ਹੁਣ ਬਣਾ ਲਓ ਗਿ. ਹਰਪ੍ਰੀਤ ਸਿੰਘ ਨੂੰ ਪ੍ਰਧਾਨ, ਬਾਦਲ ਦੇ ਅਸਤੀਫੇ ਤੇ ਭੜਕੇ ਵਲਟੋਹਾ
ਚੰਡੀਗੜ੍ਹ- ਸੁਖਬੀਰ ਸਿੰਘ ਬਾਦਲ ਦੇ ਅਸਤੀਫੇ ਦੀਆਂ ਖਬਰਾਂ ਦਰਮਿਆਨ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਆਗੂ ਵਿਰਸਾ ਸਿੰਘ ਵਲਟੋਹਾ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ (ਸੁਧਾਰ ਲਹਿਰ) ਦੇ ਆਗੂਆਂ ਨੂੰ ਨਿਸ਼ਾਨਾ ਬਣਾਇਆ ਹੈ। ਇੱਕ ਟੀਵੀ ਚੈਨਲ ਨੂੰ ਦਿੱਤੇ ਇੰਟਰਵਿਊ ਵਿੱਚ ਵਿਰਸਾ ਸਿੰਘ ਵਲਟੋਹਾ ਨੇ ਕਿਹਾ ਕਿ ਹੁਣ ਗਿਆਨੀ ਹਰਪ੍ਰੀਤ ਸਿੰਘ ਨੂੰ ਪ੍ਰਧਾਨ ਬਣਾਉਣਾ, ਇਹ ਉਨ੍ਹਾਂ ਦੀ ਲੰਬੇ ਸਮੇਂ ਤੋਂ ਇੱਛਾ ਸੀ।
ਵਿਰਸਾ ਸਿੰਘ ਵਲਟੋਹਾ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਦੇ ਅਸਤੀਫੇ ਨਾਲ ਕਾਂਗਰਸ ਅਤੇ ਭਾਜਪਾ ਆਗੂਆਂ ਦੀਆਂ ਮਨੋਕਾਮਨਾਵਾਂ ਪੂਰੀਆਂ ਹੋ ਰਹੀਆਂ ਹਨ।
ਇਹ ਵੀ ਪੜ੍ਹੋ-ਔਰਤ ਅਤੇ ਉਸਦੇ ਪਤੀ ਦੇ ਉੱਪਰ ਚੱਲੀਆਂ ਗੋਲੀਆਂ, ਬਾਅਦ ‘ਚ ਹੋਇਆ ਵੱਡਾ ਖੁਲਾਸਾ
ਪੰਥਕ ਰਾਜਨੀਤੀ ਵਿਰੁੱਧ ਸਾਜ਼ਿਸ਼ਾਂ ਹੋ ਰਹੀਆਂ ਹਨ
ਵਲਟੋਹਾ ਨੇ ਕਿਹਾ ਕਿ ਅੱਜ ਪੰਥਕ ਆਗੂ ਖਿਲਾਫ ਸਾਜ਼ਿਸ਼ਾਂ ਹੋ ਰਹੀਆਂ ਹਨ, ਜਿਨ੍ਹਾਂ ਆਗੂਆਂ ਨੇ ਸ਼੍ਰੋਮਣੀ ਅਕਾਲੀ ਦਲ ਦੀ ਵਾਗਡੋਰ ਸੰਭਾਲਣੀ ਹੈ, ਉਹ ਇਨ੍ਹਾਂ ਸਾਜ਼ਿਸ਼ਾਂ ਦਾ ਸ਼ਿਕਾਰ ਹੋ ਰਹੇ ਹਨ। ਜੇਕਰ ਇਸੇ ਤਰ੍ਹਾਂ ਚੱਲਦਾ ਰਿਹਾ ਤਾਂ ਰੱਬ ਹੀ ਰਾਖਾ ਹੋਵੇਗਾ।
ਸੁਖਬੀਰ ਢਾਈ ਮਹੀਨੇ ਤੋਂ ਘਰੇ ਹਨ
