ ਇਤਰਾਜ਼ ਪ੍ਰਗਟਾਇਆ ਹੈ। ਕਮੇਟੀ ਵੱਲੋਂ ਅਰਚਨਾ ਖ਼ਿਲਾਫ਼ ਕਾਰਵਾਈ ਲਈ ਪੁਲਿਸ ਨੂੰ ਸ਼ਿਕਾਇਤ ਵੀ ਦਿੱਤੀ ਗਈ ਸੀ ਜਿਸ ਦੇ ਆਧਾਰ ਉੱਤੇ ਹੁਣ ਮਾਮਲਾ ਦਰਜ ਕੀਤਾ ਗਿਆ ਹੈ।
ਜ਼ਿਕਰ ਕਰ ਦਈਏ ਕਿ SGPC ਵੱਲੋਂ ਕਾਰਵਾਈ ਕੀਤੇ ਜਾਣ ਤੋਂ ਬਾਅਦ ਅਰਚਨਾ ਮਕਵਾਨਾ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਇੱਕ ਸਟੋਰੀ ਪੋਸਟ ਕਰਕੇ ਮੁਆਫੀ ਮੰਗ ਲਈ ਹੈ। ਅਰਚਨਾ ਨੇ ਕਿਹਾ ਕਿ ਉਸ ਨੇ ਸੋਸ਼ਲ ਮੀਡੀਆ ‘ਤੇ ਕਿਸੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਲਈ ਕੁਝ ਵੀ ਪੋਸਟ ਨਹੀਂ ਕੀਤਾ ਹੈ। ਉਸ ਨੂੰ ਪਤਾ ਨਹੀਂ ਸੀ ਕਿ ਗੁਰਦੁਆਰਾ ਸਾਹਿਬ ਦੇ ਅੰਦਰ ਯੋਗਾ ਕਰਨਾ ਗ਼ਲਤ ਹੈ।