Image default
About us

ਅਗਨੀਵੀਰ ਫੌਜ਼ ਲਿਖਤੀ ਪ੍ਰੀਖਿਆ ਵਿੱਚੋਂ ਪਾਸ ਹੋਏ ਉਮੀਦਵਾਰਾਂ ਨੂੰ ਸੀ-ਪਾਈਟ ਕੈਂਪ ਦੇ ਰਿਹੈ ਸਰੀਰਿਕ ਟੈਸਟ ਦੀ ਮੁਫ਼ਤ ਸਿਖਲਾਈ

ਅਗਨੀਵੀਰ ਫੌਜ਼ ਲਿਖਤੀ ਪ੍ਰੀਖਿਆ ਵਿੱਚੋਂ ਪਾਸ ਹੋਏ ਉਮੀਦਵਾਰਾਂ ਨੂੰ ਸੀ-ਪਾਈਟ ਕੈਂਪ ਦੇ ਰਿਹੈ ਸਰੀਰਿਕ ਟੈਸਟ ਦੀ ਮੁਫ਼ਤ ਸਿਖਲਾਈ

 

 

 

Advertisement

* ਚਾਹਵਾਨ ਮੁਫ਼ਤ ਸਿਖਲਾਈ ਦਾ ਲਾਹਾ ਲੈਣ ਲਈ ਜਲਦੀ ਕਰਨ ਕੈਂਪ ਦੇ ਨੰਬਰਾਂ ਉੱਪਰ ਸੰਪਰਕ-ਟ੍ਰੇਨਿੰਗ ਅਫ਼ਸਰ ਗੁਰਦਰਸ਼ਨ ਸਿੰਘ
ਮੋਗਾ, 4 ਅਗਸਤ (ਬਾਬੂਸ਼ਾਹੀ)- ਸੀ-ਪਾਈਟ ਕੈਂਪ ਹਕੂਮਤ ਸਿੰਘ ਫਿਰੋਜ਼ਪੁਰ ਦੇ ਕੈਂਪ ਟ੍ਰੇਨਿੰਗ ਅਫ਼ਸਰ ਆਨਰੇਰੀ ਕੈਪਟਨ (ਰਿਟਾ.) ਗੁਰਦਰਸ਼ਨ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਕੈਂਪ ਵਿਖੇ ਜੋ ਯੁਵਕ ਅਗਨੀਵੀਰ ਫੌਜ਼ ਦੀ 17 ਅਪ੍ਰੈਲ, 2023 ਨੂੰ ਹੋਈ ਲਿਖਤੀ ਪ੍ਰੀਖਿਆ ਵਿੱਚੋਂ ਪਾਸ ਹੋ ਗਏ ਹਨ, ਉਨ੍ਹਾਂ ਯੁਵਕਾਂ ਦਾ ਸਰੀਰਿਕ ਟੈਸਟ ਸਤੰਬਰ-2023 ਵਿੱਚ ਹੋਣਾ ਹੈ। ਮੋਗਾ ਜ਼ਿਲ੍ਹੇ ਦੇ ਯੁਵਕਾਂ ਲਈ ਸਰੀਰਿਕ ਟੈਸਟ ਦੀ ਟ੍ਰੇਨਿੰਗ ਮਈ 2023 ਤੋ ਚਲਾਈ ਜਾ ਰਹੀ ਹੈ। ਮੋਗਾ ਜ਼ਿਲ੍ਹੇ ਦੇ ਜਿਨ੍ਹਾਂ ਯੁਵਕਾਂ ਨੇ ਅਜੇ ਤੱਕ ਸੀ-ਪਾਈਟ ਕੈਂਪ, ਹਕੂਮਤ ਸਿੰਘ ਵਾਲਾ ਵਿਖੇ ਟ੍ਰੇਨਿੰਗ ਨਹੀਂ ਲਈ ਅਤੇ ਉਹ ਯੁਵਕ ਸਰੀਰਿਕ ਪ੍ਰੀਖਿਆ ਦੀ ਤਿਆਰੀ ਕਰਨ ਦੇ ਚਾਹਵਾਨ ਹਨ।
ਉਹ ਯੁਵਕ ਜਲਦੀ ਤੋਂ ਜਲਦੀ ਸਵੇਰੇ 7:30 ਵਜੇ ਤੋਂ 11 ਵਜੇ ਤੱਕ (ਸੋਮਵਾਰ ਤੋਂ ਸ਼ੁੱਕਰਵਾਰ ਤੱਕ) ਸੀ-ਪਾਈਟ ਕੈਪ, ਹਕੂਮਤ ਸਿੰਘ ਵਾਲਾ ਵਿਖੇ ਜਰੂਰੀ ਦਸਤਾਵੇਜ਼ਾਂ ਨਾਲ ਰਿਪੋਰਟ ਕਰ ਸਕਦੇ ਹਨ। ਕੈਂਪ ਵਿੱਚ ਆਉਣ ਸਮੇਂ ਆਨਲਾਈਨ ਰਜਿਸਟ੍ਰੇਸ਼ਨ ਦੀ ਇੱਕ ਕਾਪੀ, ਰਿਜਲਟ ਦੀ ਇੱਕ ਕਾਪੀ, ਦਸਵੀਂ ਦਾ ਅਸਲ ਸਰਟੀਫਿਕੇਟ, ਦਸਵੀਂ ਦੇ ਸਰਟੀਫਿਕੇਟ ਦੀ ਫੋਟੋ ਕਾਪੀ, ਪੰਜਾਬ ਵਸਨੀਕ ਸਰਟੀਫਿਕੇਟ ਦੀ ਫੋਟੋ ਸਟੇਟ ਕਾਪੀ, ਜਾਤੀ ਦੇ ਸਰਟੀਫਿਕੇਟ ਦੀ ਫੋਟੋ ਕਾਪੀ, ਆਧਾਰ ਕਾਰਡ ਦੀ ਫੋਟੋ ਕਾਪੀ, ਬੈਂਕ ਖਾਤੇ ਦੀ ਫੋਟੋ ਕਾਪੀ ਤੇ ਖਾਤਾ ਚਾਲੂ ਹਾਲਤ ਵਿੱਚ ਹੋਵੇ ਅਤੇ ਇੱਕ ਪਾਸਪੋਰਟ ਸਾਈਜ਼ ਦੀ ਫੋਟੋ, ਇੱਕ ਕਾਪੀ ਇੱਕ ਪੈੱਨ, ਖਾਣਾ-ਖਾਣ ਲਈ ਬਰਤਨ , ਰਹਿਣ ਲਈ ਬਿਸਤਰਾ ਆਦਿ ਨਾਲ ਲੈ ਕੇ ਆਉਣ। ਯੁਵਕ ਦੀ ਛਾਤੀ ਬਿਨ੍ਹਾਂ ਫੁਲਾ ਕੇ 77 ਸੈਂਟੀਮੀਟਰ ਤੇ ਫੁਲਾ ਕੇ 82 ਸੈਂਟੀਮੀਟਰ ਅਤੇ ਕੱਦ 5 ਫੁੱਟ 7 ਇੰਚ ਹੋਵੇ।ਇਸ ਤੋਂ ਇਲਾਵਾ ਯੁਵਕਾਂ ਨੂੰ ਸਰਕਾਰ ਵੱਲੋਂ ਵਜ਼ੀਫ਼ਾ ਗ੍ਰਾਂਟ ਮਿਲਣ ਉਪਰੰਤ ਪ੍ਰਤੀ ਯੁਵਕ 400 ਰੁਪਏ ਪ੍ਰਤੀ ਮਹੀਨਾ ਦੇ ਹਿਸਾਬ ਨਾਲ ਵਜ਼ੀਫ਼ਾ ਵੀ ਦਿੱਤਾ ਜਾਵੇਗਾ।
ਕੈਂਪ ਵਿੱਚ ਰਹਿਣ ਸਮੇਂ ਖਾਣਾ ਅਤੇ ਰਿਹਾਇਸ਼ ਬਿਲਕੁਲ ਮੁਫ਼ਤ ਦਿੱਤੀ ਜਾਵੇਗੀ ਅਤੇ ਸਰੀਰਿਕ ਦੀ ਤਿਆਰੀ ਦੀ ਕੋਈ ਵੀ ਫ਼ੀਸ ਨਹੀਂ ਲਈ ਜਾਵੇਗੀ। ਵਧੇਰੇ ਜਾਣਕਾਰੀ ਲਈ 83601-63527, 81465-50741 ਅਤੇ 94639-03533 ਨੰਬਰਾਂ ਉੱਪਰ ਸੰਪਰਕ ਵੀ ਕੀਤਾ ਜਾ ਸਕਦਾ ਹੈ।

