ਅਹਿਮ ਖਬਰ- ਮੋਰਿੰਡਾ ਦੇ ਗੁਰਦੁਆਰਾ ਸ੍ਰੀ ਕੋਤਵਾਲੀ ਸਾਹਿਬ ਵਿਖੇ ਹੋਈ ਬੇਅਦਬੀ, ਸੰਗਤਾਂ ਨੇ ਮੁਲਜ਼ਮ ਨੂੰ ਫੜ ਕੇ ਪੁਲਿਸ ਹਵਾਲੇ ਕੀਤਾ
ਮੋਰਿੰਡਾ, 24 ਅਪ੍ਰੈਲ (ਪੰਜਾਬ ਡਾਇਰੀ)- ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਜੀ, ਬਾਬਾ ਫਤਹਿ ਸਿੰਘ ਜੀ ਅਤੇ ਮਾਤਾ ਗੁਜਰ ਕੌਰ ਜੀ ਦੀ ਚਰਨ ਛੋਹ ਪ੍ਰਾਪਤ ਗੁਰਦੁਆਰਾ ਸ੍ਰੀ ਕੋਤਵਾਲੀ ਸਾਹਿਬ ਮੋਰਿੰਡਾ ਵਿਖੇ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਹੈ।
ਦਰਅਸਲ ਇੱਥੇ ਅਖੰਡ ਪਾਠ ਦੀ ਚਲਦੀ ਲੜੀ ਦੌਰਾਨ ਇਕ ਵਿਅਕਤੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਤੱਕ ਪਹੁੰਚ ਗਿਆ ਅਤੇ ਗ੍ਰੰਥੀ ਸਿੰਘ ਨਾਲ ਕੁੱਟਮਾਰ ਕੀਤੀ। ਇਸ ਦੌਰਾਨ ਗ੍ਰੰਥੀ ਸਿੰਘਾਂ ਦੀ ਦਸਤਾਰ ਵੀ ਲੱਥ ਗਈ। ਇਹ ਘਟਨਾ ਸੀਸੀਟੀਵੀ ਕੈਮਰਿਆਂ ਵਿਚ ਕੈਦ ਹੋ ਗਈ। ਬੇਅਦਬੀ ਤੋਂ ਬਾਅਦ ਸਿੱਖ ਸੰਗਤ ਵਿਚ ਰੋਸ ਦੀ ਲਹਿਰ ਹੈ। ਸੰਗਤ ਨੇ ਮੁਲਜ਼ਮ ਨੂੰ ਫੜ ਕੇ ਪੁਲਿਸ ਹਵਾਲੇ ਕਰ ਦਿੱਤਾ ਹੈ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
Advertisement