Image default
ਤਾਜਾ ਖਬਰਾਂ

ਅਹਿਮ ਖ਼ਬਰ – ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ 12 ਤੋਂ 13 ਅਪਰੈਲ ਤੱਕ ਗੁਰਮਤਿ ਸਮਾਗਮ ਹੋਣਗੇ – ਜਥੇਦਾਰ ਗਿਆਨੀ ਹਰਪ੍ਰੀਤ ਸਿੰਘ

ਅਹਿਮ ਖ਼ਬਰ – ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ 12 ਤੋਂ 13 ਅਪਰੈਲ ਤੱਕ ਗੁਰਮਤਿ ਸਮਾਗਮ ਹੋਣਗੇ – ਜਥੇਦਾਰ ਗਿਆਨੀ ਹਰਪ੍ਰੀਤ ਸਿੰਘ

ਅੰਮ੍ਰਿਤਸਰ, 6 ਅਪ੍ਰੈਲ – ਸ੍ਰੀ ਅਕਾਲ ਤਖਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ 12 ਤੋਂ 13 ਅਪਰੈਲ ਤੱਕ ਖਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਦੇ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਉਣ ਦਾ ਐਲਾਨ ਕੀਤਾ ਹੈ। ਜਥੇਦਾਰ ਵੱਲੋਂ ਵਿਸਾਖੀ ਨੂੰ ਸਮਰਪਿਤ ਗੁਰਮਤਿ ਸਮਾਗਮ ਦਾ ਐਲਾਨ ਕੀਤੇ ਜਾਣ ਤੋਂ ਬਾਅਦ ਇਸ ਮੌਕੇ ਸਰਬੱਤ ਖਾਲਸਾ ਸੱਦਣ ਦੀ ਸੰਭਾਵਨਾ ਲਗਪਗ ਖਤਮ ਹੋ ਗਈ ਹੈ।
‘ਵਾਰਿਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਸਿੰਘ ਨੇ ਅਕਾਲ ਤਖ਼ਤ ਦੇ ਜਥੇਦਾਰ ਨੂੰ ਅਪੀਲ ਕੀਤੀ ਸੀ ਕਿ ਮੌਜੂਦਾ ਹਾਲਾਤਾਂ ਨੂੰ ਵਿਚਾਰਨ ਵਾਸਤੇ ਵਿਸਾਖੀ ਮੌਕੇ ਸਰਬੱਤ ਖਾਲਸਾ ਸੱਦਿਆ ਜਾਵੇ। ਅਕਾਲ ਤਖ਼ਤ ਦੇ ਜਥੇਦਾਰ ਦੇ ਨਿੱਜੀ ਸਹਾਇਕ ਨੇ ਦੱਸਿਆ ਕਿ ਗਿਆਨੀ ਹਰਪ੍ਰੀਤ ਸਿੰਘ ਨੇ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਵਿਸਾਖੀ ਦੇ ਦਿਹਾੜੇ ਨੂੰ ਸਮਰਪਿਤ 12 ਤੋਂ 15 ਅਪਰੈਲ ਤਕ ਗੁਰਮਤਿ ਸਮਾਗਮ ਉਲੀਕੇ ਹਨ।

Related posts

ਦਿੱਲੀ ‘ਚ ਪਰਾਲੀ ਕਾਰਨ ਪ੍ਰਦੂਸ਼ਣ ਹੁੰਦਾ ਹੈ ਤਾਂ ਦਿੱਲੀ ਵਾਲੇ ਕਿਸਾਨਾਂ ਨੂੰ ਦੇਵੇ ਸਬਸਿਡੀ, ਪੰਜਾਬ ਸਰਕਾਰ ਨੇ SC ‘ਚ ਖੇਡਿਆ ਪੈਂਤੜਾ

Balwinder hali

Sukhbir Singh Badal Attack : ਪੰਜਾਬ ਸਰਕਾਰ ਸੁਖਬੀਰ ਸਿੰਘ ਬਾਦਲ ਦਾ ਬਿਆਨ ਦਰਜ ਕਰਨ ਲਈ ਤਿਆਰ, ਹਾਈ ਕੋਰਟ ਨੇ ਜਾਰੀ ਕੀਤਾ ਨੋਟਿਸ

Balwinder hali

Breaking- ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਵੱਡਾ ਫ਼ੈਸਲਾ, ਜ਼ਿਲ੍ਹਾ ਯੋਜਨਾ ਬੋਰਡ ਦੇ 15 ਨਿਯੁਕਤ ਕੀਤੇ ਚੇਅਰਮੈਨਾਂ ਦੀ ਲਿਸਟ ਕੀਤੀ ਜਾਰੀ

punjabdiary

Leave a Comment