Image default
About us

ਅਸ਼ੀਰਵਾਦ ਸਕੀਮ ਤਹਿਤ ਪੈਡਿੰਗ 372 ਕੇਸਾਂ ਲਈ 75.48 ਲੱਖ ਰੁਪਏ ਦੀ ਰਾਸ਼ੀ ਜਾਰੀ: ਡਾ. ਬਲਜੀਤ ਕੌਰ

ਅਸ਼ੀਰਵਾਦ ਸਕੀਮ ਤਹਿਤ ਪੈਡਿੰਗ 372 ਕੇਸਾਂ ਲਈ 75.48 ਲੱਖ ਰੁਪਏ ਦੀ ਰਾਸ਼ੀ ਜਾਰੀ: ਡਾ. ਬਲਜੀਤ ਕੌਰ

 

 

 

Advertisement

ਚੰਡੀਗੜ੍ਹ, 7 ਅਗਸਤ (ਬਾਬੂਸ਼ਾਹੀ)- ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ, ਡਾ.ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਅਧੀਨ ਪਿਛਲੇ 10 ਸਾਲਾਂ ਤੋਂ ਪੈਡਿੰਗ 372 ਕੇਸਾ ਲਈ 75.48 ਲੱਖ ਰੁਪਏ ਦੀ ਰਾਸ਼ੀ ਖਰਚ ਕਰਨ ਦੀ ਪ੍ਰਵਾਨਗੀ ਦਿੱਤੀ ਗਈ ਹੈ।
ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ੍ਰੇਣੀਆਂ ਦੀ ਭਲਾਈ ਲਈ ਵਚਨਬੱਧ ਹੈ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ, ਡਾ.ਬਲਜੀਤ ਕੌਰ ਨੇ ਦੱਸਿਆ ਕਿ ਅਨੁਸੂਚਿਤ ਜਾਤੀਆਂ ਅਸ਼ੀਰਵਾਦ ਸਕੀਮ ਦੇ ਸਾਲ 2011-12 ਤੋ ਸਾਲ 2012-13 ਅਤੇ ਸਾਲ 2015-16 ਤੋ ਸਾਲ 2020-21 ਦੇ 17 ਜ਼ਿਲ੍ਹਿਆਂ ਦੇ 307 ਕੇਸਾਂ ਲਈ 62.13 ਲੱਖ ਰੁਪਏ ਖਰਚਣ ਦੀ ਪ੍ਰਵਾਨਗੀ ਦਿੱਤੀ ਗਈ ਹੈ। ਇਸੇ ਤਰ੍ਹਾਂ ਹੀ ਪੱਛੜੀਆਂ ਸ੍ਰੇਣੀਆਂ ਅਸ਼ੀਰਵਾਦ ਸਕੀਮ ਦੇ 14 ਜਿਲ੍ਹਿਆਂ ਦੇ 65 ਕੇਸਾਂ ਲਈ 13.35 ਲੱਖ ਰੁਪਏ ਖਰਚ ਕਰਨ ਦੀ ਪ੍ਰਵਾਨਗੀ ਦਿੱਤੀ ਗਈ ਹੈ।
ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪਿਛਲੀਆਂ ਸਰਕਾਰਾਂ ਵੱਲੋਂ ਇਹ ਰਾਸ਼ੀ ਲਾਭਪਾਤਰੀਆਂ ਨੂੰ ਸਮੇਂ ਸਿਰ ਮੁਹੱਈਆ ਨਹੀ ਕਰਵਾਈ ਗਈ। ਹੁਣ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਇਹ ਰਾਸ਼ੀ ਜ਼ਾਰੀ ਕਰਕੇ ਪੈਂਡੈਂਸੀ ਨੂੰ ਜਲਦ ਕਲੀਅਰ ਕੀਤਾ ਜਾਵੇਗਾ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਅਸ਼ੀਰਵਾਦ ਸਕੀਮ ਦਾ ਲਾਭ ਲੈਣ ਲਈ ਬਿਨੈਕਾਰ ਪੰਜਾਬ ਰਾਜ ਦਾ ਸਥਾਈ ਨਾਗਰਿਕ ਹੋਵੇ, ਉਸ ਦਾ ਪਰਿਵਾਰ ਗਰੀਬੀ ਰੇਖਾ ਤੋਂ ਹੇਠਾਂ ਦਾ ਹੋਵੇ, ਬਿਨੈਕਾਰ ਅਨੁਸੂਚਿਤ ਜਾਤੀ, ਪੱਛੜੀਆਂ ਸ਼੍ਰੇਣੀਆਂ ਅਤੇ ਹੋਰ ਆਰਥਿਕ ਤੌਰ ‘ਤੇ ਕਮਜ਼ੋਰ ਪਰਿਵਾਰਾਂ ਨਾਲ ਸਬੰਧਤ ਹੋਵੇ ਅਤੇ ਪਰਿਵਾਰ ਦੀ ਸਾਰੇ ਸਾਧਨਾ ਤੋ ਸਲਾਨਾ ਆਮਦਨ 32,790 ਰੁਪਏ ਤੋ ਘੱਟ ਹੋਵੇ, ਅਜਿਹੇ ਪਰਿਵਾਰਾ ਦੀਆਂ ਦੋ ਧੀਆਂ ਇਸ ਸਕੀਮ ਦਾ ਲਾਭ ਲੈਣ ਦੇ ਯੋਗ ਹਨ।
ਡਾ. ਬਲਜੀਤ ਕੌਰ ਨੇ ਦੱਸਿਆ ਕਿ ਅਸ਼ੀਰਵਾਦ ਸਕੀਮ ਤਹਿਤ ਸੂਬਾ ਸਰਕਾਰ ਵੱਲੋਂ ਰਾਜ ਵਿੱਚ ਘੱਟ ਆਮਦਨੀ ਵਾਲੇ ਪਰਿਵਾਰ ਨਾਲ ਸਬੰਧਤ ਲੜਕੀਆਂ ਦੇ ਵਿਆਹ ਲਈ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਵਿੱਤੀ ਸਹਾਇਤਾ ਦੀ ਅਦਾਇਗੀ ਸਿੱਧੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਕੀਤੀ ਜਾਂਦੀ ਹੈ।

Related posts

ਸ਼ਹੀਦ ਹੋਏ ਕਿਸਾਨ ਸ਼ੁਭਕਰਨ ਨੂੰ ਲੈ ਕੇ ਹਰਿਆਣਾ-ਪੰਜਾਬ ਸਮੇਤ ਕਈ ਸੂਬਿਆਂ ‘ਚ ਕੱਢੀ ਜਾਵੇਗੀ ‘ਕਲਸ਼ ਯਾਤਰਾ’

punjabdiary

Breaking- ਵੱਡੀ ਖਬਰ – ਪ੍ਰਧਾਨ ਹਰਜਿੰਦਰ ਸਿੰਘ ਧਾਮੀ ਤੇ ਕੁਝ ਲੋਕਾਂ ਵਲੋਂ ਹਮਲਾ ਕੀਤਾ ਗਿਆ, ਪੜ੍ਹੋ ਪੂਰੀ ਖ਼ਬਰ

punjabdiary

ਮੋਦੀ ਕੈਬਨਿਟ ਦਾ ਵੱਡਾ ਫੈਸਲਾ, ਗਰੀਬਾਂ ਨੂੰ 5 ਸਾਲ ਹੋਰ ਮਿਲਦਾ ਰਹੇਗਾ ਮੁਫਤ ਰਾਸ਼ਨ

punjabdiary

Leave a Comment