Image default
ਤਾਜਾ ਖਬਰਾਂ

ਹੁਣ ਮਿਲਣਗੀਆਂ ਸਸਤੀਆਂ ਦਵਾਈਆਂ, ਮਾਨ ਸਰਕਾਰ ਦੇ ਮੰਤਰੀ ਭਰੀ ਹਾਮੀ

ਹੁਣ ਮਿਲਣਗੀਆਂ ਸਸਤੀਆਂ ਦਵਾਈਆਂ, ਮਾਨ ਸਰਕਾਰ ਦੇ ਮੰਤਰੀ ਭਰੀ ਹਾਮੀ

 

 

ਚੰਡੀਗੜ੍ਹ, 2 ਜੁਲਾਈ (ਏਬੀਪੀ ਸਾਂਝਾ)- ਦੇਸ਼ ਦੇ ਲੱਖਾਂ ਲੋਕਾਂ ਲਈ ਸਸਤੀਆਂ ਤੇ ਮਿਆਰੀ ਦਵਾਈਆਂ ਮੁਹੱਈਆ ਕਰਾਉਣ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ, ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ ਨੇ ਸੋਮਵਾਰ ਨੂੰ ਵੱਖ-ਵੱਖ ਬ੍ਰਾਂਡਾਂ ਹੇਠ ਉਪਲਬਧ ਦਵਾਈਆਂ, ਜਿਨ੍ਹਾਂ ਦੇ ਸਾਲਟ ਇੱਕੋ ਜਿਹੇ ਹਨ, ਦੀਆਂ ਕੀਮਤਾਂ ਵਿੱਚ ਅਸਮਾਨਤਾਵਾਂ ਦਾ ਮੁੱਦਾ ਉਠਾਇਆ।

Advertisement

ਸਿਹਤ ਮੰਤਰੀ ਕੇਂਦਰੀ ਡਰੱਗ ਸਟੈਂਡਰਡਜ਼ ਕੰਟਰੋਲ ਆਰਗੇਨਾਈਜ਼ੇਸ਼ਨ (ਸੀਡੀਐਸਸੀਓ), ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ, ਭਾਰਤ ਸਰਕਾਰ ਅਤੇ ਫੂਡ ਐਂਡ ਡਰੱਗਜ਼ ਐਡਮਿਨਿਸਟਰੇਸ਼ਨ, ਪੰਜਾਬ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ‘ ਉੱਤਰੀ ਰਾਜਾਂ ਦੇ ਡਰੱਗ ਰੈਗੂਲੇਟਰਾਂ ਦੀ ਸਮਰੱਥਾ ਨਿਰਮਾਣ’ ਵਿਸ਼ੇ ‘ਤੇ ਅਧਾਰਤ ਤਿੰਨ ਦਿਨਾਂ ਚੌਥੇ ਖੇਤਰੀ ਸਿਖਲਾਈ ਪ੍ਰੋਗਰਾਮ ਦੇ ਉਦਘਾਟਨੀ ਸੈਸ਼ਨ ਨੂੰ ਸੰਬੋਧਨ ਕਰ ਰਹੇ ਸਨ।

ਇਸ ਮੌਕੇ ਜੁਆਇੰਟ ਡਰੱਗਜ਼ ਕੰਟਰੋਲਰ (ਭਾਰਤ) ਡਾ: ਐਸ. ਈਸਵਰਾ ਰੈਡੀ, ਸਕੱਤਰ ਸਿਹਤ-ਕਮ-ਕਮਿਸ਼ਨਰ ਫੂਡ ਐਂਡ ਡਰੱਗਜ਼ ਐਡਮਿਨਿਸਟਰੇਸ਼ਨ ਪੰਜਾਬ ਡਾ: ਅਭਿਨਵ ਤ੍ਰਿਖਾ ਅਤੇ ਸੰਯੁਕਤ ਕਮਿਸ਼ਨਰ (ਡਰੱਗਜ਼) ਪੰਜਾਬ ਸੰਜੀਵ ਕੁਮਾਰ ਵੀ ਹਾਜ਼ਰ ਸਨ।

