ਇੱਕ ਦਿਨ ਵਿੱਚ ਪੰਜਾਬ ‘ਚ 258 ਥਾਵਾਂ ‘ਤੇ ਸਾੜੀ ਗਈ ਪਰਾਲੀ, ਸਭ ਤੋਂ ਵੱਧ ਸੰਗਰੂਰ ਵਿੱਚ, ਕੁੱਲ ਮਾਮਲੇ 5299
ਚੰਡੀਗੜ੍ਹ- ਇਸ ਸੀਜ਼ਨ ਦੇ ਵਿੱਚ ਹੁਣ ਤੱਕ ਪੰਜਾਬ ਵਿੱਚ ਪਰਾਲੀ ਸਾੜਨ ਦੀਆਂ ਕੁੱਲ 5299 ਘਟਨਾਵਾਂ ਸਾਹਮਣੇ ਆ ਚੁੱਕੀਆਂ ਹਨ। 7 ਨਵੰਬਰ 2024 ਨੂੰ ਕੁੱਲ 258 ਮਾਮਲੇ ਸਾਹਮਣੇ ਆਏ , ਜਿਨ੍ਹਾਂ ਵਿੱਚੋਂ ਸਭ ਤੋਂ ਵੱਧ 78 ਮਾਮਲੇ ਸੰਗਰੂਰ ਦੇ ਵਿੱਚ ਅਤੇ ਸਭ ਤੋਂ ਘੱਟ ਫਾਜ਼ਿਲਕਾ ਦੇ ਵਿੱਚ ਪਰਾਲੀ ਸਾੜਨ ਦੀ ਸਿਰਫ 1 ਘਟਨਾ ਸਾਹਮਣੇ ਆਈ ਹੈ।
ਇਹ ਵੀ ਪੜ੍ਹੋ-ਪੰਜਾਬ ਦੇ ਪਿੰਡਾਂ ਨੂੰ ਮਿਲੇ ਨਵੇਂ ਸਰਪੰਚ, CM ਮਾਨ ਤੇ ਕੇਜਰੀਵਾਲ ਨੇ ਚੁਕਵਾਈ ਸਹੁੰ
ਇਸ ਤੋਂ ਇਲਾਵਾ ਫ਼ਿਰੋਜ਼ਪੁਰ ਵਿੱਚ 40, ਮੁਕਤਸਰ ਵਿੱਚ 23, ਮਾਨਸਾ ਵਿੱਚ 20, ਫਰੀਦਕੋਟ ਅਤੇ ਬਠਿੰਡਾ ਵਿੱਚ 16-16, ਜਦਕਿ ਪਟਿਆਲਾ ਵਿੱਚ 12 ਮਾਮਲੇ ਸਾਹਮਣੇ ਆਏ ਹਨ। ਇਸ ਦੇ ਮੁਕਾਬਲੇ 2023 ਅਤੇ 2022 ਵਿੱਚ 7 ਨਵੰਬਰ ਤੱਕ ਪਰਾਲੀ ਸਾੜਨ ਦੀਆਂ ਕੁੱਲ ਘਟਨਾਵਾਂ ਕ੍ਰਮਵਾਰ 20978 ਅਤੇ 32486 ਸਨ। ਜੇਕਰ ਅਸੀਂ ਸਿਰਫ 7 ਨਵੰਬਰ ਦੀ ਗੱਲ ਕਰੀਏ ਤਾਂ 2024 ਵਿੱਚ ਸਿਰਫ 258 ਮਾਮਲੇ ਸਾਹਮਣੇ ਆਏ ਸਨ, 2023 ਅਤੇ 2022 ਵਿੱਚ ਇਹ ਅੰਕੜਾ ਕ੍ਰਮਵਾਰ 1515 ਅਤੇ 2487 ਸੀ।
