Friday, November 6, 2026
Google search engine
Homeਰਾਜਨੀਤੀਅਕਾਲੀ ਸਿਆਸਤ ’ਚ ਮੁੜ ਸਰਗਰਮ ਹੋਏ ਪ੍ਰੇਮ ਸਿੰਘ ਚੰਦੂਮਾਜਰਾ, ਸੁਖਬੀਰ ਬਾਦਲ ਦੀ...

ਅਕਾਲੀ ਸਿਆਸਤ ’ਚ ਮੁੜ ਸਰਗਰਮ ਹੋਏ ਪ੍ਰੇਮ ਸਿੰਘ ਚੰਦੂਮਾਜਰਾ, ਸੁਖਬੀਰ ਬਾਦਲ ਦੀ ਮੌਜੂਦਗੀ ’ਚ ਪਾਰਟੀ ’ਚ ਪਰਤੇ

ਅਕਾਲੀ ਸਿਆਸਤ ’ਚ ਮੁੜ ਸਰਗਰਮ ਹੋਏ ਪ੍ਰੇਮ ਸਿੰਘ ਚੰਦੂਮਾਜਰਾ, ਸੁਖਬੀਰ ਬਾਦਲ ਦੀ ਮੌਜੂਦਗੀ ’ਚ ਪਾਰਟੀ ’ਚ ਪਰਤੇ

ਸਾਰੇ ਅਕਾਲੀ ਧੜਿਆਂ ਨੂੰ ਇਕ ਮੰਚ ’ਤੇ ਲਿਆਉਣ ਦੀ ਵਕਾਲਤ, ਚੰਦੂਮਾਜਰਾ ਨੇ 2027 ਦੀਆਂ ਵਿਧਾਨ ਸਭਾ ਚੋਣਾਂ ਲੜਨ ਤੋਂ ਕੀਤਾ ਇਨਕਾਰ

ਚੰਡੀਗੜ੍ਹ- ਪੰਜਾਬ ਦੀ ਸਿਆਸਤ ਵਿੱਚ ਅਕਾਲੀ ਦਲ ਨਾਲ ਜੁੜੀ ਇੱਕ ਅਹਿਮ ਘਟਨਾ ਸਾਹਮਣੇ ਆਈ ਹੈ। ਸੀਨੀਅਰ ਆਗੂ ਅਤੇ ਸਾਬਕਾ ਸੰਸਦ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਮੁੜ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ ਹਨ। ਸ਼ੁੱਕਰਵਾਰ ਨੂੰ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਖ਼ੁਦ ਉਨ੍ਹਾਂ ਨੂੰ ਪਾਰਟੀ ਦੀ ਮੈਂਬਰਸ਼ਿਪ ਦਿਵਾ ਕੇ ਪਾਰਟੀ ਵਿੱਚ ਵਾਪਸੀ ਦਾ ਸਵਾਗਤ ਕੀਤਾ।

ਅਕਾਲੀ ਦਲ ਵਿੱਚ ਮੁੜ ਸ਼ਾਮਲ ਹੋਣ ਮੌਕੇ ਪ੍ਰੋ. ਚੰਦੂਮਾਜਰਾ ਨੇ ਪੰਜਾਬ ਦੇ ਮੌਜੂਦਾ ਸਿਆਸੀ ਹਾਲਾਤ ਦਾ ਹਵਾਲਾ ਦਿੰਦਿਆਂ ਕਿਹਾ ਕਿ ਸਾਰੇ ਅਕਾਲੀ ਧੜਿਆਂ ਦਾ ਇਕੱਠੇ ਹੋਣਾ ਸਮੇਂ ਦੀ ਲੋੜ ਹੈ। ਉਨ੍ਹਾਂ ਮੁਤਾਬਕ ਲੋਕਾਂ ਦੀ ਮੰਗ ਅਤੇ ਸੂਬੇ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਅਕਾਲੀ ਧੜਿਆਂ ਨੂੰ ਇਕਜੁੱਟ ਹੋ ਕੇ ਅੱਗੇ ਵਧਣਾ ਚਾਹੀਦਾ ਹੈ।

ਇਸ ਦੌਰਾਨ ਪ੍ਰੋ. ਚੰਦੂਮਾਜਰਾ ਨੇ ਆਪਣੀ ਚੋਣ ਰਣਨੀਤੀ ਬਾਰੇ ਵੀ ਸਪੱਸ਼ਟ ਕੀਤਾ। ਉਨ੍ਹਾਂ ਐਲਾਨ ਕੀਤਾ ਕਿ ਉਹ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਉਮੀਦਵਾਰ ਵਜੋਂ ਮੈਦਾਨ ਵਿੱਚ ਨਹੀਂ ਉਤਰਨਗੇ।

-(ਬਾਬੂਸ਼ਾਹੀ)

ਨੋਟ– ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments