Image default
ਤਾਜਾ ਖਬਰਾਂ

ਅਹਿਮ ਖ਼ਬਰ – 12ਵੀਂ ਜਮਾਤ ਦੀ ਅੰਗਰੇਜ਼ੀ ਦੀ ਹੋਣ ਵਾਲੀ ਪ੍ਰੀਖਿਆ ਨੂੰ ਪੰਜਾਬ ਸਕੂਲ ਬੋਰਡ ਨੇ ਕੀਤਾ ਮੁਲਤਵੀ

ਅਹਿਮ ਖ਼ਬਰ – 12ਵੀਂ ਜਮਾਤ ਦੀ ਅੰਗਰੇਜ਼ੀ ਦੀ ਹੋਣ ਵਾਲੀ ਪ੍ਰੀਖਿਆ ਨੂੰ ਪੰਜਾਬ ਸਕੂਲ ਬੋਰਡ ਨੇ ਕੀਤਾ ਮੁਲਤਵੀ

24, ਫਰਵਰੀ – ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਸ਼ੁਕਰਵਾਰ ਨੂੰ ਬਾਰ੍ਹਵੀਂ ਸ਼੍ਰੇਣੀ ਦੀ ਹੋਣ ਵਾਲੀ ਅੰਗਰੇਜ਼ੀ ਲਾਜ਼ਮੀ ਵਿਸ਼ੇ ਦੀ ਪ੍ਰੀਖਿਆ ਮੁਲਤਵੀ ਕਰ ਦਿੱਤੀ ਗਈ ਹੈ। ਜਾਣਕਾਰੀ ਅਨੁਸਾਰ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਸ਼ਿਕਾਇਤ ਮਿਲੀ ਸੀ ਕਿ ਪੇਪਰ ਲੀਕ ਹੋ ਗਿਆ ਹੈ ਜਿਸ ਤੋਂ ਬਾਅਦ ਅੰਗਰੇਜ਼ੀ ਲਾਜ਼ਮੀ ਵਿਸ਼ੇ ਦੀ ਪ੍ਰੀਖਿਆ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ। ਪੇਪਰ ਨੂੰ ਮੁਲਤਵੀ ਕਰਨ ਦਾ ਕਾਰਨ ਪੇਪਰ ਲੀਕ ਦੱਸਿਆ ਜਾ ਰਿਹਾ ਹੈ, ਹਾਲਾਂਕਿ ਹੁਣ ਤੱਕ ਇਸਦੀ ਪੁਸ਼ਟੀ ਨਹੀਂ ਕੀਤੀ ਗਈ ਹੈ। ਦੱਸ ਦਈਏ ਕਿ ਪੰਜਾਬ ਬੋਰਡ ਦੇ ਬਾਕੀ ਪੇਪਰ ਤੈਅ ਕੀਤੀਆਂ ਗਈਆਂ ਤਰੀਕਾਂ ਅਨੁਸਾਰ ਹੀ ਹੋਣਗੀਆਂ।
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਲਿਖਿਆ ਦਿੱਤੀ ਗਈ ਜਾਣਕਾਰੀ ਵਿੱਚ ਉਨ੍ਹਾਂ ਦੱਸਿਆ ਕਿ “ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਜ ਮਿਤੀ 24.02.2023 ਨੂੰ ਬਾਰ੍ਹਵੀਂ ਸ਼੍ਰੇਣੀ ਦੀ ਹੋਣ ਵਾਲੀ ਅੰਗਰੇਜ਼ੀ ਲਾਜ਼ਮੀ ਵਿਸ਼ੇ ਦੀ ਪ੍ਰੀਖਿਆ ਨੂੰ ਪ੍ਰਸ਼ਾਸਨਿਕ ਕਾਰਨਾਂ ਕਰਕੇ ਮੁਲਤਵੀ ਕੀਤਾ ਜਾਂਦਾ ਹੈ, ਇਸ ਵਿਸ਼ੇ ਦੀ ਅਗਲੀ ਮਿਤੀ ਬਾਰੇ ਪ੍ਰੀਖਿਆਰਥੀਆਂ ਨੂੰ ਸੂਚਿਤ ਕੀਤਾ ਜਾਵੇਗਾ ।

Related posts

ਵਿਕਾਸ ਮਿਸ਼ਨ ਨੇ ਨਵੇਂ ਡੀ.ਸੀ. ਨੂੰ ਮਿਲ ਕੇ ਵਧਾਈ ਦਿੱਤੀ : ਢੋਸੀਵਾਲ

punjabdiary

ਸਿਹਤ ਵਿਭਾਗ ਨੇ ” ਵਿਸ਼ਵ ਸੁਣਨ ਸ਼ਕਤੀ ਦਿਵਸ ” ਮਨਾਇਆ

punjabdiary

ਅਯੁੱਧਿਆ ਗਏ ਪਟਿਆਲਾ ਦੇ 2 ਲਾਪਤਾ ਬੱਚਿਆਂ ਦੀਆਂ ਦੇਹਾਂ ਹੋਈਆਂ ਬਰਾਮਦ, ਮਾਪਿਆਂ ਦਾ ਰੋ-ਰੋ ਬੁਰਾ ਹਾਲ

punjabdiary

Leave a Comment