ਅਹਿਮ ਖ਼ਬਰ – ਅਣਪਛਾਤੇ ਵਿਅਕਤੀਆਂ ਨੇ ਗ੍ਰੰਥੀ ‘ਤੇ ਹਮਲਾ ਕਰਕੇ ਸਰੀਰ ਦੇ ਅੰਗ ਵੱਢੇ
ਤਰਨਤਾਰਨ, 31 ਮਾਰਚ – (ਬਾਬੂਸ਼ਾਹੀ ਬਿਊਰੋ) ਬੀਤੀ ਦੇਰ ਰਾਤ ਗੁਰਦੁਆਰਾ ਸਾਹਿਬ ਗ੍ਰੰਥੀ ਦੀ ਡਿਊਟੀ ਕਰਦੇ ਵਿਅਕਤੀ ’ਤੇ ਘਰ ਵਾਪਿਸ ਆਉਂਦੇ ਸਮੇਂ ਅਣਪਛਾਤੇ ਵਿਅਕਤੀਆਂ ਨੇ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਹਮਲਾ ਲੱਤ ਵੱਢ ਕੇ ਲੈ ਗਏ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਕਸਬਾ ਖਡੂਰ ਸਾਹਿਬ ਦੇ ਸੁਖਚੈਨ ਸਿੰਘ ਉਮਰ 55 ਸਾਲ ਪੁੱਤਰ ਸ਼ੇਰ ਸਿੰਘ ਉੱਪਰ ਬੀਤੀ ਦੇਰ ਰਾਤ ਲਗਭਗ 8 ਵਜੇ ਦੇ ਕਰੀਬ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਗੰਭੀਰ ਜ਼ਖਮੀ ਕਰ ਦਿੱਤਾ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਰੋਜ਼ ਦੀ ਤਰ੍ਹਾਂ ਸੁਖਚੈਨ ਸਿੰਘ ਜੋ ਪਿੰਡ ਬਾਣੀਆਂ ਵਿਖੇ ਗ੍ਰੰਥੀ ਦੀ ਡਿਊਟੀ ਕਰਦੇ ਹਨ, ਬੀਤੀ ਰਾਤ 8 ਵਜੇ ਦੀ ਦੇ ਕਰੀਬ ਜਦ ਉਹ ਘਰ ਵਾਪਿਸ ਆ ਰਹੇ ਸੀ ਤਾਂ ਕੁਝ ਅਣਪਛਾਤੇ ਵਿਅਕਤੀਆਂ ਵੱਲੋ ਉਨ੍ਹਾਂ ਉੱਪਰ ਹਮਲਾ ਕਰ ਉਨ੍ਹਾਂ ਦੀ ਲੱਤ ਵੱਢ ਕੇ ਨਾਲ ਹੀ ਲੈ ਗਏ ਅਤੇ ਹਮਲੇ ਦੌਰਾਨ ਉਨ੍ਹਾਂ ਦੇ ਇੱਕ ਹੱਥ ਦੀਆਂ ਉਂਗਲਾਂ ਵੀ ਵੱਢ ਦਿੱਤੀਆਂ ਜਿਹਨਾਂ ਨੂੰ ਜ਼ਖਮੀ ਹਾਲਤ ਵਿਚ ਅਮਨਦੀਪ ਹਸਪਤਾਲ ਅੰਮ੍ਰਿਤਸਰ ਦਾਖਲ ਕਰਵਾਇਆ ਗਿਆ ਹੈ ਪਰਿਵਾਰਿਕ ਮੈਂਬਰਾ ਵੱਲੋ ਇਨਸਾਫ਼ ਦੀ ਮੰਗ ਕੀਤੀ ਗਈ ਹੈ। ਇਸ ਸਬੰਧੀ ਚੌਂਕੀ ਖਡੂਰ ਸਾਹਿਬ ਦੇ ਇੰਚਾਰਜ ਜਤਿੰਦਰ ਸਿੰਘ ਦਾ ਕਹਿਣਾ ਹੈ ਕੇ ਉਨ੍ਹਾਂ ਵੱਲੋਂ ਮੌਕਾ ਦੇਖਿਆਂ ਗਿਆ ਹੈ ਸੀ ਸੀ ਟੀ ਵੀ ਫੁਟੇਜ਼ ਖੰਗਾਲੀ ਜਾ ਰਹੀ ਹੈ ।