ਅਹਿਮ ਖ਼ਬਰ – ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਜੇਲ੍ਹ ਵਿਚੋਂ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਵੀਡੀਓ ਵਾਇਰਲ ਹੋਣ ਮੌਜੂਦਾ ਸਰਕਾਰ ਨੂੰ ਨਿਸ਼ਾਨੇ ਤੇ ਲਿਆ
16 ਮਾਰਚ – ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਬਲਕੌਰ ਸਿੰਘ ਨੇ ਜੇਲ੍ਹ ਵਿਚੋਂ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਵੀਡੀਓ ਵਾਇਰਲ ਹੋਣ ਉਤੇ ਆਖਿਆ ਹੈ ਕਿ ਮੂਸੇਵਾਲੇ ਦੀ ਬਰਸੀ ਤੋਂ ਪਹਿਲਾਂ ਉਸ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਦਾ ਰਹੀ ਹੈ।
ਲੁਧਿਆਣਾ ਦੇ ਗੁਰੂ ਨਾਨਕ ਦੇਵ ਇੰਜੀਨੀਅਰਿੰਗ ਕਾਲਜ ‘ਚ ਪੁੱਜੇ ਮਰਹੂਮ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੇ ਪਿਤਾ ਨੇ ਇੱਕ ਵਾਰ ਫਿਰ ਮੌਜੂਦਾ ਸਰਕਾਰ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਹੈ ਕਿ ਲਾਰੇਂਸ ਬਿਸ਼ਨੋਈ ਨੂੰ ਵਰਤਿਆ ਜਾ ਰਿਹਾ ਹੈ। ਇਨ੍ਹਾਂ ਕਿਹਾ ਕਿ ਹੁਣ ਤੱਕ ਜ਼ਿਕਰ ਕੀਤੇ ਗਏ ਦੋਸ਼ੀਆਂ ਉਤੇ ਸਰਕਾਰ ਨੇ ਕੋਈ ਜਵਾਬ ਨਹੀਂ ਦਿੱਤਾ ਹੈ ਅਤੇ ਨਾ ਕੋਈ ਕਾਰਵਾਈ ਕੀਤੀ ਹੈ।
ਉਨ੍ਹਾਂ ਨੇ ਕਿਹਾ ਕਿ ਸਖ਼ਤ ਸੁਰੱਖਿਆ ਪ੍ਰਬੰਧਾਂ ‘ਚ ਲਾਰੇਂਸ ਬਿਸ਼ਨੋਈ ਦੀ ਇੰਟਰਵਿਊ ਸਰਕਾਰ ਦੀ ਕਾਰਜਸ਼ੈਲੀ ‘ਤੇ ਵੱਡਾ ਸਵਾਲ ਖੜ੍ਹਾ ਕਰਦੀ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਸਿੱਧੂ ਮੂਸੇਵਾਲਾ ਕਤਲ ਕਾਂਡ ‘ਚ ਕਰੋੜਾਂ ਰੁਪਏ ਦੇ ਹਥਿਆਰਾਂ ਦੀ ਵਰਤੋਂ ਕੀਤੀ ਗਈ ਹੈ, ਇਸ ਪਿੱਛੇ ਕੌਣ ਹੈ ਇਸ ਦਾ ਸਰਕਾਰ ਨੇ ਅਜੇ ਤੱਕ ਕੋਈ ਜਵਾਬ ਨਹੀਂ ਦਿੱਤਾ ਹੈ।
ਉਨ੍ਹਾਂ ਇਹ ਵੀ ਕਿਹਾ ਕਿ ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਦਿੱਤੇ ਬਿਆਨ ਦੀ ਸਖ਼ਤ ਨਿਖੇਧੀ ਕਰਦੇ ਹਨ, ਜੇਕਰ ਸਰਕਾਰ ਉਸ ਨੂੰ ਇਨਸਾਫ਼ ਨਹੀਂ ਦੇ ਸਕਦੀ ਤਾਂ ਉਸ ਖ਼ਿਲਾਫ਼ ਅਜਿਹੇ ਬਿਆਨ ਵੀ ਨਾ ਦੇਵੇ ਕਿਉਂਕਿ ਉਸ ਨੇ ਆਪਣਾ ਜਵਾਨ ਪੁੱਤਰ ਗੁਆਇਆ ਹੈ।