ਹਾਈਕੋਰਟ ਨੇ ਝੋਨੇ ਦੀ ਖਰੀਦ ਅਤੇ ਲਿਫਟਿੰਗ ਸਬੰਧੀ ਪੰਜਾਬ ਅਤੇ ਕੇਂਦਰ ਸਰਕਾਰ ਨੂੰ ਹੁਕਮ ਕੀਤੇ ਜਾਰੀ
ਚੰਡੀਗੜ੍ਹ, 29 ਅਕਤੂਬਰ (ਜੀ ਨਿਊਜ)- ਸੂਬੇ ‘ਚ ਝੋਨੇ ਦੀ ਖਰੀਦ ਅਤੇ ਲਿਫਟਿੰਗ ‘ਚ ਬੇਨਿਯਮੀਆਂ ਦਾ ਮਾਮਲਾ ਹਾਈਕੋਰਟ ‘ਚ ਪਹੁੰਚ ਗਿਆ ਹੈ। ਇਸ ਮਾਮਲੇ ਵਿੱਚ ਹਾਈਕੋਰਟ ਨੇ ਪੰਜਾਬ ਅਤੇ ਕੇਂਦਰ ਸਰਕਾਰ ਨੂੰ ਆਪਸੀ ਸਹਿਮਤੀ ਨਾਲ ਮਾਮਲਾ ਹੱਲ ਕਰਨ ਦੇ ਹੁਕਮ ਦਿੱਤੇ ਹਨ। ਇਸ ਸਬੰਧੀ ਪੰਜਾਬ ਅਤੇ ਕੇਂਦਰ ਸਰਕਾਰ ਦਰਮਿਆਨ 31 ਅਕਤੂਬਰ ਨੂੰ ਅਹਿਮ ਮੀਟਿੰਗ ਹੋਣ ਜਾ ਰਹੀ ਹੈ।
ਇਹ ਵੀ ਪੜ੍ਹੋ-ਦਿੱਲੀ ‘ਚ ਦਿਲਜੀਤ ਦੁਸਾਂਝ ਦੇ ਕੰਸਰਟ ਤੋਂ ਬਾਅਦ ਹੰਗਾਮਾ, ਐਥਲੀਟਾਂ ‘ਚ ਗੁੱਸਾ, SAI ਨੇ ਦਿੱਤਾ ਭਰੋਸਾ, ਜਾਣੋ ਕੀ ਪੂਰਾ ਮਾਮਲਾ
ਦਰਅਸਲ, ਇੱਕ ਵਕੀਲ ਵੱਲੋਂ ਦਾਇਰ ਜਨਹਿਤ ਪਟੀਸ਼ਨ ਵਿੱਚ ਝੋਨੇ ਦੀ ਖਰੀਦ ਅਤੇ ਲਿਫਟਿੰਗ ਨੂੰ ਲੈ ਕੇ ਕਿਸਾਨਾਂ ਨੂੰ ਦਰਪੇਸ਼ ਸਮੱਸਿਆਵਾਂ ਦੇ ਹੱਲ ਦੀ ਮੰਗ ਕੀਤੀ ਗਈ ਸੀ। ਇਸ ਪਟੀਸ਼ਨ ‘ਤੇ ਪਿਛਲੀ ਸੁਣਵਾਈ ਦੌਰਾਨ ਹਾਈਕੋਰਟ ਨੇ ਪੰਜਾਬ ਸਰਕਾਰ, ਕੇਂਦਰ ਸਰਕਾਰ ਅਤੇ ਐਫਸੀਆਈ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਸੀ। ਇਸ ਦੇ ਜਵਾਬ ‘ਚ ਅੱਜ ਸੁਣਵਾਈ ਦੌਰਾਨ ਕੇਂਦਰ ਸਰਕਾਰ ਨੇ ਕਿਹਾ ਕਿ ਇਸ ਮੁੱਦੇ ‘ਤੇ 31 ਅਕਤੂਬਰ ਨੂੰ ਕੇਂਦਰ ਅਤੇ ਪੰਜਾਬ ਸਰਕਾਰ ਵਿਚਾਲੇ ਮੀਟਿੰਗ ਹੋਵੇਗੀ, ਜਿਸ ‘ਚ ਇਸ ‘ਤੇ ਚਰਚਾ ਕੀਤੀ ਜਾਵੇਗੀ।