Related posts

ਦੁਨੀਆ ‘ਚ ਮੁੜ ਫੈਲਣ ਲੱਗਿਆ ਕੋਰੋਨਾ ! ਸਾਹਮਣੇ ਆਇਆ ਨਵਾਂ ਵੇਰੀਐਂਟ, WHO ਨੇ ਜਾਰੀ ਕੀਤੀ ਐਡਵਾਇਜ਼ਰੀ

punjabdiary

ਦੀਵਾਲੀ ਮੌਕੇ ਬਲਿੰਗ ਟਰਾਂਸਪੋਰਟ ਦੇ ਮਾਲਕ ਵੱਲੋਂ 2 ਇਮਾਨਦਾਰ ਵਰਕਰਾਂ ਨੂੰ ਤੋਹਫ਼ਾ, ਗਿਫ਼ਟ ਕੀਤੇ ਮੋਟਰਸਾਈਕਲ

punjabdiary

ਉਭਰਦੇ ਖਿਡਾਰੀ ਕਰਨਗੇ ਭਗਵੰਤ ਮਾਨ ਦਾ ਸੁਫਨਾ ਸਾਕਾਰ, ਪੰਜਾਬ ਬਣੇਗਾ ਮੋਹਰੀ ਸੂਬਾ : ਮੀਤ ਹੇਅਰ

punjabdiary

Leave a Comment