ਵਿਰਸਾ ਸਿੰਘ ਵਲਟੋਹਾ ਨੇ ਸੁਖਬੀਰ ਸਿੰਘ ਬਾਦਲ ‘ਤੇ ਧਾਰਮਿਕ ਸਜ਼ਾ ਦੇਣ ‘ਚ ਦੇਰੀ ‘ਤੇ ਬੋਲਦਿਆਂ ਕਿਹਾ ਕਿ ਜਿਹੜਾ ਵਿਅਕਤੀ ਕਦੇ ਘਰ ਨਹੀਂ ਬੈਠਦਾ। ਹਮੇਸ਼ਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਚਾਰ ਲਈ ਕੰਮ ਕਰਦੇ ਸਨ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਫੈਸਲੇ ਅਨੁਸਾਰ ਉਨ੍ਹਾਂ ਨੂੰ ਘਰ ਰੱਖਿਆ ਗਿਆ ਸੀ।
ਵਲਟੋਹਾ ਨੇ ਕਿਹਾ ਕਿ ਜਦੋਂ ਕੋਈ ਸਿੱਖ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਪੇਸ਼ ਹੋ ਕੇ ਆਪਣਾ ਸਪੱਸ਼ਟੀਕਰਨ ਦਿੰਦਾ ਹੈ। ਜੇਕਰ ਸਿੰਘ ਸਾਹਿਬ ਉਸ ਤੋਂ ਸੰਤੁਸ਼ਟ ਨਹੀਂ ਹੁੰਦੇ ਤਾਂ ਉਸ ਵਿਅਕਤੀ ਨੂੰ ਅਕਾਲ ਤਖ਼ਤ ਸਾਹਿਬ ‘ਤੇ ਬੁਲਾਇਆ ਜਾਂਦਾ ਹੈ। ਉਸਨੂੰ ਆਪਣੀ ਗਲਤੀ ਮੰਨਣ ਲਈ ਕਿਹਾ ਜਾਂਦਾ ਹੈ। ਜੇਕਰ ਸਿੱਖ ਗਲਤੀ ਮੰਨ ਲਵੇ ਤਾਂ ਉਸ ਨੂੰ ਤੁਰੰਤ ਭੁਗਤਾਇਆ ਜਾਂਦਾ ਹੈ।
ਇਹ ਵੀ ਪੜ੍ਹੋ-ਮੁੱਖ ਮੰਤਰੀ ਧਮਕ ਬੇਸ ਕੁੱਟਮਾਰ ਮਾਮਲੇ ‘ਚ ਆਇਆ ਨਵਾਂ ਮੋੜ, ਧਰਮਪ੍ਰੀਤ ਦੇ ਘਰ ਪਹੁੰਚੇ ਸਬੰਧਿਤ ਪੁਲਿਸ ਵਾਲੇ
ਪਰ ਸੁਖਬੀਰ ਸਿੰਘ ਬਾਦਲ ਦੇ ਮਾਮਲੇ ਵਿੱਚ ਅਜਿਹਾ ਨਹੀਂ ਹੋਇਆ। ਸੁਖਬੀਰ ਸਿੰਘ ਬਾਦਲ ਖਿਲਾਫ ਸ਼ਿਕਾਇਤ ਆਏ ਨੂੰ 3 ਮਹੀਨੇ ਹੋ ਗਏ ਹਨ। ਉਨ੍ਹਾਂ ਨੂੰ ਤਨਖਾਹਦਾਰ ਐਲਾਨੇ ਢਾਈ ਮਹੀਨੇ ਹੋ ਗਏ ਹਨ। ਉਨ੍ਹਾਂ ਨੂੰ ਤਨਖਾਹ ਨਹੀਂ ਲਗਾਈ ਗਈ।
ਸੁਖਬੀਰ ਸਿੰਘ ਬਾਦਲ ਨਿਰਾਸ਼ ਸਨ
ਵਿਰਸਾ ਸਿੰਘ ਵਲਟੋਹਾ ਨੇ ਕਿਹਾ ਕਿ ਸੁਖਬੀਰ ਬਾਦਲ ਨਿਰਾਸ਼ ਹੈ। ਇਸੇ ਨਿਰਾਸ਼ਾ ਦਾ ਹੀ ਨਤੀਜਾ ਸੀ ਕਿ ਅੱਜ ਉਨ੍ਹਾਂ ਅਸਤੀਫਾ ਦੇ ਦਿੱਤਾ।
