ਅਹਿਮ ਖ਼ਬਰ – ਹੁਣ ਨਹੀਂ ਕਰ ਸਕਣਗੇ ਪ੍ਰਾਈਵੇਟ ਸਕੂਲ ਆਪਣੀ ਮਨਮਾਨੀ, ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਦਿੱਤੇ ਹੁਕਮ
ਸਿੱਖਿਆ ਮੰਤਰੀ ਨੇ ਈਮੇਲ ਜਾਰੀ ਕੀਤਾ, ਜਿਸ ਤੇ ਬੱਚਿਆਂ ਦੇ ਮਾਪੇ ਆਪਣੀਆਂ ਸ਼ਿਕਾਇਤਾਂ ਭੇਜ ਸਕਦੇ ਹਨ
ਚੰਡੀਗੜ੍ਹ, 1 ਅਪ੍ਰੈਲ – ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਆਪਣੀ ਮਨਚਾਹੀ ਫੀਸਾਂ ਵਸੂਲਣ ‘ਤੇ ਵੱਡਾ ਕਦਮ ਚੁੱਕਿਆ ਹੈ। ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਪ੍ਰਾਈਵੇਟ ਸਕੂਲਾਂ ਦੀਆਂ ਮਨਮਾਨੀਆਂ ਨੂੰ ਰੋਕਣ ਲਈ ਈਮੇਲ ਜਾਰੀ ਕੀਤਾ ਹੈ, ਜਿਸ ‘ਤੇ ਬੱਚਿਆਂ ਦੇ ਮਾਪੇ ਆਪਣੀਆਂ ਸ਼ਿਕਾਇਤਾਂ ਭੇਜ ਸਕਦੇ ਹਨ, ਇਨ੍ਹਾਂ ਸ਼ਿਕਾਇਤਾਂ ‘ਤੇ ਪੰਜਾਬ ਸਰਕਾਰ ਵੱਲੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਪੰਜਾਬ ਸਰਕਾਰ ਨੂੰ ਪ੍ਰਾਈਵੇਟ ਸਕੂਲਾਂ ਖਿਲਾਫ ਬੱਚਿਆਂ ਦੇ ਮਾਪਿਆਂ ਵੱਲੋਂ ਲਗਾਤਾਰ ਸ਼ਿਕਾਇਤਾਂ ਮਿਲ ਰਹੀਆਂ ਸਨ। ਇਸ ‘ਤੇ ਸਿੱਖਿਆ ਮੰਤਰੀ ਨੇ ਬੱਚਿਆਂ ਦੇ ਮਾਪਿਆਂ ਨੂੰ ਸੰਦੇਸ਼ ਜਾਰੀ ਕਰਦਿਆਂ ਕਿਹਾ ਹੈ ਕਿ ਜੇਕਰ ਕੋਈ ਪ੍ਰਾਈਵੇਟ ਸਕੂਲ ਉਨ੍ਹਾਂ ਨੂੰ ਤੰਗ ਕਰਦਾ ਹੈ ਜਾਂ ਮਨਮਾਨੀ ਫੀਸ ਵਸੂਲਦਾ ਹੈ ਤਾਂ ਉਹ ਉਨ੍ਹਾਂ ਨੂੰ ਸਿੱਧੇ ਤੌਰ ‘ਤੇ ਸ਼ਿਕਾਇਤ ਕਰ ਸਕਦੇ ਹਨ। ਇਸ ਦੇ ਲਈ ਈ-ਮੇਲ EMOfficepunjab@gmail.com ਵੀ ਲਾਂਚ ਕੀਤਾ ਗਿਆ ਹੈ, ਜਿਸ ‘ਤੇ ਬੱਚਿਆਂ ਦੇ ਮਾਪੇ ਆਪਣੀ ਸ਼ਿਕਾਇਤ ਭੇਜ ਸਕਦੇ ਹਨ।