ਇਸ ਦੇ ਨਾਲ ਹੀ ਪੰਜਾਬ ਸਰਕਾਰ ਨੇ ਵੀ ਹਾਈਕੋਰਟ ਵਿੱਚ ਆਪਣਾ ਪੱਖ ਪੇਸ਼ ਕੀਤਾ। ਪੰਜਾਬ ਦੇ ਐਡਵੋਕੇਟ ਜਨਰਲ ਨੇ ਕਿਹਾ ਕਿ ਪੰਜਾਬ ਸਰਕਾਰ ਆਪਣੇ ਪੱਧਰ ‘ਤੇ ਜੋ ਵੀ ਕਰ ਸਕਦੀ ਹੈ, ਉਹ ਕਰ ਰਹੀ ਹੈ ਅਤੇ ਇਸ ਸਬੰਧੀ ਆ ਰਹੀਆਂ ਸਮੱਸਿਆਵਾਂ ਬਾਰੇ ਕੇਂਦਰ ਸਰਕਾਰ ਨੂੰ ਸਮੇਂ-ਸਮੇਂ ‘ਤੇ ਜਾਣੂ ਕਰਵਾ ਰਹੀ ਹੈ।
ਅਦਾਲਤ ਨੇ ਪੰਜਾਬ ਅਤੇ ਕੇਂਦਰ ਸਰਕਾਰ ਨੂੰ ਇਹ ਮਾਮਲਾ ਆਪਸੀ ਸਹਿਮਤੀ ਨਾਲ ਹੱਲ ਕਰਨ ਦੇ ਨਿਰਦੇਸ਼ ਦਿੱਤੇ ਹਨ। ਨਾਲ ਹੀ ਪਟੀਸ਼ਨਰ ਦੀ ਤਰਫੋਂ ਇਹ ਵੀ ਕਿਹਾ ਗਿਆ ਹੈ ਕਿ ਜੇਕਰ ਮੀਟਿੰਗ ਵਿੱਚ ਇਸ ਮਸਲੇ ਦਾ ਹੱਲ ਨਾ ਹੋਇਆ ਤਾਂ ਮੁੜ ਹਾਈ ਕੋਰਟ ਤੱਕ ਪਹੁੰਚ ਕੀਤੀ ਜਾ ਸਕਦੀ ਹੈ।
ਇਹ ਵੀ ਪੜ੍ਹੋ-ਅੱਜ ਧਨਤੇਰਸ ਦਾ ਤਿਉਹਾਰ ਹੈ, ਇਸ ਦਿਨ ਹੀ ਲੋਕ ਕਿਉਂ ਖਰੀਦਦੇ ਹਨ ਹਨ ਭਾਂਡੇ ?
ਇਸ ਦੇ ਨਾਲ ਹੀ ਕੇਂਦਰ ਸਰਕਾਰ ਨੇ ਕਿਹਾ ਕਿ ਮਾਰਚ ਤੱਕ ਚੌਲਾਂ ਦੀ ਹੋਰ ਅਦਾਇਗੀ ਕਰ ਦਿੱਤੀ ਜਾਵੇਗੀ। ਪਿਛਲੀ ਸੁਣਵਾਈ ‘ਤੇ ਅਦਾਲਤ ਨੇ ਕੇਂਦਰ, ਪੰਜਾਬ ਸਰਕਾਰ ਅਤੇ ਐਫਸੀਆਈ ਨੂੰ ਨੋਟਿਸ ਜਾਰੀ ਕੀਤਾ ਸੀ। ਕਿਸਾਨਾਂ ਦਾ ਸੰਘਰਸ਼ ਅਜੇ ਵੀ ਜਾਰੀ ਹੈ। ਹਾਲਾਂਕਿ 13 ਨਵੰਬਰ ਨੂੰ 4 ਵਿਧਾਨ ਸਭਾ ਸੀਟਾਂ ‘ਤੇ ਜ਼ਿਮਨੀ ਚੋਣਾਂ ਹੋਣੀਆਂ ਹਨ, ਅਜਿਹੇ ‘ਚ ਚਾਰ ਲੱਖ ਮੀਟ੍ਰਿਕ ਝੋਨੇ ਦੀ ਲਿਫਟਿੰਗ ਨੂੰ ਲੈ ਕੇ ਸਾਰੀਆਂ ਪਾਰਟੀਆਂ ਕਿਸਾਨਾਂ ਨਾਲ ਖੜ੍ਹਨ ਦੀ ਕੋਸ਼ਿਸ਼ ਕਰ ਰਹੀਆਂ ਹਨ।
ਹਾਈਕੋਰਟ ਨੇ ਝੋਨੇ ਦੀ ਖਰੀਦ ਅਤੇ ਲਿਫਟਿੰਗ ਸਬੰਧੀ ਪੰਜਾਬ ਅਤੇ ਕੇਂਦਰ ਸਰਕਾਰ ਨੂੰ ਹੁਕਮ ਕੀਤੇ ਜਾਰੀ