ਹੁਣ ਬਣਾ ਲਓ ਗਿ. ਹਰਪ੍ਰੀਤ ਸਿੰਘ ਨੂੰ ਪ੍ਰਧਾਨ, ਬਾਦਲ ਦੇ ਅਸਤੀਫੇ ਤੇ ਭੜਕੇ ਵਲਟੋਹਾ
ਚੰਡੀਗੜ੍ਹ- ਸੁਖਬੀਰ ਸਿੰਘ ਬਾਦਲ ਦੇ ਅਸਤੀਫੇ ਦੀਆਂ ਖਬਰਾਂ ਦਰਮਿਆਨ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਆਗੂ ਵਿਰਸਾ ਸਿੰਘ ਵਲਟੋਹਾ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ (ਸੁਧਾਰ ਲਹਿਰ) ਦੇ ਆਗੂਆਂ ਨੂੰ ਨਿਸ਼ਾਨਾ ਬਣਾਇਆ ਹੈ। ਇੱਕ ਟੀਵੀ ਚੈਨਲ ਨੂੰ ਦਿੱਤੇ ਇੰਟਰਵਿਊ ਵਿੱਚ ਵਿਰਸਾ ਸਿੰਘ ਵਲਟੋਹਾ ਨੇ ਕਿਹਾ ਕਿ ਹੁਣ ਗਿਆਨੀ ਹਰਪ੍ਰੀਤ ਸਿੰਘ ਨੂੰ ਪ੍ਰਧਾਨ ਬਣਾਉਣਾ, ਇਹ ਉਨ੍ਹਾਂ ਦੀ ਲੰਬੇ ਸਮੇਂ ਤੋਂ ਇੱਛਾ ਸੀ।
ਵਿਰਸਾ ਸਿੰਘ ਵਲਟੋਹਾ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਦੇ ਅਸਤੀਫੇ ਨਾਲ ਕਾਂਗਰਸ ਅਤੇ ਭਾਜਪਾ ਆਗੂਆਂ ਦੀਆਂ ਮਨੋਕਾਮਨਾਵਾਂ ਪੂਰੀਆਂ ਹੋ ਰਹੀਆਂ ਹਨ।
ਇਹ ਵੀ ਪੜ੍ਹੋ-ਐਮਐਸਪੀ ਦੀ ਕਾਨੂੰਨੀ ਗਰੰਟੀ ਲਈ ਭੁੱਖ ਹੜਤਾਲ ਤੇ ਬੈਠਣਗੇ ਜਗਜੀਤ ਸਿੰਘ ਡੱਲੇਵਾਲ
ਪੰਥਕ ਰਾਜਨੀਤੀ ਵਿਰੁੱਧ ਸਾਜ਼ਿਸ਼ਾਂ ਹੋ ਰਹੀਆਂ ਹਨ
ਵਲਟੋਹਾ ਨੇ ਕਿਹਾ ਕਿ ਅੱਜ ਪੰਥਕ ਆਗੂ ਖਿਲਾਫ ਸਾਜ਼ਿਸ਼ਾਂ ਹੋ ਰਹੀਆਂ ਹਨ, ਜਿਨ੍ਹਾਂ ਆਗੂਆਂ ਨੇ ਸ਼੍ਰੋਮਣੀ ਅਕਾਲੀ ਦਲ ਦੀ ਵਾਗਡੋਰ ਸੰਭਾਲਣੀ ਹੈ, ਉਹ ਇਨ੍ਹਾਂ ਸਾਜ਼ਿਸ਼ਾਂ ਦਾ ਸ਼ਿਕਾਰ ਹੋ ਰਹੇ ਹਨ। ਜੇਕਰ ਇਸੇ ਤਰ੍ਹਾਂ ਚੱਲਦਾ ਰਿਹਾ ਤਾਂ ਰੱਬ ਹੀ ਰਾਖਾ ਹੋਵੇਗਾ।
ਸੁਖਬੀਰ ਢਾਈ ਮਹੀਨੇ ਤੋਂ ਘਰੇ ਹਨ
