Image default
ਅਪਰਾਧ

ਹਾਈਕੋਰਟ ਵੱਲੋਂ ਰਾਮ ਰਹੀਮ ਨੂੰ ਰਾਹਤ, ਜਲੰਧਰ ‘ਚ ਦਰਜ ਹੋਈ FIR ਨੂੰ ਰੱਦ ਕਰਨ ਦੇ ਹੁਕਮ

ਹਾਈਕੋਰਟ ਵੱਲੋਂ ਰਾਮ ਰਹੀਮ ਨੂੰ ਰਾਹਤ, ਜਲੰਧਰ ‘ਚ ਦਰਜ ਹੋਈ FIR ਨੂੰ ਰੱਦ ਕਰਨ ਦੇ ਹੁਕਮ

 

 

 

Advertisement

 

ਚੰਡੀਗੜ੍ਹ, 14 ਨਵੰਬਰ (ਡੇਲੀ ਪੋਸਟ ਪੰਜਾਬੀ)- ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਤੇ ਸੰਤ ਕਬੀਰ ਜੀ ‘ਤੇ ਕਥਿਤ ਇਤਰਾਜ਼ਯੋਗ ਟਿੱਪਣੀ ਦੇ ਮਾਮਲੇ ਵਿਚ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਖਿਲਾਫ ਦਰਜ FIR ਨੂੰ ਰੱਦ ਕਰਨ ਦਾ ਹੁਕਮ ਦਿੱਤਾ ਹੈ। ਸਬੂਤਾਂ ਦੀ ਕਮੀ ਦੇ ਚੱਲਦਿਆਂ ਇਸ ਕੇਸ ਨੂੰ ਰੱਦ ਕਰਨ ਦੇ ਹੁਕਮ ਦਿੱਤੇ ਗਏ ਹਨ। ਹੁਣ ਜਲੰਧਰ ਦਿਹਾਤ ਪੁਲਿਸ ਜਲਦ ਮਾਮਲੇ ਨੂੰ ਰੱਦ ਕਰੇਗੀ।

ਇਹ ਕੇਸ 17 ਮਾਰਚ ਨੂੰ ਜਲੰਧਰ ਦੇ ਥਾਣਾ ਪਤਾਰਾ ਵਿਚ ਦਰਜ ਕੀਤਾ ਗਿਆ ਸੀ। ਕੇਸ ਦਰਜ ਹੋਣ ਦੇ ਬਾਅਦ ਰਾਮ ਰਹੀਮ ਨੇ ਹਾਈਕੋਰਟ ਦਾ ਰੁਖ਼ ਕੀਤਾ ਸੀ। ਹਾਈਕੋਰਟ ਨੇ ਸਾਰੇ ਪੱਖਾਂ ਨੂੰ ਸੁਣਨ ਦੇ ਬਾਅਦ ਕਿਹਾ ਕਿ ਇਸ ਮਾਮਲੇ ਵਿਚ ਪਟੀਸ਼ਨਕਰਤਾ ਨੂੰ ਭਾਸ਼ਣ ਦਿੰਦੇ ਸਮੇਂ ਕਿਸੇ ਵੀ ਵਿਅਕਤੀ ਜਾਂ ਭਾਈਚਾਰੇ ਦੀਆੰ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਇਰਾਦੇ ਨਾਲ ਜਾਂ ਜਾਣਬੁਝਕੇ ਕੀਤੇ ਗਏ ਕੰਮ ਕੰਮ ਦਾ ਕੋਈ ਸਪੱਸ਼ਟ ਸਬੂਤ ਨਹੀਂ ਹੈ।

ਹਾਈਕੋਰਟ ਨੇ ਕਿਹਾ ਕਿ ਜਿਸ ਭਾਸ਼ਣ ਵਿਚ ਡੇਰਾ ਮੁਖੀ ਵੱਲੋਂ ਇਤਰਾਜ਼ਯੋਗ ਟਿੱਪਣੀ ਕੀਤੀ ਗਈ ਹੈ, ਉਹ 2016 ਦਾ ਹੈ, ਯਾਨੀ 7 ਸਾਲ ਪੁਰਾਣਾ। ਇੰਨੇ ਸਾਲਾਂ ਤੋਂ ਇਸ ਬਾਰੇ ਕੋਈ ਸ਼ਿਕਾਇਤ ਨਹੀਂ ਕੀਤੀ ਗਈ। ਹਾਈਕੋਰਟ ਨੇ ਕਿਹਾ ਕਿ ਇਤਿਹਾਸਕ ਤੱਥਾਂ ਅਤੇ ਕਿਤਾਬਾਂ ਨੂੰ ਦੇਖਣ ਤੋਂ ਬਾਅਦ ਅਜਿਹਾ ਨਹੀਂ ਲੱਗਦਾ ਕਿ ਡੇਰਾ ਮੁਖੀ ਨੇ ਇਹ ਗੱਲ ਮਾੜੇ ਇਰਾਦੇ ਨਾਲ ਕਹੀ ਹੈ ਜਾਂ ਇਸ ਨੂੰ ਗਲਤ ਤਰੀਕੇ ਨਾਲ ਪੇਸ਼ ਕੀਤਾ ਹੈ। ਹਾਈਕੋਰਟ ਨੇ ਐੱਫਆਈਆਰ ਤੇ ਉਸ ਨਾਲ ਜੁੜੀ ਕਾਰਵਾਈ ਨੂੰ ਖਾਰਜ ਕਰ ਦਿੱਤਾ ਤੇ ਪਟੀਸ਼ਨ ਦਾ ਨਿਪਟਾਰਾ ਕਰ ਦਿੱਤਾ।

Advertisement

Related posts

ਬਿਲਕਿਸ ਬਾਨੋ ਮਾਮਲੇ ‘ਚ ਸੁਪਰੀਮ ਕੋਰਟ ਨੇ ਪਲਟਿਆ ਗੁਜਰਾਤ ਸਰਕਾਰ ਦਾ ਫੈਸਲਾ, ਦੋਸ਼ੀਆਂ ਦੀ ਸਜ਼ਾ ਮੁਆਫੀ ਕੀਤੀ ਰੱਦ

punjabdiary

ਕੁਹਾੜੀ ਤੇ ਤਲਵਾਰਾਂ ਨਾਲ ਵੱਢਿਆ ਨੌਜਵਾਨ

punjabdiary

ਅਰਸ਼ ਡੱਲਾ ਗੈਂਗ ਦੇ ਪੰਜ ਮੈਂਬਰ ਦਿੱਲੀ ਪੁਲਿਸ ਵਲੋਂ ਗ੍ਰਿਫ਼ਤਾਰ

punjabdiary

Leave a Comment