ਅਹਿਮ ਖ਼ਬਰ – ਮੰਤਰੀ ਬੁੱਧਰਾਮ ਨੇ ਆਪਣੇ ਹਲਕੇ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕਰਕੇ ਕਿਸਾਨਾਂ ਦੀਆਂ ਮੁਸ਼ਕਿਲਾਂ ਸੁਣੀਆਂ, ਉਨ੍ਹਾਂ ਫਸਲਾਂ ਦੇ ਨੁਕਸਾਨ ਦਾ ਮੁਆਵਜ਼ਾ ਦੇਣ ਦਾ ਭਰੋਸਾ ਦਿੱਤਾ
ਚੰਡੀਗੜ੍ਹ, 3 ਅਪ੍ਰੈਲ – ਬੁਢਲਾਡਾ ਦੇ ਵਿਧਾਇਕ ਮੰਤਰੀ ਬੁੱਧਰਾਮ ਆਪਣੇ ਹਲਕੇ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕੀਤਾ ਅਤੇ ਬੇਮੌਸਮੀ ਬਰਸਾਤ ਕਾਰਨ ਫਸਲਾਂ ਦੇ ਨੁਕਸਾਨ ਦਾ ਸ਼ਿਕਾਰ ਹੋਏ ਕਿਸਾਨਾਂ ਦੀਆਂ ਮੁਸ਼ਕਿਲਾਂ ਸੁਣੀਆਂ। ਉਨ੍ਹਾਂ ਵੱਲੋਂ ਯੋਗ ਮੁਆਵਜ਼ਾ ਦਿੱਤੇ ਜਾਣ ਦਾ ਕਿਸਾਨਾਂ ਭਰੋਸਾ ਦਿੰਦੇ ਹੋਏ ਕਿਹਾ ਕਿ ਸਭ ਨੂੰ ਭਗਵੰਤ ਮਾਨ ਸਰਕਾਰ ਜਲਦੀ ਤੋਂ ਜਲਦੀ ਫਸਲਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਦੇਵੇਗੀ ।