ਅਹਿਮ ਖ਼ਬਰ – 1 ਅਪ੍ਰੈਲ ਤੋਂ ਨਰਮਾ ਪੱਟੀ ਦੇ ਕਿਸਾਨਾਂ ਨੂੰ ਨਹਿਰੀ ਪਾਣੀ ਦੀ ਸਪਲਾਈ ਦੇਣ ਲਈ ਸੀਐਮ ਮਾਨ ਨੇ ਸਿੰਚਾਈ ਵਿਭਾਗ ਦੇ ਅਫਸਰਾਂ ਨਾਲ ਮੀਟਿੰਗ ਕੀਤੀ
ਚੰਡੀਗੜ੍ਹ, 28 ਫਰਵਰੀ – ਸੀਐਮ ਭਗਵੰਤ ਮਾਨ ਨੇ ਸਿੰਚਾਈ ਵਿਭਾਗ ਦੇ ਅਫ਼ਸਰਾਂ ਨਾਲ ਮੀਟਿੰਗ ਕੀਤੀ ਤੇ ਵਾਅਦੇ ਮੁਤਾਬਕ ਨਰਮਾ ਪੱਟੀ ਦੇ ਕਿਸਾਨਾਂ ਨੂੰ 1 ਅਪ੍ਰੈਲ ਤੋਂ ਨਹਿਰੀ ਪਾਣੀ ਦੀ ਸਪਲਾਈ ਤੇ ਪਾਣੀ ਦੀ ਚੋਰੀ ਰੋਕਣਾ, ਯਕੀਨੀ ਬਣਾਉਣ ਲਈ ਕਿਹਾ । ਉਨ੍ਹਾਂ ਨੇ ਕਿਹਾ ਕਿ ਨਹਿਰਾਂ ਦੀ ਸਫਾਈ ਦੇ ਕੰਮ ਦੀ ਸਮੀਖਿਆ ਵੀ ਕੀਤੀ ਤੇ ਅਫ਼ਸਰਾਂ ਨੂੰ 31 ਮਾਰਚ ਤੱਕ ਨਹਿਰਾਂ ਦੀ ਸਫਾਈ ਦਾ ਕੰਮ ਮੁਕੰਮਲ ਕਰਨ ਨੂੰ ਕਿਹਾ ਤਾਂ ਜੋ 1 ਅਪ੍ਰੈਲ ਤੋਂ ਨਹਿਰੀ ਪਾਣੀ ਦੀ ਸਪਲਾਈ ਕਿਸਾਨਾਂ ਦਿੱਤੀ ਜਾ ਸਕੇ ।