Image default
ਤਾਜਾ ਖਬਰਾਂ

ਅਹਿਮ ਖ਼ਬਰ – ਪੰਜਾਬ ਵਿੱਚ ਵਿਜੀਲੈਂਸ ਵਿਭਾਗ ਦੀ ਵੱਡੀ ਕਾਰਵਾਈ, ਰਿਸ਼ਵਤ ਲੈਣ ਦੇ ਮਾਮਲੇ ਵਿੱਚ ਦੋ ਪੁਲਿਸ ਮੁਲਾਜ਼ਮਾਂ ਨੂੰ ਕੀਤਾ ਗ੍ਰਿਫਤਾਰ

ਅਹਿਮ ਖ਼ਬਰ – ਪੰਜਾਬ ਵਿੱਚ ਵਿਜੀਲੈਂਸ ਵਿਭਾਗ ਦੀ ਵੱਡੀ ਕਾਰਵਾਈ, ਰਿਸ਼ਵਤ ਲੈਣ ਦੇ ਮਾਮਲੇ ਵਿੱਚ ਦੋ ਪੁਲਿਸ ਮੁਲਾਜ਼ਮਾਂ ਨੂੰ ਕੀਤਾ ਗ੍ਰਿਫਤਾਰ

2 ਮਾਰਚ – ਵਿਜੀਲੈਂਸ ਬਿਊਰੋ ਪੰਜਾਬ ਵਿੱਚ ਲਗਾਤਾਰ ਭ੍ਰਿਸ਼ਟਾਚਾਰ ਨੂੰ ਰੋਕਣ ਵਿਚ ਲੱਗੀ ਹੋਈ ਹੈ । ਵਿਜੀਲੈਂਸ ਵਿਭਾਗ ਨੇ ਜ਼ਿਲ੍ਹਾ ਕਪੂਰਥਲਾ ਅਧੀਨ ਆਉਂਦੇ ਫਗਵਾੜਾ ਥਾਣੇ ਦੇ ਸਬ ਇੰਸਪੈਕਟਰ ਰਛਪਾਲ ਸਿੰਘ ਵੱਲੋਂ ਇੱਕ ਲੜਕੇ ਨੂੰ ਗੈਰ ਕਾਨੂੰਨੀ ਢੰਗ ਨਾਲ ਹਿਰਾਸਤ ਵਿੱਚ ਰੱਖ ਕੇ ਉਸ ਨੂੰ ਛੱਡਣ ਬਦਲੇ ਰਿਸ਼ਵਤ ਲਈ ਸੀ। ਉਸ ਕੇਸ ਵਿੱਚ ਸਬ ਇੰਸਪੈਕਟਰ ਅਤੇ ਹੌਲਦਾਰ ਨੂੰ ਵਿਜੀਲੈਂਸ ਨੇ ਗ੍ਰਿਫਤਾਰ ਕਰ ਲਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਐਸ.ਆਈ. ਰਛਪਾਲ ਸਿੰਘ, ਜੋ ਕਿ ਹੁਣ ਪੁਲਿਸ ਲਾਈਨ ਕਪੂਰਥਲਾ ਵਿੱਚ ਤਾਇਨਾਤ ਹੈ ਅਤੇ ਹੌਲਦਾਰ ਨੂੰ ਰਾਜਵੰਤ ਕੌਰ ਵਾਸੀ ਫੌਜੀ ਕਲੋਨੀ (ਰਣਧੀਰਪੁਰ), ਸੁਲਤਾਨਪੁਰ ਲੋਧੀ ਦੀ ਸ਼ਿਕਾਇਤ ‘ਤੇ ਗ੍ਰਿਫਤਾਰ ਕੀਤਾ ਗਿਆ ਹੈ। ਇਸ ਸਬੰਧੀ ਉਕਤ ਔਰਤ ਨੇ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਸ਼ਿਕਾਇਤ ਦਰਜ ਕਰਵਾਈ ਸੀ।
ਸ਼ਿਕਾਇਤ ਕਰਤਾ ਔਰਤ ਨੇ ਆਨਲਾਈਨ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਉਕਤ ਪੁਲਿਸ ਮੁਲਾਜ਼ਮਾਂ ਨੇ ਉਸ ਦੇ ਲੜਕੇ ਨੂੰ ਛੱਡਣ ਬਦਲੇ 2,50,000 ਰੁਪਏ ਰਿਸ਼ਵਤ ਵਜੋਂ ਮੰਗੇ ਸਨ, ਜਿਸ ਨੂੰ ਉਨ੍ਹਾਂ ਵੱਲੋਂ ਥਾਣੇ ਵਿੱਚ ਨਜਾਇਜ਼ ਤੌਰ ‘ਤੇ ਬੰਦ ਕੀਤਾ ਗਿਆ ਸੀ ਪਰ ਸੌਦਾ 50,000 ਰੁਪਏ ਵਿੱਚ ਸਿਰੇ ਚੜ੍ਹਿਆ ਅਤੇ ਉਕਤ ਮੁਲਾਜ਼ਮਾਂ ਨੇ ਉਸਦੇ ਲੜਕੇ ਨੂੰ 20 ਘੰਟੇ ਬਾਅਦ ਪੈਸੇ ਲੈਣ ਤੋਂ ਮਗਰੋ ਛੱਡਿਆ।
ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਊਰੋ ਨੇ ਸ਼ਿਕਾਇਤ ਦੀ ਜਾਂਚ ਕੀਤੀ ਹੈ ਅਤੇ ਇਸ ਮਾਮਲੇ ਵਿੱਚ ਸ਼ਿਕਾਇਤਕਰਤਾ ਔਰਤ ਅਤੇ ਹੋਰਾਂ ਤੋਂ ਉਕਤ ਔਰਤ ਦੇ ਲੜਕੇ ਨੂੰ ਗੈਰ ਕਾਨੂੰਨੀ ਹਿਰਾਸਤ ਵਿੱਚੋਂ ਰਿਹਾਅ ਕਰਨ ਲਈ ਜਬਰੀ ਤੌਰ ਉਤੇ 50,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਵਿੱਚ ਦੋਸ਼ੀ ਪਾਏ ਜਾਣ ਤੋਂ ਬਾਅਦ ਦੋਵਾਂ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਹੈ।

Related posts

ਏਅਰਪੋਰਟ ‘ਤੇ ਸੋਨੇ ਦੀ ਤਸਕਰੀ, 31 ਲੱਖ ਰੁਪਏ ਬਰਾਮਦ, 1 ਕਾਬੂ

punjabdiary

Breaking- ਅੱਜ ਮੁੱਖ ਮੰਤਰੀ ਵਲੋਂ ਖੇਡਾਂ ਵਤਨ ਪੰਜਾਬ ਦੀਆਂ ਦਾ ਉਦਘਾਟਨ

punjabdiary

Breaking News-ਫਿਰ ਚੱਲੀਆਂ ਗੋਲੀਆਂ

punjabdiary

Leave a Comment