Image default
ਤਾਜਾ ਖਬਰਾਂ

ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਾਥੀਆਂ ਖਿਲਾਫ NSA ਮਾਮਲੇ ‘ਚ ਫਸੀ ਪੰਜਾਬ ਸਰਕਾਰ, ਮੰਗਿਆ ਪੂਰਾ ਰਿਕਾਰਡ

ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਾਥੀਆਂ ਖਿਲਾਫ NSA ਮਾਮਲੇ ‘ਚ ਫਸੀ ਪੰਜਾਬ ਸਰਕਾਰ, ਮੰਗਿਆ ਪੂਰਾ ਰਿਕਾਰਡ

 

 

 

Advertisement

ਚੰਡੀਗੜ੍ਹ, 18 ਸਤੰਬਰ (ਪੀਟੀਸੀ ਨਿਊਜ)- ਹਾਈਕੋਰਟ ਨੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਾਥੀਆਂ ਖਿਲਾਫ ਨੈਸ਼ਨਲ ਸਕਿਓਰਿਟੀ ਐਕਟ (ਐੱਨ.ਐੱਸ.ਏ.) ਮਾਮਲੇ ਦੀ ਸੁਣਵਾਈ ਕੀਤੀ। ਇਸ ਦੌਰਾਨ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਤੋਂ ਇਸ ਸਬੰਧ ਵਿਚ ਪੂਰਾ ਰਿਕਾਰਡ ਮੰਗਿਆ ਹੈ।

ਇਹ ਵੀ ਪੜ੍ਹੋ- ਗੱਦਿਆ ਦੀ ਫੈਕਟਰੀ ਵਿੱਚ ਲੱਗੀ ਭਿਆਨਕ ਅੱਗ, ਤਿੰਨ ਮਜ਼ਦੂਰਾਂ ਦੀ ਹੋਈ ਮੌਤ

ਤੁਹਾਨੂੰ ਦੱਸ ਦੇਈਏ ਕਿ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ‘ਤੇ ਲਗਾਏ ਗਏ ਐੱਨਐੱਸਏ ਵਿਰੁੱਧ ਦਾਇਰ ਪਟੀਸ਼ਨ ‘ਤੇ ਸੁਣਵਾਈ ਹੋਈ। ਅੱਜ ਇਸ ਦੌਰਾਨ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਅਗਲੀ ਸੁਣਵਾਈ ਦੌਰਾਨ ਐਨਐਸਏ ਨਾਲ ਸਬੰਧਤ ਰਿਕਾਰਡ ਪੇਸ਼ ਕਰਨ ਦੇ ਹੁਕਮ ਦਿੱਤੇ ਹਨ। ਇਸ ਦੇ ਨਾਲ ਹੀ ਕੇਂਦਰ ਸਰਕਾਰ ਨੇ NSA ਦੇ ਹੁਕਮ ਨੂੰ ਕਿਸ ਆਧਾਰ ‘ਤੇ ਮਨਜ਼ੂਰੀ ਦਿੱਤੀ ਹੈ? ਉਨ੍ਹਾਂ ਦੀ ਸੂਚਨਾ ਕੇਂਦਰ ਸਰਕਾਰ ਤੋਂ ਮੰਗੀ ਗਈ ਹੈ।

ਇਹ ਵੀ ਪੜ੍ਹੋ- SL vs NZ ਵਿਚਕਾਰ 6 ਦਿਨਾਂ ਦਾ ਟੈਸਟ ਮੈਚ ਹੋਵੇਗਾ, ਜਾਣੋ ਕਿੱਥੇ ਅਤੇ ਕਿਵੇਂ ਤੁਸੀਂ ਭਾਰਤ ਵਿੱਚ ਲਾਈਵ ਮੈਚ ਦੇਖ ਸਕੋਗੇ।