ਡਾ.ਬਲਬੀਰ ਸਿੰਘ ਨੇ ਸਾਰੀਆਂ ਦਵਾਈਆਂ ਦੀਆਂ ਕੀਮਤਾਂ ਵਿੱਚ ਬਰਾਬਰਤਾ ਲਿਆਉਣ ਦੀ ਲੋੜ ‘ਤੇ ਜ਼ੋਰ ਦਿੰਦਿਆਂ ਕਿਹਾ ਕਿ ਇਨ੍ਹਾਂ ਮੁੱਦਿਆਂ ਵੱਲ ਕੇਂਦਰ ਸਰਕਾਰ ਨੂੰ ਧਿਆਨ ਦੇਣ ਦੀ ਲੋੜ ਹੈ। ਉਨ੍ਹਾਂ ਕਿਹਾ, ‘ਮੈਂ ਪਹਿਲਾਂ ਹੀ ਇਹ ਮੁੱਦਾ ਕੇਂਦਰੀ ਸਿਹਤ ਮੰਤਰੀ ਕੋਲ ਉਠਾ ਚੁੱਕਿਆ ਹਾਂ,’।

ਸਿਹਤ ਮੰਤਰੀ ਨੇ ਬਜ਼ਾਰ ਵਿੱਚ ਉਪਲਬਧ ਦਵਾਈਆਂ ਦੀ ਗੁਣਵੱਤਾ ਬਾਰੇ ਵੀ ਚਿੰਤਾ ਜ਼ਾਹਰ ਕੀਤੀ ਅਤੇ ਸੰਯੁਕਤ ਡਰੱਗ ਕੰਟਰੋਲਰ (ਭਾਰਤ) ਨੂੰ ਇਸ ਮੁੱਦੇ ਨਾਲ ਨਜਿੱਠਣ ਲਈ ਕੋਈ ਠੋਸ ਨੀਤੀ ਬਣਾਉਣ ਦੀ ਅਪੀਲ ਕੀਤੀ।

Advertisement

ਉਨ੍ਹਾਂ ਕਿਹਾ ਕਿ ਭਾਰਤੀ ਫਾਰਮਾਸਿਊਟੀਕਲ ਉਦਯੋਗ ਨੇ ਵਿਸ਼ਵ ਭਰ ਵਿੱਚ ਉੱਚ ਗੁਣਵੱਤਾ, ਕਿਫਾਇਤੀ ਅਤੇ ਆਸਾਨੀ ਨਾਲ ਪ੍ਰਾਪਤ ਹੋਣ ਵਾਲੀਆਂ ਦਵਾਈਆਂ ਨੂੰ ਯਕੀਨੀ ਬਣਾ ਕੇ ਵਿਸ਼ਵ ਸਿਹਤ ਸੰਭਾਲ ਵਿੱਚ ਮਹੱਤਵਪੂਰਨ ਯੋਗਦਾਨ ਪਾਇਆ ਹੈ। ਉਹਨਾਂ ਅੱਗੇ ਕਿਹਾ ਕਿ ਭਾਰਤ ਨੂੰ ਗੁਣਵੱਤਾ ਵਾਲੇ ਜੈਨਰਿਕ ਕਿਫਾਇਤੀ ਮੈਡੀਕਲ ਉਤਪਾਦਾਂ ਲਈ ਵਿਸ਼ਵ ਫਾਰਮੇਸੀ ਵਜੋਂ ਜਾਣਿਆ ਜਾਂਦਾ ਹੈ।

ਡਾ ਬਲਬੀਰ ਸਿੰਘ ਨੇ ਕਿਹਾ, ‘ਭਾਰਤ ਜੈਨਰਿਕ ਦਵਾਈਆਂ ਦੇ ਲਿਹਾਜ਼ ਨਾਲ ਤੀਜਾ ਸਭ ਤੋਂ ਵੱਡਾ ਉਤਪਾਦਕ ਹੈ ਅਤੇ ਮੁੱਲ ਦੇ ਲਿਹਾਜ਼ ਨਾਲ 10ਵੇਂ ਨੰਬਰ ‘ਤੇ ਹੈ। ਦੁਨੀਆ ਵਿੱਚ ਮਰੀਜ਼ਾਂ ਵੱਲੋਂ ਵਰਤੀ ਜਾਂਦੀ ਦਵਾਈ ਦੀ ਲਗਭਗ ਹਰ 5ਵੀਂ ਗੋਲੀ ਭਾਰਤ ਵਿੱਚ ਬਣਾਈ ਜਾਂਦੀ ਹੈ।

