Image default
ਤਾਜਾ ਖਬਰਾਂ

ਅਹਿਮ ਖ਼ਬਰ – ਅਧਿਆਪਕਾਂ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਰੋਸ ਵਿਖਾਵਾ ਕੀਤਾ ਗਿਆ

ਅਹਿਮ ਖ਼ਬਰ – ਅਧਿਆਪਕਾਂ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਰੋਸ ਵਿਖਾਵਾ ਕੀਤਾ ਗਿਆ

ਚੰਡੀਗੜ੍ਹ, 16 ਫ਼ਰਵਰੀ – ਪੰਜਾਬ ਦੇ 136 ਏਡਿਡ ਕਾਲਜਾਂ ਦੀ ਸਾਂਝੀ ਐਕਸ਼ਨ ਕਮੇਟੀ ‘ਪੰਜਾਬ ਐਂਡ ਚੰਡੀਗੜ੍ਹ ਕਾਲਜ ਟੀਚਰਜ਼ ਯੂਨੀਅਨ ਦੇ ਸੱਦੇ ’ਤੇ ਏਡਿਡ ਕਾਲਜਾਂ ਦੇ ਅਧਿਆਕਾਂ ਵਲੋਂ ਪਿਛਲੇ ਕਾਫ਼ੀ ਦਿਨਾਂ ਤੋਂ ਪੰਜਾਬ ਸਰਕਾਰ ਖ਼ਿਲਾਫ਼ ਰੋਸ ਧਰਨੇ ਲਗਾਏ ਜਾ ਰਹੇ ਹਨ। ਇਸੇ ਕੜੀ ਤਹਿਤ ਅੱਜ ਜ਼ਿਲ੍ਹੇ ਦੇ ਸਮੂਹ ਏਡਿਡ ਕਾਲਜਾਂ ਦੇ ਅਧਿਆਪਕਾਂ ਵਲੋਂ ਮਿੰਨੀ ਸਕੱਤਰੇਤ ਹੁਸ਼ਿਆਰਪੁਰ ਤੱਕ ਰੋਸ ਮਾਰਚ ਕੱਢਿਆ ਗਿਆ ਅਤੇ ਰੋਸ ਧਰਨਾ ਲਗਾ ਕੇ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ।
ਇਸ ਉਪਰੰਤ ਯੂਨੀਅਨ ਦੇ ਆਗੂਆਂ ਵਲੋਂ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੂੰ ਮੰਗ ਪੱਤਰ ਵੀ ਸੌਂਪਿਆ ਗਿਆ। ਇਸ ਮੌਕੇ ਯੂਨੀਅਨ ਦੇ ਸੂਬਾ ਪ੍ਰਧਾਨ ਡਾ: ਵਿਨੈ ਸੋਫਤ ਨੇ ਦੱਸਿਆ ਕਿ ਆਜ਼ਾਦੀ ਤੋਂ ਬਾਅਦ ਦੇਸ਼ ਦੇ ਕਿਸੇ ਵੀ ਸੂਬੇ ਦੀ ਸਰਕਾਰ ਨੇ ਤਨਖ਼ਾਹ ਗ੍ਰਾਂਟ ਨੂੰ 60 ਸਾਲ ਤੋਂ ਘਟਾ ਕੇ 58 ਸਾਲ ਕਰਨ ਦੀ ਕੋਸ਼ਿਸ਼ ਨਹੀਂ ਕੀਤੀ ਅਤੇ ਭਾਰਤ ਸਰਕਾਰ ਵੀ ਆਪਣੇ ਮੁਲਾਜ਼ਮਾਂ ਨੂੰ 60 ਸਾਲ ’ਤੇ ਸੇਵਾ ਮੁਕਤ ਕਰਦੀ ਹੈ, ਪ੍ਰੰਤੂ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ, ਜੋ ਖੁਦ ਨੂੰ ਸਿੱਖਿਆ ਹਿਤੈਸ਼ੀ ਦੱਸਦੀ ਹੈ ਅਤੇ ਖੁਦ ਹੀ ਗਲਤ ਫ਼ੈਸਲੇ ਲੈ ਰਹੀ ਹੈ। ਉਨ੍ਹਾਂ ਮੰਗ ਕੀਤੀ ਕਿ ਸਰਕਾਰ ਆਪਣਾ ਫ਼ੈਸਲਾ ਤੁਰੰਤ ਵਾਪਸ ਲਵੇ ਨਹੀਂ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ।

Related posts

Breaking- ਮੁੱਖ ਮੰਤਰੀ ਭਗਵੰਤ ਮਾਨ ਜੀ ਇਕ ਵਾਰ ਫਿਰ ਪੁੱਛ ਲੈਣਾ ਸੀ ਕਿਤੇ BMW ਵਾਲੀ ਨਾ ਹੋ ਜਾਵੇ, ਇਹ ਸੂਬੇ ਦੀ ਇੱਜਤ ਦਾ ਸਵਾਲ ਹੁੰਦਾ ਹੈ – ਸ਼੍ਰੋਮਣੀ ਅਕਾਲੀ ਦਲ

punjabdiary

ਕਿਸਾਨਾਂ ਦੀਆਂ ਫਸਲਾਂ ਦਾ ਵਾਜਬ ਮੁੱਲ ਦਿਵਾਉਣ ਲਈ ਲੜਾਂਗੇ ਸੰਘਰਸ਼: ਗੁਰਨਾਮ ਸਿੰਘ ਚੜੂਨੀ

punjabdiary

Breaking- ਟਵਿੱਟਰ ਦੇ ਨਵੇਂ ਮਾਲਕ ਬਣਦੇ ਸਾਰ ਹੀ ਐਲੋਨ ਮਸਕ ਨੇ ਕਾਰਜਕਾਰੀ ਅਧਿਕਾਰੀਆਂ ਨੂੰ ਬਾਹਰ ਦਾ ਰਸਤਾ ਦਿਖਾਇਆ

punjabdiary

Leave a Comment