Monday, October 19, 2026
Google search engine
Homeਤਾਜ਼ਾ ਖਬਰਅਮਿਤ ਸ਼ਾਹ ਦੇ ਮਾਨਸਾ ਦੌਰੇ ਦੌਰਾਨ ਵਿਰੋਧ ਦੇ ਹੱਕ ’ਚ ਨਹੀਂ ਝੋਟਾ...

ਅਮਿਤ ਸ਼ਾਹ ਦੇ ਮਾਨਸਾ ਦੌਰੇ ਦੌਰਾਨ ਵਿਰੋਧ ਦੇ ਹੱਕ ’ਚ ਨਹੀਂ ਝੋਟਾ ਦੇ ਪਿਤਾ, ਭੀਮ ਸਿੰਘ ਬੋਲੇ- ਗ੍ਰਹਿ ਮੰਤਰੀ ਦਾ ਕਰਾਂਗੇ ਸਵਾਗਤ

ਅਮਿਤ ਸ਼ਾਹ ਦੇ ਮਾਨਸਾ ਦੌਰੇ ਦੌਰਾਨ ਵਿਰੋਧ ਦੇ ਹੱਕ ’ਚ ਨਹੀਂ ਝੋਟਾ ਦੇ ਪਿਤਾ, ਭੀਮ ਸਿੰਘ ਬੋਲੇ- ਗ੍ਰਹਿ ਮੰਤਰੀ ਦਾ ਕਰਾਂਗੇ ਸਵਾਗਤ

ਭੀਮ ਸਿੰਘ ਨੇ ਦੱਸਿਆ ਕਿ ਉਹ 17 ਅਤੇ 18 ਅਕਤੂਬਰ ਨੂੰ ਐਕਸ਼ਨ ਕਮੇਟੀ ਦੀਆਂ ਮੀਟਿੰਗਾਂ ਵਿੱਚ ਸ਼ਾਮਲ ਨਹੀਂ ਹੋ ਸਕੇ ਸਨ। ਹਾਲਾਂਕਿ, ਉਨ੍ਹਾਂ ਨੂੰ ਜਾਣਕਾਰੀ ਮਿਲੀ ਹੈ ਕਿ ਇਨ੍ਹਾਂ ਮੀਟਿੰਗਾਂ ਦੌਰਾਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਮਾਨਸਾ ਆਉਣ ’ਤੇ ਉਨ੍ਹਾਂ ਦਾ ਵਿਰੋਧ ਕਰਨ ਸਬੰਧੀ ਗੱਲਬਾਤ ਹੋਈ ਹੈ।

ਮਾਨਸਾ

ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਸੰਭਾਵਿਤ ਮਾਨਸਾ ਦੌਰੇ ਨੂੰ ਲੈ ਕੇ ਆਪਣਾ ਪੱਖ ਸਪੱਸ਼ਟ ਕੀਤਾ ਹੈ। ਉਨ੍ਹਾਂ ਕਿਹਾ ਕਿ ਜੇਕਰ ਅਮਿਤ ਸ਼ਾਹ ਧਰਨੇ ਵਾਲੀ ਥਾਂ ’ਤੇ ਪਹੁੰਚਦੇ ਹਨ ਅਤੇ ਉੱਥੇ ਕੋਈ ਉਨ੍ਹਾਂ ਦਾ ਵਿਰੋਧ ਕਰਦਾ ਹੈ ਤਾਂ ਉਹ ਇਸ ਨੂੰ ਆਪਣੇ ਅਤੇ ਆਪਣੇ ਪੁੱਤਰ ਪਰਵਿੰਦਰ ਸਿੰਘ ਝੋਟਾ ਦੇ ਵਿਰੋਧ ਵਜੋਂ ਦੇਖਣਗੇ। ਭੀਮ ਸਿੰਘ ਨੇ ਇਹ ਗੱਲ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਹੀ।

ਭੀਮ ਸਿੰਘ ਨੇ ਦੱਸਿਆ ਕਿ ਉਹ 17 ਅਤੇ 18 ਅਕਤੂਬਰ ਨੂੰ ਐਕਸ਼ਨ ਕਮੇਟੀ ਦੀਆਂ ਮੀਟਿੰਗਾਂ ਵਿੱਚ ਸ਼ਾਮਲ ਨਹੀਂ ਹੋ ਸਕੇ ਸਨ। ਹਾਲਾਂਕਿ, ਉਨ੍ਹਾਂ ਨੂੰ ਜਾਣਕਾਰੀ ਮਿਲੀ ਹੈ ਕਿ ਇਨ੍ਹਾਂ ਮੀਟਿੰਗਾਂ ਦੌਰਾਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਮਾਨਸਾ ਆਉਣ ’ਤੇ ਉਨ੍ਹਾਂ ਦਾ ਵਿਰੋਧ ਕਰਨ ਸਬੰਧੀ ਗੱਲਬਾਤ ਹੋਈ ਹੈ। ਉਨ੍ਹਾਂ ਇਸ ’ਤੇ ਆਪਣੀ ਅਸਹਿਮਤੀ ਜ਼ਾਹਿਰ ਕਰਦਿਆਂ ਕਿਹਾ ਕਿ ਉਹ ਭਾਰਤੀ ਫ਼ੌਜ ਵਿੱਚ ਸੇਵਾ ਨਿਭਾ ਚੁੱਕੇ ਹਨ ਅਤੇ ਦੇਸ਼ ਦੀ ਸੇਵਾ ਕਰਨਾ ਉਨ੍ਹਾਂ ਲਈ ਮਾਣ ਵਾਲੀ ਗੱਲ ਰਹੀ ਹੈ।