ਚੰਡੀਗੜ੍ਹ, 29 ਅਕਤੂਬਰ (ਜੀ ਨਿਊਜ)- ਸੂਬੇ ‘ਚ ਝੋਨੇ ਦੀ ਖਰੀਦ ਅਤੇ ਲਿਫਟਿੰਗ ‘ਚ ਬੇਨਿਯਮੀਆਂ ਦਾ ਮਾਮਲਾ ਹਾਈਕੋਰਟ ‘ਚ ਪਹੁੰਚ ਗਿਆ ਹੈ। ਇਸ ਮਾਮਲੇ ਵਿੱਚ ਹਾਈਕੋਰਟ ਨੇ ਪੰਜਾਬ ਅਤੇ ਕੇਂਦਰ ਸਰਕਾਰ ਨੂੰ ਆਪਸੀ ਸਹਿਮਤੀ ਨਾਲ ਮਾਮਲਾ ਹੱਲ ਕਰਨ ਦੇ ਹੁਕਮ ਦਿੱਤੇ ਹਨ। ਇਸ ਸਬੰਧੀ ਪੰਜਾਬ ਅਤੇ ਕੇਂਦਰ ਸਰਕਾਰ ਦਰਮਿਆਨ 31 ਅਕਤੂਬਰ ਨੂੰ ਅਹਿਮ ਮੀਟਿੰਗ ਹੋਣ ਜਾ ਰਹੀ ਹੈ।
ਇਹ ਵੀ ਪੜ੍ਹੋ-LPG ਤੋਂ ਲੈ ਕੇ ਕ੍ਰੈਡਿਟ ਕਾਰਡ ਤੱਕ… ਇਹ 6 ਵੱਡੇ ਬਦਲਾਅ 1 ਨਵੰਬਰ ਤੋਂ ਲਾਗੂ ਹੋਣਗੇ, ਹਰ ਘਰ ਅਤੇ ਹਰ ਜੇਬ ਪ੍ਰਭਾਵਿਤ ਹੋਵੇਗੀ
ਦਰਅਸਲ, ਇੱਕ ਵਕੀਲ ਵੱਲੋਂ ਦਾਇਰ ਜਨਹਿਤ ਪਟੀਸ਼ਨ ਵਿੱਚ ਝੋਨੇ ਦੀ ਖਰੀਦ ਅਤੇ ਲਿਫਟਿੰਗ ਨੂੰ ਲੈ ਕੇ ਕਿਸਾਨਾਂ ਨੂੰ ਦਰਪੇਸ਼ ਸਮੱਸਿਆਵਾਂ ਦੇ ਹੱਲ ਦੀ ਮੰਗ ਕੀਤੀ ਗਈ ਸੀ। ਇਸ ਪਟੀਸ਼ਨ ‘ਤੇ ਪਿਛਲੀ ਸੁਣਵਾਈ ਦੌਰਾਨ ਹਾਈਕੋਰਟ ਨੇ ਪੰਜਾਬ ਸਰਕਾਰ, ਕੇਂਦਰ ਸਰਕਾਰ ਅਤੇ ਐਫਸੀਆਈ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਸੀ। ਇਸ ਦੇ ਜਵਾਬ ‘ਚ ਅੱਜ ਸੁਣਵਾਈ ਦੌਰਾਨ ਕੇਂਦਰ ਸਰਕਾਰ ਨੇ ਕਿਹਾ ਕਿ ਇਸ ਮੁੱਦੇ ‘ਤੇ 31 ਅਕਤੂਬਰ ਨੂੰ ਕੇਂਦਰ ਅਤੇ ਪੰਜਾਬ ਸਰਕਾਰ ਵਿਚਾਲੇ ਮੀਟਿੰਗ ਹੋਵੇਗੀ, ਜਿਸ ‘ਚ ਇਸ ‘ਤੇ ਚਰਚਾ ਕੀਤੀ ਜਾਵੇਗੀ।
