Image default
ਤਾਜਾ ਖਬਰਾਂ

ਹੇਮਕੁੰਟ ਜਾਣ ਵਾਲਿਆਂ ਲਈ ਖੁਸ਼ਖਬਰੀ! ਹੈਲੀਕਾਪਟਰ ਸੇਵਾ ਸ਼ੁਰੂ

ਹੇਮਕੁੰਟ ਜਾਣ ਵਾਲਿਆਂ ਲਈ ਖੁਸ਼ਖਬਰੀ! ਹੈਲੀਕਾਪਟਰ ਸੇਵਾ ਸ਼ੁਰੂ

 

 

 

Advertisement

ਅੰਮ੍ਰਿਤਸਰ, 15 ਮਈ (ਏਬੀਪੀ ਸਾਂਝਾ)- ਸ਼੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ‘ਤੇ ਜਾਣ ਵਾਲਿਆਂ ਲਈ ਖੁਸ਼ਖਬਰੀ ਹੈ। ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੀ ਸਾਲਾਨਾ ਯਾਤਰਾ 25 ਮਈ ਤੋਂ ਆਰੰਭ ਹੋ ਰਹੀ ਹੈ। ਇਸ ਸਾਲ ਸ਼ਰਧਾਲੂਆਂ ਲਈ ਇਹ ਯਾਤਰਾ ਹੋਰ ਵੀ ਸੁਖਾਲੀ ਹੋ ਜਾਵੇਗੀ। ਇਸ ਸਾਲ ਉੱਤਰਾਖੰਡ ਦੇ ਗੋਚਰ ਤੋਂ ਗੁਰਦੁਆਰਾ ਗੋਬਿੰਦ ਘਾਟ ਤੱਕ ਨਵੀਂ ਹੈਲੀਕਾਪਟਰ ਸੇਵਾ ਸ਼ੁਰੂ ਹੋ ਰਹੀ ਹੈ।

ਇਸ ਨਾਲ ਬਜ਼ੁਰਗਾਂ ਨੂੰ ਵੱਡੀ ਰਾਹਤ ਮਿਲੇਗੀ। ਖਰਾਬ ਮੌਸਮ ਵਿੱਚ ਵੀ ਇਸ ਮਾਲ ਮਦਦ ਮਿਲੇਗੀ। ਇਸ ਤੋਂ ਇਲਾਵਾ ਅੰਮ੍ਰਿਤਸਰ ਤੋਂ ਦੇਹਰਾਦੂਨ ਵਿਚਾਲੇ ਹਫਤੇ ਵਿੱਚ ਤਿੰਨ ਦਿਨ ਹਵਾਈ ਸੇਵਾ ਵੀ ਸ਼ੁਰੂ ਹੋਣ ਜਾ ਰਹੀ ਹੈ। ਇਸ ਤੋਂ ਪਹਿਲਾਂ ਹਰ ਸਾਲ ਗੁਰਦੁਆਰਾ ਗੋਬਿੰਦ ਘਾਟ ਤੋਂ ਘਾਂਗਰੀਆ ਤੱਕ ਹੈਲੀਕਾਪਟਰ ਸੇਵਾ ਚੱਲ ਰਹੀ ਸੀ।

ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੀ ਸਾਲਾਨਾ ਯਾਤਰਾ ਦੀ ਸ਼ੁਰੂਆਤ ਲਈ ਚੱਲ ਰਹੇ ਪ੍ਰਬੰਧਾਂ ਬਾਰੇ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਦੇ ਪ੍ਰਧਾਨ ਨਰਿੰਦਰਜੀਤ ਸਿੰਘ ਬਿੰਦਰਾ ਨੇ ਦੱਸਿਆ ਕਿ ਸ਼ਰਧਾਲੂਆਂ ਦਾ ਪਹਿਲਾ ਜਥਾ 22 ਮਈ ਨੂੰ ਪੰਜ ਪਿਆਰਿਆਂ ਦੀ ਅਗਵਾਈ ਹੇਠ ਗੁਰਦੁਆਰਾ ਸ੍ਰੀ ਰਿਸ਼ੀਕੇਸ਼ ਤੋਂ ਰਵਾਨਾ ਕੀਤਾ ਜਾਵੇਗਾ।

