ਅਹਿਮ ਖ਼ਬਰ – ਵਾਰਿਸ ਪੰਜਾਬ ਅੰਮ੍ਰਿਤਪਾਲ ਦੇ ਮਾਮਲੇ ਵਿੱਚ ਗ੍ਰਿਫਤਾਰ ਕੀਤੇ ਗਏ 360 ਸਿੱਖ ਨੌਜਵਾਨਾਂ ਵਿਚੋਂ ਪੁਲਿਸ ਨੇ 348 ਨੂੰ ਛੱਡਿਆ
30 ਮਾਰਚ – ਪੰਜਾਬ ਪੁਲਿਸ ਨੇ ਪਿਛਲੇ ਦਿਨਾਂ ਵਿਚ ਗ੍ਰਿਫਤਾਰ ਕੀਤੇ 360 ਸਿੱਖ ਨੌਜਵਾਨਾਂ ਵਿਚੋਂ 348 ਨੂੰ ਰਿਹਾਅ ਕਰ ਦਿੱਤਾ ਹੈ। ਅਕਾਲ ਤਖ਼ਤ ਦੇ ਸਕੱਤਰੇਤ ਅਨੁਸਾਰ ਪਿਛਲੇ ਦਿਨਾਂ ਦੌਰਾਨ ਪੁਲਿਸ ਵੱਲੋਂ ਧਾਰਾ 107 /151 ਤਹਿਤ ਗ੍ਰਿਫਤਾਰ ਕੀਤੇ ਗਏ 360 ਸਿੱਖ ਨੌਜਵਾਨਾਂ ਵਿਚੋਂ 348 ਨੌਜਵਾਨ ਰਿਹਾਅ ਕੀਤੇ ਜਾ ਚੁੱਕੇ ਹਨ।
ਇਹ ਜਾਣਕਾਰੀ ਸਰਕਾਰ ਪੱਧਰ ਉਤੇ ਅਕਾਲ ਤਖਤ ਦੇ ਜਥੇਦਾਰ ਹਰਪ੍ਰੀਤ ਸਿੰਘ ਨੂੰ ਦਿੱਤੀ ਗਈ ਹੈ। ਦੱਸ ਦਈਏ ਕਿ ਅਕਾਲ ਤਖਤ ਦੇ ਜਥੇਦਾਰ ਵੱਲੋਂ 24 ਘੰਟਿਆਂ ਵਿਚ ਬੇਕਸੂਰ ਨੌਜਵਾਨਾਂ ਨੂੰ ਰਿਹਾਅ ਕਰਨ ਲਈ ਦਿੱਤੇ ਗਏ ਅਲਟੀਮੇਟਮ ਸਮੇਂ ਕੌਮੀ ਸੁਰੱਖਿਆ ਐਕਟ ਨੂੰ ਹਟਾਉਣ ਲਈ ਵੀ ਆਖਿਆ ਗਿਆ ਸੀ।