ਅਹਿਮ ਖ਼ਬਰ – ਸੀਐਮ ਮਾਨ ਨੇ ਪੀਪੀਐਸ (PPS) ਅਫ਼ਸਰ ਨੂੰ ਨੌਕਰੀ ਤੋਂ ਕੱਢਿਆ, ਨਸ਼ਾ ਤਸਕਰੀ ਵਿੱਚ ਸ਼ਾਮਿਲ ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ
ਚੰਡੀਗੜ੍ਹ, 17 ਅਪ੍ਰੈਲ – ਭਗਵੰਤ ਮਾਨ ਨੇ ਜਾਣਕਾਰੀ ਦਿੱਤੀ ਕਿ, ਨਸ਼ਾ ਤਸਕਰੀ ਚ ਸ਼ਾਮਿਲ ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ, ਸੀਲਬੰਦ ਲਿਫ਼ਾਫ਼ਿਆਂ ਦੀਆਂ ਰਿਪੋਰਟਾਂ ਨੂੰ ਘੋਖਣ ਤੋਂ ਬਾਅਦ ਰਾਜਜੀਤ ਸਿੰਘ PPS ਨੂੰ ਡਰੱਗ ਤਸਕਰੀ ਕੇਸ ਵਿੱਚ ਨਾਮਜ਼ਦ ਕਰਕੇ ਤੁਰੰਤ ਨੌਕਰੀ ਤੋਂ ਬਰਖਾਸਤ ਕੀਤਾ ਜਾਂਦਾ ਹੈ। ਵਿਜੀਲੈਂਸ ਨੂੰ ਚਿੱਟੇ ਦੀ ਤਸਕਰੀ ਨਾਲ ਕਮਾਈ ਹੋਈ ਸੰਮਤੀ ਦੀ ਜਾਂਚ ਕਰਨ ਲਈ ਵੀ ਕਿਹਾ ਗਿਆ ਹੈ।