ਵਿਰਸਾ ਸਿੰਘ ਵਲਟੋਹਾ ਨੇ ਸੁਖਬੀਰ ਸਿੰਘ ਬਾਦਲ ‘ਤੇ ਧਾਰਮਿਕ ਸਜ਼ਾ ਦੇਣ ‘ਚ ਦੇਰੀ ‘ਤੇ ਬੋਲਦਿਆਂ ਕਿਹਾ ਕਿ ਜਿਹੜਾ ਵਿਅਕਤੀ ਕਦੇ ਘਰ ਨਹੀਂ ਬੈਠਦਾ। ਹਮੇਸ਼ਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਚਾਰ ਲਈ ਕੰਮ ਕਰਦੇ ਸਨ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਫੈਸਲੇ ਅਨੁਸਾਰ ਉਨ੍ਹਾਂ ਨੂੰ ਘਰ ਰੱਖਿਆ ਗਿਆ ਸੀ।
ਵਲਟੋਹਾ ਨੇ ਕਿਹਾ ਕਿ ਜਦੋਂ ਕੋਈ ਸਿੱਖ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਪੇਸ਼ ਹੋ ਕੇ ਆਪਣਾ ਸਪੱਸ਼ਟੀਕਰਨ ਦਿੰਦਾ ਹੈ। ਜੇਕਰ ਸਿੰਘ ਸਾਹਿਬ ਉਸ ਤੋਂ ਸੰਤੁਸ਼ਟ ਨਹੀਂ ਹੁੰਦੇ ਤਾਂ ਉਸ ਵਿਅਕਤੀ ਨੂੰ ਅਕਾਲ ਤਖ਼ਤ ਸਾਹਿਬ ‘ਤੇ ਬੁਲਾਇਆ ਜਾਂਦਾ ਹੈ। ਉਸਨੂੰ ਆਪਣੀ ਗਲਤੀ ਮੰਨਣ ਲਈ ਕਿਹਾ ਜਾਂਦਾ ਹੈ। ਜੇਕਰ ਸਿੱਖ ਗਲਤੀ ਮੰਨ ਲਵੇ ਤਾਂ ਉਸ ਨੂੰ ਤੁਰੰਤ ਭੁਗਤਾਇਆ ਜਾਂਦਾ ਹੈ।
ਇਹ ਵੀ ਪੜ੍ਹੋ-ਸੁਖਬੀਰ ਸਿੰਘ ਬਾਦਲ ਨੇ ਪ੍ਰਧਾਨਗੀ ਦੇ ਅਹੁਦੇ ਤੋਂ ਦਿੱਤਾ ਅਸਤੀਫਾ
ਪਰ ਸੁਖਬੀਰ ਸਿੰਘ ਬਾਦਲ ਦੇ ਮਾਮਲੇ ਵਿੱਚ ਅਜਿਹਾ ਨਹੀਂ ਹੋਇਆ। ਸੁਖਬੀਰ ਸਿੰਘ ਬਾਦਲ ਖਿਲਾਫ ਸ਼ਿਕਾਇਤ ਆਏ ਨੂੰ 3 ਮਹੀਨੇ ਹੋ ਗਏ ਹਨ। ਉਨ੍ਹਾਂ ਨੂੰ ਤਨਖਾਹਦਾਰ ਐਲਾਨੇ ਢਾਈ ਮਹੀਨੇ ਹੋ ਗਏ ਹਨ। ਉਨ੍ਹਾਂ ਨੂੰ ਤਨਖਾਹ ਨਹੀਂ ਲਗਾਈ ਗਈ।
ਸੁਖਬੀਰ ਸਿੰਘ ਬਾਦਲ ਨਿਰਾਸ਼ ਸਨ
ਵਿਰਸਾ ਸਿੰਘ ਵਲਟੋਹਾ ਨੇ ਕਿਹਾ ਕਿ ਸੁਖਬੀਰ ਬਾਦਲ ਨਿਰਾਸ਼ ਹੈ। ਇਸੇ ਨਿਰਾਸ਼ਾ ਦਾ ਹੀ ਨਤੀਜਾ ਸੀ ਕਿ ਅੱਜ ਉਨ੍ਹਾਂ ਅਸਤੀਫਾ ਦੇ ਦਿੱਤਾ।
-(ਟੀਵੀ 9 ਪੰਜਾਬੀ)
ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।