ਅਮਰੀਕੀ ਰਾਜ ਨੇ 1,790 ਡਰਾਈਵਿੰਗ ਲਾਇਸੈਂਸ ਰੱਦ ਕੀਤੇ, ਗੈਰ-ਕਾਨੂੰਨੀ ਪ੍ਰਵਾਸੀਆਂ ‘ਤੇ ਕਾਰਵਾਈ ਕੀਤੀ
ਇਨ੍ਹਾਂ 1,790 ਡਰਾਈਵਰਾਂ ਨੂੰ 16 ਮਾਰਚ ਨੂੰ ਉਨ੍ਹਾਂ ਦੇ ਲਾਇਸੈਂਸ ਰੱਦ ਕਰਨ ਬਾਰੇ ਸੂਚਿਤ ਕੀਤਾ ਗਿਆ ਸੀ। ਕਾਨੂੰਨ ਦੇ ਲਾਗੂ ਹੋਣ ਨਾਲ, ਜਿਹੜੇ ਲੋਕ ਇੰਡੀਆਨਾ ਵਿੱਚ ਵੈਧ ਵੀਜ਼ੇ ਤੋਂ ਬਿਨਾਂ ਰਹਿ ਰਹੇ ਸਨ, ਉਨ੍ਹਾਂ ਦੇ ਲਾਇਸੈਂਸ ਖਤਮ ਹੋ ਗਏ ਹਨ।

ਦਿੱਲੀ- ਅਮਰੀਕਾ ਦੇ ਇੰਡਿਆਨਾ ‘ਚ ਗੈਰ-ਕਾਨੂੰਨੀ ਤੌਰ ‘ਤੇ ਰਹਿ ਰਹੇ ਕਈ ਪੰਜਾਬੀ ਡਰਾਈਵਰਾਂ ਦੇ ਡਰਾਈਵਿੰਗ ਲਾਈਸੈਂਸ ਰੱਦ ਕਰ ਦਿੱਤੇ ਗਏ ਹਨ। ਇੰਡੀਆਨਾ ਦੇ ਗਵਰਨਰ ਮਾਈਕ ਬ੍ਰਾਊਨ ਨੇ ਇਸ ਮਹੀਨੇ ਹਾਊਸ ਏਨਲਰੋਲਡ ਐਕਟ ‘ਤੇ ਦਸਤਖ਼ਤ ਕਰ ਦਿੱਤੇ ਹਨ। ਇਸ ਨਵੇਂ ਕਾਨੂੰਨ ਨਾਲ ਇੰਡੀਆਨਾ ਦੇ 1790 ਡਰਾਈਵਰਾਂ ਦੀ ਨੌਕਰੀ ਚਲੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਡਰਾਈਵਰਾਂ ‘ਚੋਂ ਜ਼ਿਆਦਾਤਰ ਪੰਜਾਬੀ ਹਨ।
ਇਨ੍ਹਾਂ 1790 ਡਰਾਈਵਰਾਂ ਨੂੰ 16 ਮਾਰਚ ਨੂੰ ਨੋਟਿਸ ਭੇਜਿਆ ਗਿਆ ਸੀ, ਜਿਸ ‘ਚ ਉਨ੍ਹਾਂ ਦੇ ਲਾਈਸੈਂਸ ਰੱਦ ਕਰਨ ਦੀ ਸੂਚਨਾ ਦਿੱਤੀ ਗਈ ਸੀ। ਕਾਨੂੰਨ ਦੇ ਲਾਗੂ ਹੋਣ ਦੇ ਨਾਲ ਜੋ ਵੀ ਇੰਡੀਆਨਾ ‘ਚ ਵੈਧ ਸਬੰਧਤ ਵੀਜ਼ੇ ਤੋਂ ਬਿਨਾਂ ਰਹਿ ਰਹੇ ਸਨ, ਉਨ੍ਹਾਂ ਦੇ ਲਾਈਸੈਂਸ ਐਕਸਪਾਇਰ ਕਰ ਦਿੱਤੇ ਗਏ ਹਨ।
ਅਮਰੀਕਾ ‘ਚ ਗੈਰ-ਕਾਨੂੰਨੀ ਤੌਰ ‘ਤੇ ਰਹਿ ਰਹੇ ਪ੍ਰਵਾਸੀਆਂ ‘ਤੇ ਕਾਰਵਾਈ ਕਰਨ ਵਾਲਾ ਇੰਡੀਆਨਾ ਪਹਿਲਾ ਸੂਬਾ ਬਣ ਗਿਆ ਹੈ। ਗਵਰਨਰ ਮਾਈਕ ਬ੍ਰਾਊਨ ਨੇ ਜਾਣਕਾਰੀ ਦਿੱਤੀ ਕਿ ਇਹ ਫੈਸਲਾ ਪੰਜਾਬੀ ਟਰੱਕ ਡਰਾਈਵਰਾਂ ਵੱਲੋਂ ਕੀਤੇ ਗਏ ਹਾਦਸਿਆਂ ਤੋਂ ਬਾਅਦ ਲਿਆ ਗਿਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਇਸ ਨਾਲ ਬਿਨਾਂ ਟ੍ਰੇਨਿੰਗ ਪ੍ਰਾਪਤ ਕੀਤੇ ਤੇ ਅਯੋਗ ਡਰਾਈਵਰਾਂ ‘ਤੇ ਰੋਕ ਲੱਗੇਗੀ ਤੇ ਸੜਕਾਂ ਸੁਰੱਖਿਅਤ ਰਹਿਣਗੀਆਂ।
“ਸਾਡਾ ਮਕਸਦ ਕਿਸੇ ਵੀ ਭਾਈਚਾਰੇ ਨੂੰ ਨਿਸ਼ਾਨਾ ਬਣਾਉਣਾ ਨਹੀਂ “
ਇੰਡੀਆਨਾ ਦੇ ਅਟਾਰਨੀ ਜਨਰਲ ਟੌਡ ਰਾਕੀਟਾ ਨੇ ਇਸ ਮਾਮਲੇ ‘ਤੇ ਕਿਹਾ ਹੈ ਕਿ ਸਾਡਾ ਮਕਸਦ ਕਿਸੇ ਵੀ ਭਾਈਚਾਰੇ ਨੂੰ ਨਿਸ਼ਾਨਾ ਬਣਾਉਣਾ ਨਹੀਂ ਹੈ, ਸਗੋਂ ਸਾਡਾ ਮਕਸਦ ਇਹ ਯਕੀਨੀ ਬਣਾਉਣਾ ਹੈ ਕਿ ਸਟੇਰਿੰਗ ਵ੍ਹੀਲ ਦੇ ਪਿੱਛੇ ਬੈਠਾ ਵਿਅਕਤੀ ਪੂਰੀ ਤਰ੍ਹਾਂ ਟ੍ਰੇਨਡ ਹੈ ਤੇ ਕਾਨੂੰਨੀ ਤੌਰ ‘ਤੇ ਯੋਗ ਹੈ।
-(ਟੀਵੀ 9 ਪੰਜਾਬੀ)
ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।