ਬਿੰਦਰਾ ਨੇ ਦੱਸਿਆ ਕਿ ਗੋਬਿੰਦ ਘਾਟ ਤੋਂ ਘਾਂਗਰੀਆ ਤੱਕ ਦੀ ਹੈਲੀਕਾਪਟਰ ਸੇਵਾ 25 ਮਈ ਤੋਂ ਸ਼ੁਰੂ ਹੋ ਜਾਵੇਗੀ ਤੇ ਇਸੇ ਤਰ੍ਹਾਂ ਗੋਚਰ ਤੋਂ ਗੁਰਦੁਆਰਾ ਗੋਬਿੰਦ ਘਾਟ ਤੱਕ ਨਵੀਂ ਹੈਲੀਕਾਪਟਰ ਸੇਵਾ ਵੀ 25 ਮਈ ਤੋਂ ਸ਼ੁਰੂ ਹੋ ਰਹੀ ਹੈ।

Advertisement

ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਅੰਮ੍ਰਿਤਸਰ ਤੇ ਦੇਹਰਾਦੂਨ ਵਿਚਾਲੇ ਹਵਾਈ ਸੇਵਾ ਚੱਲ ਰਹੀ ਹੈ ਜੋ ਇਸ ਵੇਲੇ ਹਫ਼ਤੇ ਵਿੱਚ ਇੱਕ ਦਿਨ ਹੈ ਤੇ ਹੁਣ ਇਸ ਨੂੰ ਯਾਤਰਾ ਦੌਰਾਨ ਹਫਤੇ ਵਿੱਚ ਤਿੰਨ ਦਿਨ ਕੀਤਾ ਜਾ ਰਿਹਾ ਹੈ। ਦੱਸ ਦਈਏ ਕਿ ਪੰਜਾਬ ਤੇ ਹਰਿਆਣਾ ਤੋਂ ਵੱਡੀ ਗਿਣਤੀ ਸਿੱਖ ਸ਼ਰਧਾਲੂ ਹਰ ਸਾਲ ਸ਼੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ‘ਤੇ ਜਾਂਦੇ ਹਨ।

Related posts

ਦਰਬਾਰ ਸਾਹਿਬ ‘ਚ ਯੋਗਾ ਕਰਨ ਵਾਲੀ ਕੁੜੀ ਖਿਲਾਫ਼ ਪੁਲਿਸ ਦਾ ਵੱਡਾ ਐਕਸ਼ਨ, ਹੁਣ ਗ੍ਰਿਫ਼ਤਾਰੀ ਦੀ ਤਿਆਰੀ

punjabdiary

Breaking- ਹੁਣ ਨਹੀਂ ਚਲੇਗੀ ਟਰਾਂਸਪੋਰਟਰਾਂ ਦੀ ਮਨਮਰਜ਼ੀ, ਬਜਰੀ-ਰੇਤੇ ਸਮੇਤ ਹੋਰ ਕਈ ਵਸਤਾਂ ਦੇ ਰੇਟ ਤੈਅ – ਟਰਾਂਸਪੋਰਟ ਮੰਤਰੀ

punjabdiary

Breaking- ਲੋਕਾਂ ਨੂੰ ਕੰਮ ਕਰਵਾਉਣ ਖੱਜਲ ਖੁਆਰ ਹੋਣਾ ਪਵੇਗਾ, ਕਿਉਂਕਿ ਮਨਿਸਟਰੀਅਲ ਸਟਾਫ਼ ਨੇ ਆਪਣੀ ਹੜਤਾਲ ਦੀ ਸੀਮਾ ਵਧਾ ਦਿੱਤੀ ਹੈ

punjabdiary

Leave a Comment