Advertisement

ਦੱਸਣਯੋਗ ਹੈ ਕਿ ਅੰਮ੍ਰਿਤਪਾਸ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਦਾ ਕਹਿਣਾ ਹੈ ਕਿ ਉਨ੍ਹਾਂ ਖਿਲਾਫ ਦੂਜੀ ਵਾਰ ਲਗਾਇਆ ਗਿਆ ਐਨ.ਐਸ.ਏ. ਕਿਉਂਕਿ ਡੀਐਮ ਨੂੰ ਸਿੱਧੇ ਤੌਰ ‘ਤੇ ਇਕ ਸਾਲ ਦਾ ਐਨਐਸਏ ਲਗਾਉਣ ਦਾ ਅਧਿਕਾਰ ਨਹੀਂ ਹੈ। ਇਸ ਲਈ ਐਨਐਸਏ ਪੂਰੀ ਤਰ੍ਹਾਂ ਨਾਲ ਗਲਤ ਹੈ ਫਿਲਹਾਲ ਇਸ ਸਬੰਧੀ ਅਗਲੀ ਸੁਣਵਾਈ 3 ਅਕਤੂਬਰ ਨੂੰ ਹੋਵੇਗੀ। ਜਿਸ ਵਿੱਚ ਪੰਜਾਬ ਸਰਕਾਰ ਵੱਲੋਂ ਲਗਾਏ ਗਏ ਐਨ.ਐਸ.ਏ ਨਾਲ ਸਬੰਧਤ ਰਿਕਾਰਡ ਪੇਸ਼ ਕੀਤਾ ਜਾਵੇਗਾ। ਇਸ ਤੋਂ ਬਾਅਦ ਹੀ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਕੋਈ ਫੈਸਲਾ ਲਿਆ ਜਾਵੇਗਾ।
ਦੱਸਣਯੋਗ ਹੈ ਕਿ ਅੰਮ੍ਰਿਤਪਾਲ ਸਿੰਘ ਨੇ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਵਜੋਂ ਲੋਕ ਸਭਾ ਚੋਣ ਲੜੀ ਸੀ। ਉਸ ਨੇ ਇੱਕ ਦਿਨ ਵੀ ਪ੍ਰਚਾਰ ਨਹੀਂ ਕੀਤਾ। ਉਹ ਜੇਲ੍ਹ ਵਿੱਚ ਸੀ। ਪਰ ਉਹ ਬਿਨਾਂ ਪ੍ਰਚਾਰ ਕੀਤੇ ਹੀ ਜਿੱਤ ਗਏ।

ਇਹ ਵੀ ਪੜ੍ਹੋ- ਪਿੰਡ ਮਾਣਕੀ ਨਿਵਾਸੀ 24 ਸਾਲਾ ਅਨੂੰ ਮਾਲੜਾ ਦੀ ਕੈਨੇਡਾ ਵਿਖੇ ਹੋਈ ਮੌਤ

ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।

Advertisement

Related posts

Breaking–ਦੁਖਦਾਈ ਖਬਰ: ਜਬਰਦਸਤ ਹਾਦਸੇ ਵਿੱਚ ਫਰੀਦਕੋਟ ਦੇ ਪਤੀ ਪਤਨੀ ਦੀ ਮੌਤ

punjabdiary

ਅਹਿਮ ਖ਼ਬਰ – ਪ੍ਰਧਾਨ ਮੰਤਰੀ ਅਤੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਨੂੰ ਧਮਕੀ ਭਰੇ ਸੰਦੇਸ਼ ਭੇਜਣ ਵਾਲੇ ਨੂੰ ਪੁਲਿਸ ਨੇ ਕੀਤਾ ਕਾਬੂ, ਪੜ੍ਹੋ ਖ਼ਬਰ

punjabdiary

ਨਿਰੰਕਾਰੀ ਮਿਸ਼ਨ ਦੇ 272 ਕੈਂਪਾਂ ਵਿੱਚ ਹੋਇਆ ਖੂਨਦਾਨ ਮਹਾਂਦਾਨ

punjabdiary

Leave a Comment