ਇੱਕ ਪਾਸੇ ਪੰਜਾਬ ਵਿੱਚ ਪਰਾਲੀ ਸਾੜਨ ਦੇ ਮਾਮਲੇ ਵੱਧ ਰਹੇ ਹਨ ਪਰ ਪੰਜਾਬ ਦੇ ਕਈ ਜ਼ਿਲ੍ਹੇ ਅਜਿਹੇ ਹਨ ਜਿੱਥੇ ਪਰਾਲੀ ਸਾੜਨ ਦੇ ਮਾਮਲੇ ਘਟੇ ਹਨ ਅਤੇ ਕਿਸਾਨ ਜਾਗਰੂਕ ਹੋਏ ਹਨ। ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੀ ਗੱਲ ਕਰੀਏ ਤਾਂ ਪਿਛਲੇ ਸਾਲ ਪਰਾਲੀ ਸਾੜਨ ਦੇ 618 ਕੇਸਾਂ ਦੇ ਮੁਕਾਬਲੇ ਇਸ ਸਾਲ 164 ਕੇਸ ਸਾਹਮਣੇ ਆਏ ਹਨ।
ਇਹ ਵੀ ਪੜ੍ਹੋ-ਪੰਜਾਬ-ਚੰਡੀਗੜ੍ਹ ‘ਚ ਪ੍ਰਦੂਸ਼ਣ ਤੋਂ ਪ੍ਰੇਸ਼ਾਨ ਲੋਕ, 15 ਨਵੰਬਰ ਤੱਕ ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ
ਪਰ ਪਰਾਲੀ ਸਾੜਨ ਦੇ ਵਧਦੇ ਮਾਮਲੇ ਵੀ ਚਿੰਤਾ ਦਾ ਵਿਸ਼ਾ ਬਣ ਗਏ ਹਨ। ਇੱਕ ਪਾਸੇ ਪ੍ਰਸ਼ਾਸਨ ਵੱਲੋਂ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਕਈ ਤਰ੍ਹਾਂ ਦੇ ਪ੍ਰਬੰਧਾਂ ਰਾਹੀਂ ਜਾਗਰੂਕ ਕੀਤਾ ਜਾ ਰਿਹਾ ਹੈ ਪਰ ਦਿਨੋਂ ਦਿਨ ਵੱਧ ਰਹੇ ਪਰਾਲੀ ਸਾੜਨ ਦੇ ਮਾਮਲੇ ਪੰਜਾਬ ਦੇ ਲੋਕਾਂ ਲਈ ਵੱਡੀਆਂ ਬਿਮਾਰੀਆਂ ਦਾ ਕਾਰਨ ਬਣ ਰਹੇ ਹਨ। ਪੰਜਾਬ ਵਿੱਚ ਪਰਾਲੀ ਨੂੰ ਅੱਗ ਲੱਗਣ ਦੇ ਮਾਮਲਿਆਂ ਵਿੱਚ ਜ਼ਿਲ੍ਹਾ ਸੰਗਰੂਰ ਪਹਿਲੇ ਨੰਬਰ ‘ਤੇ ਹੈ, ਜਿੱਥੇ ਕੁੱਲ 744 ਮਾਮਲੇ ਸਾਹਮਣੇ ਆਏ ਹਨ। ਦੂਜੇ ਨੰਬਰ ‘ਤੇ ਅੰਮ੍ਰਿਤਸਰ ਹੈ ਜਿੱਥੇ 622 ਮਾਮਲੇ ਸਾਹਮਣੇ ਆਏ ਹਨ ਅਤੇ ਤੀਜੇ ਨੰਬਰ ‘ਤੇ ਤਰਨਤਾਰਨ ਜ਼ਿਲ੍ਹਾ ਹੈ ਜਿੱਥੇ 596 ਮਾਮਲੇ ਸਾਹਮਣੇ ਆਏ ਹਨ।