ਇਸ ਦੇ ਨਾਲ ਹੀ ਪੰਜਾਬ ਸਰਕਾਰ ਨੇ ਵੀ ਹਾਈਕੋਰਟ ਵਿੱਚ ਆਪਣਾ ਪੱਖ ਪੇਸ਼ ਕੀਤਾ। ਪੰਜਾਬ ਦੇ ਐਡਵੋਕੇਟ ਜਨਰਲ ਨੇ ਕਿਹਾ ਕਿ ਪੰਜਾਬ ਸਰਕਾਰ ਆਪਣੇ ਪੱਧਰ ‘ਤੇ ਜੋ ਵੀ ਕਰ ਸਕਦੀ ਹੈ, ਉਹ ਕਰ ਰਹੀ ਹੈ ਅਤੇ ਇਸ ਸਬੰਧੀ ਆ ਰਹੀਆਂ ਸਮੱਸਿਆਵਾਂ ਬਾਰੇ ਕੇਂਦਰ ਸਰਕਾਰ ਨੂੰ ਸਮੇਂ-ਸਮੇਂ ‘ਤੇ ਜਾਣੂ ਕਰਵਾ ਰਹੀ ਹੈ।
ਅਦਾਲਤ ਨੇ ਪੰਜਾਬ ਅਤੇ ਕੇਂਦਰ ਸਰਕਾਰ ਨੂੰ ਇਹ ਮਾਮਲਾ ਆਪਸੀ ਸਹਿਮਤੀ ਨਾਲ ਹੱਲ ਕਰਨ ਦੇ ਨਿਰਦੇਸ਼ ਦਿੱਤੇ ਹਨ। ਨਾਲ ਹੀ ਪਟੀਸ਼ਨਰ ਦੀ ਤਰਫੋਂ ਇਹ ਵੀ ਕਿਹਾ ਗਿਆ ਹੈ ਕਿ ਜੇਕਰ ਮੀਟਿੰਗ ਵਿੱਚ ਇਸ ਮਸਲੇ ਦਾ ਹੱਲ ਨਾ ਹੋਇਆ ਤਾਂ ਮੁੜ ਹਾਈ ਕੋਰਟ ਤੱਕ ਪਹੁੰਚ ਕੀਤੀ ਜਾ ਸਕਦੀ ਹੈ।
ਇਹ ਵੀ ਪੜ੍ਹੋ-ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੀਜੀ ਵਾਰ ਬਣੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ
ਇਸ ਦੇ ਨਾਲ ਹੀ ਕੇਂਦਰ ਸਰਕਾਰ ਨੇ ਕਿਹਾ ਕਿ ਮਾਰਚ ਤੱਕ ਚੌਲਾਂ ਦੀ ਹੋਰ ਅਦਾਇਗੀ ਕਰ ਦਿੱਤੀ ਜਾਵੇਗੀ। ਪਿਛਲੀ ਸੁਣਵਾਈ ‘ਤੇ ਅਦਾਲਤ ਨੇ ਕੇਂਦਰ, ਪੰਜਾਬ ਸਰਕਾਰ ਅਤੇ ਐਫਸੀਆਈ ਨੂੰ ਨੋਟਿਸ ਜਾਰੀ ਕੀਤਾ ਸੀ। ਕਿਸਾਨਾਂ ਦਾ ਸੰਘਰਸ਼ ਅਜੇ ਵੀ ਜਾਰੀ ਹੈ। ਹਾਲਾਂਕਿ 13 ਨਵੰਬਰ ਨੂੰ 4 ਵਿਧਾਨ ਸਭਾ ਸੀਟਾਂ ‘ਤੇ ਜ਼ਿਮਨੀ ਚੋਣਾਂ ਹੋਣੀਆਂ ਹਨ, ਅਜਿਹੇ ‘ਚ ਚਾਰ ਲੱਖ ਮੀਟ੍ਰਿਕ ਝੋਨੇ ਦੀ ਲਿਫਟਿੰਗ ਨੂੰ ਲੈ ਕੇ ਸਾਰੀਆਂ ਪਾਰਟੀਆਂ ਕਿਸਾਨਾਂ ਨਾਲ ਖੜ੍ਹਨ ਦੀ ਕੋਸ਼ਿਸ਼ ਕਰ ਰਹੀਆਂ ਹਨ।
ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।