ਅਹਿਮ ਖ਼ਬਰ – 13 ਖੇਤਰੀ ਭਾਸ਼ਾਵਾਂ ਵਿੱਚ ਹੋਵੇਗੀ CRPF ਕਾਂਸਟੇਬਲ ਦੀ ਪ੍ਰੀਖਿਆ, ਕੇਂਦਰੀ ਗ੍ਰਹਿ ਮੰਤਰਾਲੇ ਨੇ ਲਿਆ ਫੈਸਲਾ
ਨਵੀਂ ਦਿੱਲੀ, 15 ਅਪ੍ਰੈਲ – ਕੇਂਦਰੀ ਗ੍ਰਹਿ ਮੰਤਰਾਲੇ ਨੇ ਕੇਂਦਰੀ ਅਰਧ ਸੈਨਿਕ ਬਲਾਂ CRPF ਵਿੱਚ ਭਰਤੀ ਲਈ ਕਾਂਸਟੇਬਲ ਦੀ ਪ੍ਰੀਖਿਆ ਹਿੰਦੀ ਅਤੇ ਅੰਗਰੇਜ਼ੀ ਤੋਂ ਇਲਾਵਾ 13 ਖੇਤਰੀ ਭਾਸ਼ਾਵਾਂ ਵਿੱਚ ਕਰਵਾਉਣ ਨੂੰ ਮਨਜ਼ੂਰੀ ਦੇ ਦਿੱਤੀ ਹੈ।
ਇਹ ਇਤਿਹਾਸਕ ਫੈਸਲਾ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਅਮਿਤ ਸ਼ਾਹ ਦੀ ਪਹਿਲਕਦਮੀ ‘ਤੇ CAPF ਵਿੱਚ ਸਥਾਨਕ ਨੌਜਵਾਨਾਂ ਦੀ ਭਾਗੀਦਾਰੀ ਵਧਾਉਣ ਅਤੇ ਖੇਤਰੀ ਭਾਸ਼ਾਵਾਂ ਨੂੰ ਉਤਸ਼ਾਹਿਤ ਕਰਨ ਲਈ ਲਿਆ ਗਿਆ ਹੈ। ਹੁਣ CRPF ਭਰਤੀ ਪ੍ਰੀਖਿਆ ਵਿੱਚ ਪ੍ਰਸ਼ਨ ਪੱਤਰ ਹਿੰਦੀ ਅਤੇ ਅੰਗਰੇਜ਼ੀ ਤੋਂ ਇਲਾਵਾ ਅਸਾਮੀ, ਬੰਗਾਲੀ, ਗੁਜਰਾਤੀ, ਮਰਾਠੀ, ਮਲਿਆਲਮ, ਕੰਨੜ, ਤਾਮਿਲ, ਤੇਲਗੂ, ਉੜੀਆ, ਉਰਦੂ, ਪੰਜਾਬੀ, ਮਨੀਪੁਰੀ ਅਤੇ ਕੋਂਕਣੀ ਵਿੱਚ ਸੈੱਟ ਕੀਤੇ ਜਾਣਗੇ।