ਹੁਣ ਤੱਕ ਪੰਜਾਬ ‘ਚ 258 ਥਾਵਾਂ ‘ਤੇ ਪਰਾਲੀ ਸਾੜੀ ਗਈ, ਸਭ ਤੋਂ ਵੱਧ ਸੰਗਰੂਰ ਵਿੱਚ, ਕੁੱਲ ਮਾਮਲੇ 5299
ਚੰਡੀਗੜ੍ਹ- ਇਸ ਸੀਜ਼ਨ ਦੇ ਵਿੱਚ ਹੁਣ ਤੱਕ ਪੰਜਾਬ ਵਿੱਚ ਪਰਾਲੀ ਸਾੜਨ ਦੀਆਂ ਕੁੱਲ 5299 ਘਟਨਾਵਾਂ ਸਾਹਮਣੇ ਆ ਚੁੱਕੀਆਂ ਹਨ। 7 ਨਵੰਬਰ 2024 ਨੂੰ ਕੁੱਲ 258 ਮਾਮਲੇ ਸਾਹਮਣੇ ਆਏ , ਜਿਨ੍ਹਾਂ ਵਿੱਚੋਂ ਸਭ ਤੋਂ ਵੱਧ 78 ਮਾਮਲੇ ਸੰਗਰੂਰ ਦੇ ਵਿੱਚ ਅਤੇ ਸਭ ਤੋਂ ਘੱਟ ਫਾਜ਼ਿਲਕਾ ਦੇ ਵਿੱਚ ਪਰਾਲੀ ਸਾੜਨ ਦੀ ਸਿਰਫ 1 ਘਟਨਾ ਸਾਹਮਣੇ ਆਈ ਹੈ।
ਇਹ ਵੀ ਪੜ੍ਹੋ-‘ਸਲਮਾਨ ਖਾਨ-ਲਾਰੈਂਸ ਬਿਸ਼ਨੋਈ ਤੇ ਗੀਤ ਲਿਖਣ ਵਾਲੇ ਨੂੰ ਇਕ ਮਹੀਨੇ ‘ਚ ਮਾਰ ਦਿੱਤਾ ਜਾਵੇਗਾ’, ਅਦਾਕਾਰ ਨੂੰ ਮਿਲੀ ਇਕ ਹੋਰ ਧਮਕੀ
ਇਸ ਤੋਂ ਇਲਾਵਾ ਫ਼ਿਰੋਜ਼ਪੁਰ ਵਿੱਚ 40, ਮੁਕਤਸਰ ਵਿੱਚ 23, ਮਾਨਸਾ ਵਿੱਚ 20, ਫਰੀਦਕੋਟ ਅਤੇ ਬਠਿੰਡਾ ਵਿੱਚ 16-16, ਜਦਕਿ ਪਟਿਆਲਾ ਵਿੱਚ 12 ਮਾਮਲੇ ਸਾਹਮਣੇ ਆਏ ਹਨ। ਇਸ ਦੇ ਮੁਕਾਬਲੇ 2023 ਅਤੇ 2022 ਵਿੱਚ 7 ਨਵੰਬਰ ਤੱਕ ਪਰਾਲੀ ਸਾੜਨ ਦੀਆਂ ਕੁੱਲ ਘਟਨਾਵਾਂ ਕ੍ਰਮਵਾਰ 20978 ਅਤੇ 32486 ਸਨ। ਜੇਕਰ ਅਸੀਂ ਸਿਰਫ 7 ਨਵੰਬਰ ਦੀ ਗੱਲ ਕਰੀਏ ਤਾਂ 2024 ਵਿੱਚ ਸਿਰਫ 258 ਮਾਮਲੇ ਸਾਹਮਣੇ ਆਏ ਸਨ, 2023 ਅਤੇ 2022 ਵਿੱਚ ਇਹ ਅੰਕੜਾ ਕ੍ਰਮਵਾਰ 1515 ਅਤੇ 2487 ਸੀ।
