ਅਮਰੀਕਾ ਦਾ ਵੀਜ਼ਾ ਨਾ ਮਿਲਣ ਤੋਂ ਨਾਰਾਜ਼ ਨੌਜਵਾਨਾਂ ਨੇ ਮਸ਼ਹੂਰ ਟਰੈਵਲ ਏਜੰਸੀ ‘ਤੇ ਕੀਤਾ ਹਮਲਾ
ਜਲੰਧਰ, 21 ਸਤੰਬਰ (ਰੋਜਾਨਾ ਸਪੋਕਸਮੈਨ)- ਜਲੰਧਰ ਦੇ ਗੜ੍ਹਾ ਰੋਡ ‘ਤੇ ਸਥਿਤ ਮਸ਼ਹੂਰ ਟਰੈਵਲ ਏਜੰਸੀ ਆਰੀਅਨਜ਼ ਅਕੈਡਮੀ ‘ਤੇ ਕੱਲ੍ਹ ਦੇਰ ਸ਼ਾਮ ਕੁਝ ਨੌਜਵਾਨਾਂ ਨੇ ਹਮਲਾ ਕਰ ਦਿੱਤਾ। ਪੂਰੀ ਘਟਨਾ ਦਾ ਸੀਸੀਟੀਵੀ ਸਾਹਮਣੇ ਆਇਆ ਹੈ, ਜਿਸ ਵਿਚ ਮੁਲਜ਼ਮ ਪਹਿਲਾਂ ਏਜੰਸੀ ਦੇ ਮੁਲਾਜ਼ਮਾਂ ‘ਤੇ ਕੁਰਸੀਆਂ ਨਾਲ ਹਮਲਾ ਕਰਦੇ ਹਨ ਅਤੇ ਫਿਰ ਥੱਪੜ ਮਾਰਦੇ ਹਨ।
ਇਹ ਵੀ ਪੜ੍ਹੋ- ਐਮ. ਐੱਲ. ਏ. ਗੁਰਦਿੱਤ ਸਿੰਘ ਸੇਖੋਂ ਵੱਲੋਂ ਤਿੰਨ ਰੋਜ਼ਾ ਰਾਸ਼ਟਰੀ ਪੱਧਰੀ ਵਰਕਸ਼ਾਪ ਅਤੇ ਪੈਂਟਿੰਗ ਪ੍ਰਦਰਸ਼ਨੀ ਦਾ ਕੀਤਾ ਗਿਆ ਉਦਘਾਟਨ
ਇਸ ਮਾਮਲੇ ਦੀ ਸ਼ਿਕਾਇਤ ਪੁਲਿਸ ਕੰਟਰੋਲ ਰੂਮ ਵਿੱਚ ਦਿੱਤੀ ਗਈ। ਜਿਸ ਤੋਂ ਬਾਅਦ ਥਾਣਾ ਡਿਵੀਜ਼ਨ ਨੰਬਰ 7 ਦੀ ਪੁਲਿਸ ਘਟਨਾ ਵਾਲੀ ਥਾਂ ‘ਤੇ ਜਾਂਚ ਲਈ ਪਹੁੰਚੀ। ਪੁਲਿਸ ਨੇ ਸੀਸੀਟੀਵੀ ਦੇ ਆਧਾਰ ’ਤੇ ਮੁਲਜ਼ਮਾਂ ਦੀ ਪਛਾਣ ਸ਼ੁਰੂ ਕਰ ਦਿੱਤੀ ਹੈ। ਥਾਣਾ 7 ਦੀ ਪੁਲਿਸ ਅੱਜ ਦੂਜੀ ਧਿਰ ਦੇ ਲੋਕਾਂ ਨੂੰ ਥਾਣੇ ਬੁਲਾਏਗੀ।
ਇਹ ਵੀ ਪੜ੍ਹੋ- ਦੂਜੇ ਦਿਨ ਓਸੀ ਪੰਜਾਬੀ ਕਲੱਬ ਮੈਲਬੋਰਨ, ਜਰਖੜ ਅਕੈਡਮੀ ਅਤੇ ਆਰ.ਸੀ.ਐਫ. ਟੀਮਾਂ ਜੇਤੂ
ਏਜੰਸੀ ਦੇ ਮਾਲਕ ਅਨਿਲ ਸ਼ਰਮਾ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਹਮਲਾਵਰਾਂ ਨੇ ਅਮਰੀਕਾ ਦਾ ਵੀਜ਼ਾ ਲੈਣ ਲਈ ਉਨ੍ਹਾਂ ਨਾਲ ਸੰਪਰਕ ਕੀਤਾ ਸੀ ਪਰ ਉਕਤ ਨੌਜਵਾਨ ਆਪਣੀ ਇੰਟਰਵਿਊ ਕਲੀਅਰ ਨਾ ਕਰ ਸਕਣ ਕਾਰਨ ਉਸ ਦਾ ਵੀਜ਼ਾ ਨਹੀਂ ਆਇਆ।
ਇਹ ਵੀ ਪੜ੍ਹੋ- ਪੰਜਾਬ ਵਿੱਚ ਬਾਦਲ ਪਰਿਵਾਰ ਦੀਆਂ 122 ਬੱਸਾਂ ਸਮੇਤ 600 ਬੱਸਾਂ ਦੇ ਪਰਮਿਟ ਰੱਦ
ਇਸ ਤੋਂ ਗੁੱਸੇ ‘ਚ ਆ ਕੇ ਨੌਜਵਾਨ ਨੇ ਆਪਣੇ ਦੋਸਤਾਂ ਨਾਲ ਮਿਲ ਕੇ ਭੰਨਤੋੜ ਕੀਤੀ ਅਤੇ ਸਟਾਫ ਦੀ ਕੁੱਟਮਾਰ ਕੀਤੀ। ਸ਼ਰਮਾ ਨੇ ਦੱਸਿਆ ਕਿ 7 ਮਹੀਨੇ ਪਹਿਲਾਂ ਉਕਤ ਪਰਿਵਾਰ ਅਮਰੀਕਾ ਦਾ ਵੀਜ਼ਾ ਲੈਣ ਲਈ ਆਇਆ ਸੀ। ਇੱਕ ਕੁੜੀ ਦਾ ਵੀਜ਼ਾ ਲਗਵਾਉਣਾ ਸੀ। ਵੀਜ਼ਾ ਫੀਸ ਤੋਂ ਇਲਾਵਾ ਕੋਈ ਪੈਸਾ ਨਹੀਂ ਲਿਆ ਗਿਆ। ਰਿਫਿਊਜਲ ਆਉਣ ਤੋਂ ਬਾਅਦ ਉਹ ਦਫ਼ਤਰ ਪੁੱਜੇ ਅਤੇ ਉਨ੍ਹਾਂ ਦੇ ਦਫਤਰ ਦੀ ਭੰਨਤੋੜ ਕੀਤੀ ਅਤੇ ਕੁੱਟਮਾਰ ਕੀਤੀ ਗਈ।
ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।