ਅਮਿਤ ਸ਼ਾਹ ਦੇ ਬਿਆਨ ਦਾ ਹਵਾਲਾ ਦੇ ਕੇ ਵਿਰੋਧ ਨਾ ਕਰਨ ਦੀ ਕੀਤੀ ਅਪੀਲ

ਭੀਮ ਸਿੰਘ ਨੇ ਕਿਹਾ ਕਿ ਜੇਕਰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਮਾਨਸਾ ਆਉਂਦੇ ਹਨ ਤਾਂ ਉਹ ਉਨ੍ਹਾਂ ਦਾ ਸਵਾਗਤ ਕਰਨਗੇ। ਉਨ੍ਹਾਂ ਮੁਤਾਬਕ, ਅਮਿਤ ਸ਼ਾਹ ਵੱਲੋਂ ਪਰਵਿੰਦਰ ਸਿੰਘ ਝੋਟਾ ਦੇ ਮਾਮਲੇ ਵਿੱਚ ਇਹ ਬਿਆਨ ਦਿੱਤਾ ਗਿਆ ਹੈ ਕਿ ਉਸ ਦੀ ਕੁਰਬਾਨੀ ਨੂੰ ਵਿਅਰਥ ਨਹੀਂ ਜਾਣ ਦਿੱਤਾ ਜਾਵੇਗਾ। ਇਸ ਕਾਰਨ ਉਹ ਗ੍ਰਹਿ ਮੰਤਰੀ ਦਾ ਵਿਰੋਧ ਕਰਨ ਦੇ ਹੱਕ ਵਿੱਚ ਨਹੀਂ ਹਨ।

ਉਨ੍ਹਾਂ ਕਿਹਾ ਕਿ ਪਰਵਿੰਦਰ ਸਿੰਘ ਦੇ ਮਾਮਲੇ ਵਿੱਚ ਪਰਿਵਾਰ ਦੀ ਮੁੱਖ ਮੰਗ ਇਨਸਾਫ਼ ਹਾਸਲ ਕਰਨਾ ਹੈ। ਪਰਿਵਾਰ ਚਾਹੁੰਦਾ ਹੈ ਕਿ ਮਾਮਲੇ ਦੀ ਨਿਰਪੱਖ ਜਾਂਚ ਹੋਵੇ ਅਤੇ ਸੱਚਾਈ ਸਾਹਮਣੇ ਆਵੇ। ਇਸ ਲਈ ਉਨ੍ਹਾਂ ਦਾ ਧਿਆਨ ਇਨਸਾਫ਼ ਦੀ ਲੜਾਈ ’ਤੇ ਕੇਂਦਰਿਤ ਰਹਿਣਾ ਚਾਹੀਦਾ ਹੈ।

ਮੀਟਿੰਗਾਂ ਵਿੱਚ ਨੂੰਹ ਮਨਪ੍ਰੀਤ ਕੌਰ ਹੋਵੇਗੀ ਸ਼ਾਮਲ

ਭੀਮ ਸਿੰਘ ਨੇ ਇਹ ਵੀ ਸਪੱਸ਼ਟ ਕੀਤਾ ਕਿ ਜੇਕਰ ਉਹ ਕਿਸੇ ਕਾਰਨ ਐਕਸ਼ਨ ਕਮੇਟੀ ਦੀ ਮੀਟਿੰਗ ਵਿੱਚ ਸ਼ਾਮਲ ਨਹੀਂ ਹੋ ਸਕਦੇ ਤਾਂ ਉਨ੍ਹਾਂ ਦੀ ਨੂੰਹ ਅਤੇ ਪਰਵਿੰਦਰ ਸਿੰਘ ਝੋਟਾ ਦੀ ਪਤਨੀ ਮਨਪ੍ਰੀਤ ਕੌਰ ਮੀਟਿੰਗ ਵਿੱਚ ਸ਼ਮੂਲੀਅਤ ਕਰੇਗੀ। ਉਨ੍ਹਾਂ ਕਿਹਾ ਕਿ ਪਰਿਵਾਰ ਆਪਣੇ ਪੁੱਤਰ ਲਈ ਇਨਸਾਫ਼ ਦੀ ਮੰਗ ਨੂੰ ਲੈ ਕੇ ਗੰਭੀਰ ਹੈ ਅਤੇ ਇਸ ਮਾਮਲੇ ਵਿੱਚ ਆਪਣੀ ਆਵਾਜ਼ ਬੁਲੰਦ ਕਰਦਾ ਰਹੇਗਾ।

ਉਨ੍ਹਾਂ ਅੱਗੇ ਕਿਹਾ ਕਿ ਪਰਿਵਾਰ ਵੱਲੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਕੋਲੋਂ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਦੀ ਸੀਬੀਆਈ ਜਾਂਚ ਕਰਵਾਉਣ ਦੀ ਮੰਗ ਕੀਤੀ ਜਾਵੇਗੀ। ਪਰਿਵਾਰ ਦੀ ਮੰਗ ਹੈ ਕਿ ਮਾਮਲੇ ਦੀ ਨਿਰਪੱਖ ਜਾਂਚ ਹੋਵੇ, ਅਸਲ ਦੋਸ਼ੀਆਂ ਦੀ ਪਛਾਣ ਕੀਤੀ ਜਾਵੇ ਅਤੇ ਉਨ੍ਹਾਂ ਵਿਰੁੱਧ ਕਾਨੂੰਨ ਅਨੁਸਾਰ ਕਾਰਵਾਈ ਹੋਵੇ।

-(ਪੰਜਾਬੀ ਜਾਗਰਣ)

ਨੋਟ– ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments