Thursday, April 23, 2026
Google search engine
Homeਤਾਜ਼ਾ ਖਬਰਅਜਨਾਲਾ ਹਮਲਾ ਮਾਮਲਾ: ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ 2 ਦਿਨਾਂ ਦੇ ਰਿਮਾਂਡ ‘ਤੇ,...

ਅਜਨਾਲਾ ਹਮਲਾ ਮਾਮਲਾ: ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ 2 ਦਿਨਾਂ ਦੇ ਰਿਮਾਂਡ ‘ਤੇ, VC ਰਾਹੀਂ ਕੋਰਟ ‘ਚ ਪੇਸ਼ੀ

ਸੁਣਵਾਈ ਦੌਰਾਨ ਪੰਜਾਬ ਪੁਲਿਸ ਨੇ 15 ਦਿਨਾਂ ਦੇ ਰਿਮਾਂਡ ਦੀ ਮੰਗ ਕੀਤੀ, ਪਰ ਅਦਾਲਤ ਨੇ ਕੇਵਲ 2 ਦਿਨਾਂ ਦਾ ਰਿਮਾਂਡ ਮਨਜ਼ੂਰ ਕੀਤਾ।

ਅੱਜ ਅਜਨਾਲਾ – ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਅੱਜ ਅਜਨਾਲਾ ਕੋਰਟ ਵਿੱਚ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ ਕੀਤਾ ਗਿਆ। ਸੁਣਵਾਈ ਦੌਰਾਨ ਪੰਜਾਬ ਪੁਲਿਸ ਨੇ 15 ਦਿਨਾਂ ਦੇ ਰਿਮਾਂਡ ਦੀ ਮੰਗ ਕੀਤੀ, ਪਰ ਅਦਾਲਤ ਨੇ ਕੇਵਲ 2 ਦਿਨਾਂ ਦਾ ਰਿਮਾਂਡ ਮਨਜ਼ੂਰ ਕੀਤਾ। ਹੁਣ ਪੁਲਿਸ ਅਜਨਾਲਾ ਥਾਣੇ ‘ਤੇ ਹਮਲੇ ਨਾਲ ਸੰਬੰਧਿਤ ਮਾਮਲੇ ਵਿੱਚ ਅੰਮ੍ਰਿਤਪਾਲ ਤੋਂ ਪੁੱਛਗਿੱਛ ਕਰੇਗੀ।

ਇਹ ਕਾਰਵਾਈ ਅਜਨਾਲਾ ਥਾਣੇ ਵਿੱਚ ਦਰਜ ਐਫਆਈਆਰ ਨੰਬਰ 39 ਦੇ ਤਹਿਤ ਕੀਤੀ ਗਈ। ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਪੰਜਾਬ ਸਰਕਾਰ ਦੀ ਅਰਜ਼ੀ ਮਨਜ਼ੂਰ ਹੋਣ ਤੋਂ ਬਾਅਦ ਇਹ ਸੰਭਵ ਹੋਇਆ, ਜਿਸ ਨਾਲ ਅੰਮ੍ਰਿਤਪਾਲ ਸਿੰਘ ਨੂੰ ਅਸਾਮ ਵਿੱਚ ਰਹਿੰਦਿਆਂ ਹੀ ਜਾਂਚ ਵਿੱਚ ਸ਼ਾਮਲ ਕਰਨ ਦੀ ਆਗਿਆ ਮਿਲੀ। ਇਸ ਲਈ ਡੀਐਸਪੀ ਪੱਧਰ ਦੇ ਅਧਿਕਾਰੀ ਦੀ ਅਗਵਾਈ ਹੇਠ ਇਕ ਖਾਸ ਟੀਮ ਡਿਬਰੂਗੜ੍ਹ ਜੇਲ੍ਹ ਤੱਕ ਗਈ ਸੀ।

ਵਕੀਲ ਦਾ ਪੱਖ ਕੀ ਹੈ?
ਅੰਮ੍ਰਿਤਪਾਲ ਸਿੰਘ ਦੇ ਵਕੀਲ ਰਿਤੂਰਾਜ ਸਿੰਘ ਸੰਧੂ ਨੇ ਦੱਸਿਆ ਕਿ ਪਿਛਲੇ ਤਿੰਨ ਸਾਲਾਂ ਤੋਂ ਲੱਗੀ ਐਨਐਸਏ ਕਾਰਨ ਹੋਰ ਕੇਸਾਂ ਵਿੱਚ ਟ੍ਰਾਇਲ ਸ਼ੁਰੂ ਨਹੀਂ ਹੋ ਸਕਿਆ ਸੀ। ਹੁਣ ਐਨਐਸਏ ਹਟਣ ਤੋਂ ਬਾਅਦ ਟ੍ਰਾਇਲ ਦੀ ਪ੍ਰਕਿਰਿਆ ਆਰੰਭ ਹੋ ਗਈ ਹੈ। ਉਨ੍ਹਾਂ ਇਹ ਵੀ ਕਿਹਾ ਕਿ ਹਾਈਕੋਰਟ ਨੇ ਹੁਕਮ ਦਿੱਤੇ ਹਨ ਕਿ ਰਿਮਾਂਡ ਤੋਂ ਲੈ ਕੇ ਅੰਤਿਮ ਸੁਣਵਾਈ ਤੱਕ ਸਾਰੀ ਕਾਰਵਾਈ ਵੀਡੀਓ ਕਾਨਫਰੰਸਿੰਗ ਰਾਹੀਂ ਹੀ ਕੀਤੀ ਜਾਵੇ।

ਪੰਜਾਬ ਸਰਕਾਰ ਨੇ ਕਾਨੂੰਨ-ਵਿਵਸਥਾ ਨੂੰ ਧਿਆਨ ਵਿੱਚ ਰੱਖਦਿਆਂ ਅੰਮ੍ਰਿਤਪਾਲ ਸਿੰਘ ਨੂੰ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਹੀ ਰੱਖਣ ਦੀ ਅਪੀਲ ਕੀਤੀ ਸੀ, ਜਿਸਨੂੰ ਮੱਦੇਨਜ਼ਰ ਰੱਖਦੇ ਹੋਏ ਇਹ ਪ੍ਰਬੰਧ ਕੀਤਾ ਗਿਆ ਹੈ।

ਵਕੀਲ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਐਫਆਈਆਰ ਨੰਬਰ 39 ਧਾਰਾ 307 ਅਧੀਨ ਦਰਜ ਹੈ, ਜਿਸ ਵਿੱਚ ਅੰਮ੍ਰਿਤਪਾਲ ਸਿੰਘ ਦੇ ਨਾਲ ਉਨ੍ਹਾਂ ਦੇ ਸਾਥੀ ਪੱਪਲਪ੍ਰੀਤ ਸਿੰਘ ਸਮੇਤ ਹੋਰ ਕਈ ਲੋਕਾਂ ਦੇ ਨਾਮ ਵੀ ਸ਼ਾਮਲ ਹਨ। ਇਸ ਮਾਮਲੇ ਵਿੱਚ ਹੋਰ ਮੁਲਜ਼ਮਾਂ ਦੀ ਪੇਸ਼ੀ ਪਹਿਲਾਂ ਹੀ ਹੋ ਚੁੱਕੀ ਹੈ, ਜਦਕਿ ਹੁਣ ਅੰਮ੍ਰਿਤਪਾਲ ਸਿੰਘ ਦੀ ਪੇਸ਼ੀ ਹੋਈ ਹੈ।

-(ਟੀਵੀ 9 ਪੰਜਾਬੀ)
ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments