ਅਮਿਤ ਸ਼ਾਹ ਦੇ ਦੌਰੇ ਤੋਂ ਪਹਿਲਾਂ ਜਲੰਧਰ ਦੇ ਕਈ ਸਕੂਲਾਂ ਨੂੰ ਧਮਕੀ, ਬੱਚਿਆਂ ਨੂੰ ਸਮਾਗਮ ਤੋਂ ਦੂਰ ਰੱਖਣ ਦੀ ਚਿਤਾਵਨੀ
ਈਮੇਲ ਵਿੱਚ ਸਕੂਲਾਂ ਨੂੰ ਸਮਾਗਮ ਦੌਰਾਨ ਬੱਚਿਆਂ ਨੂੰ ਨਾ ਭੇਜਣ ਦੀ ਚਿਤਾਵਨੀ ਦਿੱਤੀ ਗਈ ਹੈ। ਇਸ ਦੇ ਨਾਲ ਹੀ ਵਿਦਿਆਰਥੀਆਂ ਦੀ ਸੁਰੱਖਿਆ ਦਾ ਹਵਾਲਾ ਦਿੰਦਿਆਂ ਮਾਪਿਆਂ ਨੂੰ ਵੀ ਸਾਵਧਾਨ ਰਹਿਣ ਲਈ ਕਿਹਾ ਗਿਆ ਹੈ।

ਜਲੰਧਰ
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਜਲੰਧਰ ਦੌਰੇ ਤੋਂ ਪਹਿਲਾਂ ਸ਼ਹਿਰ ਦੇ ਕੁਝ ਸਕੂਲਾਂ ਨੂੰ ਧਮਕੀ ਭਰੀਆਂ ਈਮੇਲ ਮਿਲਣ ਨਾਲ ਸੁਰੱਖਿਆ ਨੂੰ ਲੈ ਕੇ ਚਿੰਤਾ ਵਧ ਗਈ ਹੈ। ਈਮੇਲ ਰਾਹੀਂ ਸਕੂਲ ਪ੍ਰਬੰਧਕਾਂ ਨੂੰ ਅਮਿਤ ਸ਼ਾਹ ਦੇ ਪ੍ਰੋਗਰਾਮ ਵਿੱਚ ਵਿਦਿਆਰਥੀਆਂ ਨੂੰ ਨਾ ਭੇਜਣ ਲਈ ਕਿਹਾ ਗਿਆ ਹੈ।
ਧਮਕੀ ਭਰੀ ਈਮੇਲ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਅਮਿਤ ਸ਼ਾਹ ਦੇ ਪ੍ਰੋਗਰਾਮ ਵਾਲੀ ਥਾਂ ’ਤੇ ਸਟੇਜ ’ਤੇ ਬੰਬ ਲਗਾਏ ਗਏ ਹਨ। ਇਸ ਤੋਂ ਇਲਾਵਾ ਜਲੰਧਰ ਦੇ ਸ੍ਰੀ ਦੇਵੀ ਤਲਾਬ ਮੰਦਰ ਨੂੰ ਵੀ ਧਮਾਕੇ ਨਾਲ ਨਿਸ਼ਾਨਾ ਬਣਾਉਣ ਦੀ ਧਮਕੀ ਦਿੱਤੀ ਗਈ ਹੈ। ਈਮੇਲ ਵਿੱਚ ਆਈਈਡੀ ਅਤੇ ਹੋਰ ਵਿਸਫੋਟਕਾਂ ਦਾ ਜ਼ਿਕਰ ਕਰਦਿਆਂ ਮੰਦਰ ਦੇ ਨੇੜਲੇ ਲੱਬੂ ਰਾਮ ਦੋਆਬਾ ਸਕੂਲ ਦਾ ਵੀ ਹਵਾਲਾ ਦਿੱਤਾ ਗਿਆ ਹੈ।
ਜਾਣਕਾਰੀ ਮੁਤਾਬਕ ਇਹ ਈਮੇਲ ਕੈਂਬਰਿਜ ਗਰਲਜ਼ ਸਕੂਲ, ਅਰਬਨ ਅਸਟੇਟ, ਕੈਂਬਰਿਜ ਇਨੋਵੇਟਿਵ ਸਕੂਲ ਅਤੇ ਐੱਮਜੀਐੱਮ ਸਕੂਲ ਸਮੇਤ ਕਈ ਸਿੱਖਿਆ ਸੰਸਥਾਵਾਂ ਨੂੰ ਭੇਜੀ ਗਈ ਹੈ।

ਈਮੇਲ ਵਿੱਚ ਸਕੂਲਾਂ ਨੂੰ ਸਮਾਗਮ ਦੌਰਾਨ ਬੱਚਿਆਂ ਨੂੰ ਨਾ ਭੇਜਣ ਦੀ ਚਿਤਾਵਨੀ ਦਿੱਤੀ ਗਈ ਹੈ। ਇਸ ਦੇ ਨਾਲ ਹੀ ਵਿਦਿਆਰਥੀਆਂ ਦੀ ਸੁਰੱਖਿਆ ਦਾ ਹਵਾਲਾ ਦਿੰਦਿਆਂ ਮਾਪਿਆਂ ਨੂੰ ਵੀ ਸਾਵਧਾਨ ਰਹਿਣ ਲਈ ਕਿਹਾ ਗਿਆ ਹੈ।
ਧਮਕੀ ਭਰੀ ਈਮੇਲ ਸਾਹਮਣੇ ਆਉਣ ਤੋਂ ਬਾਅਦ ਸੁਰੱਖਿਆ ਏਜੰਸੀਆਂ ਅਤੇ ਪੁਲਿਸ ਵੱਲੋਂ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਜਾਂਚ ਕੀਤੀ ਜਾ ਰਹੀ ਹੈ। ਈਮੇਲ ਕਿੱਥੋਂ ਭੇਜੀ ਗਈ ਅਤੇ ਇਸ ਦੇ ਪਿੱਛੇ ਕੌਣ ਹੈ, ਇਸ ਸਬੰਧੀ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ। ਪ੍ਰੋਗਰਾਮ ਵਾਲੀਆਂ ਥਾਵਾਂ ਅਤੇ ਆਸ-ਪਾਸ ਦੇ ਇਲਾਕਿਆਂ ਦੀ ਸੁਰੱਖਿਆ ਵੀ ਜਾਂਚ ਦੇ ਘੇਰੇ ਵਿੱਚ ਹੈ।
-(ਪੰਜਾਬੀ ਜਾਗਰਣ)
ਨੋਟ– ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।