ਇੱਕ ਪਾਸੇ ਪੰਜਾਬ ਵਿੱਚ ਪਰਾਲੀ ਸਾੜਨ ਦੇ ਮਾਮਲੇ ਵੱਧ ਰਹੇ ਹਨ ਪਰ ਪੰਜਾਬ ਦੇ ਕਈ ਜ਼ਿਲ੍ਹੇ ਅਜਿਹੇ ਹਨ ਜਿੱਥੇ ਪਰਾਲੀ ਸਾੜਨ ਦੇ ਮਾਮਲੇ ਘਟੇ ਹਨ ਅਤੇ ਕਿਸਾਨ ਜਾਗਰੂਕ ਹੋਏ ਹਨ। ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੀ ਗੱਲ ਕਰੀਏ ਤਾਂ ਪਿਛਲੇ ਸਾਲ ਪਰਾਲੀ ਸਾੜਨ ਦੇ 618 ਕੇਸਾਂ ਦੇ ਮੁਕਾਬਲੇ ਇਸ ਸਾਲ 164 ਕੇਸ ਸਾਹਮਣੇ ਆਏ ਹਨ।
ਇਹ ਵੀ ਪੜ੍ਹੋ-ਮੁੱਖ ਮੰਤਰੀ ਲਈ ਲਿਆਂਦੇ ਸਮੋਸੇ ਤੇ ਕੇਕ ਸੁਰੱਖਿਆ ਮੁਲਾਜ਼ਮਾਂ ਨੂੰ ਪਰੋਸੇ, ਮਾਮਲਾ ਸੀ.ਆਈ.ਡੀ ਤੱਕ ਪਹੁੰਚਿਆ
ਪਰ ਪਰਾਲੀ ਸਾੜਨ ਦੇ ਵਧਦੇ ਮਾਮਲੇ ਵੀ ਚਿੰਤਾ ਦਾ ਵਿਸ਼ਾ ਬਣ ਗਏ ਹਨ। ਇੱਕ ਪਾਸੇ ਪ੍ਰਸ਼ਾਸਨ ਵੱਲੋਂ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਕਈ ਤਰ੍ਹਾਂ ਦੇ ਪ੍ਰਬੰਧਾਂ ਰਾਹੀਂ ਜਾਗਰੂਕ ਕੀਤਾ ਜਾ ਰਿਹਾ ਹੈ ਪਰ ਦਿਨੋਂ ਦਿਨ ਵੱਧ ਰਹੇ ਪਰਾਲੀ ਸਾੜਨ ਦੇ ਮਾਮਲੇ ਪੰਜਾਬ ਦੇ ਲੋਕਾਂ ਲਈ ਵੱਡੀਆਂ ਬਿਮਾਰੀਆਂ ਦਾ ਕਾਰਨ ਬਣ ਰਹੇ ਹਨ। ਪੰਜਾਬ ਵਿੱਚ ਪਰਾਲੀ ਨੂੰ ਅੱਗ ਲੱਗਣ ਦੇ ਮਾਮਲਿਆਂ ਵਿੱਚ ਜ਼ਿਲ੍ਹਾ ਸੰਗਰੂਰ ਪਹਿਲੇ ਨੰਬਰ ‘ਤੇ ਹੈ, ਜਿੱਥੇ ਕੁੱਲ 744 ਮਾਮਲੇ ਸਾਹਮਣੇ ਆਏ ਹਨ। ਦੂਜੇ ਨੰਬਰ ‘ਤੇ ਅੰਮ੍ਰਿਤਸਰ ਹੈ ਜਿੱਥੇ 622 ਮਾਮਲੇ ਸਾਹਮਣੇ ਆਏ ਹਨ ਅਤੇ ਤੀਜੇ ਨੰਬਰ ‘ਤੇ ਤਰਨਤਾਰਨ ਜ਼ਿਲ੍ਹਾ ਹੈ ਜਿੱਥੇ 596 ਮਾਮਲੇ ਸਾਹਮਣੇ ਆਏ ਹਨ।
-(ਜੀ ਨਿਊਜ)
ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।