ਡਰੱਗਜ਼ ਰੈਗੂਲੇਟਰਾਂ ਦੀ ਸਮਰੱਥਾ ਵਧਾਉਣ ਲਈ ਪੰਜਾਬ, ਜੰਮੂ-ਕਸ਼ਮੀਰ, ਉੱਤਰਾਖੰਡ, ਹਿਮਾਚਲ ਪ੍ਰਦੇਸ਼ ਅਤੇ ਚੰਡੀਗੜ੍ਹ ਦੇ 75 ਡਰੱਗ ਕੰਟਰੋਲ ਅਫਸਰਾਂ ਲਈ ਇਹ ਤਿੰਨ ਰੋਜ਼ਾ ਸਿਖਲਾਈ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ। ਇਸ ਸਿਖਲਾਈ ਦੌਰਾਨ ਵੱਖ-ਵੱਖ ਬੁਲਾਰੇ ਜਿਨ੍ਹਾਂ ਵਿੱਚ ਜੇਡੀਸੀ (1), ਸੀ.ਡੀ.ਐੱਸ.ਸੀ.ਓ. (ਮੁੱਖ ਦਫ਼ਤਰ), ਨਵੀਂ ਦਿੱਲੀ ਡਾ. ਐਸ.ਈ. ਰੈਡੀ, ਸਾਬਕਾ ਡਰੱਗ ਕੰਟਰੋਲਰ ਓਡੀਸ਼ਾ ਹਰੁਸ਼ੀਕੇਸ਼ ਮਹਾਪਾਤਰਾ, ਐਸੋਸੀਏਟ ਡਾਇਰੈਕਟਰ-ਕੁਆਲਟੀ ਆਪ੍ਰੇਸ਼ਨ ਹੈੱਡ, ਮੈਸਰਜ਼ ਸਿਪਲਾ ਲਿਮਟਿਡ ਸੌਰਵ ਘੋਸ਼, ਡੀ.ਜੀ.ਐਮ.- ਸਾਈਟ ਕੁਆਲਿਟੀ ਅਸ਼ੋਰੈਂਸ, ਮੈਸਰਜ਼ ਸਨ ਫਾਰਮਾ ਰਿਸ਼ੀ ਕੰਸਾਰਾ, ਅਤੇ ਐਨਪੀਪੀਏ ਦੇ ਹੋਰ ਅਧਿਕਾਰੀ ਭਾਗੀਦਾਰਾਂ ਲਈ ਸਿਖਲਾਈ ਸੈਸ਼ਨ ਆਯੋਜਿਤ ਕਰਨਗੇ।

Advertisement

Related posts

Breaking- ਕ੍ਰਿਸ਼ਨ ਕੁਮਾਰ ਹਾਂਡਾ ਨੇ ਬਤੌਰ ਡੀ.ਸੀ.ਐਫ.ਏ ਫਰੀਦਕੋਟ ਦਾ ਅਹੁਦਾ ਸੰਭਾਲਿਆ

punjabdiary

Breaking- ਵਨ ਪਲੱਸ ਸ਼ੋਅਰੂਮ ਵਿਚੋਂ 150 ਤੋਂ ਵੱਧ ਮੋਬਾਈਲ ਚੋਰੀ

punjabdiary

Breaking- ਪੰਜਾਬ ਦੇ ਜੇਲ੍ਹ ਵਿਭਾਗ ਦੀ ਪਹਿਲਕਦੀ, ਹੁਣ ਜੇਲ੍ਹ ਵਿਚ ਕੈਦੀ ਆਪਣੇ ਜੀਵਨ ਸਾਥੀ ਨਾਲ ਸਮਾਂ ਬਿਤਾ ਸਕਣਗੇ

punjabdiary

Leave a Comment